Punjab News: ਪੰਜਾਬ ਵਿਚ ਇਸ ਸਾਲ ਦੇ ਅੰਤ ਤਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ
Published : Feb 8, 2024, 7:00 pm IST
Updated : Feb 8, 2024, 7:00 pm IST
SHARE ARTICLE
Punjab to have seven agri-residue CBG projects by year end: Aman Arora
Punjab to have seven agri-residue CBG projects by year end: Aman Arora

ਸੀ.ਬੀ.ਜੀ. ਪ੍ਰਾਜੈਕਟ ਸਾਲਾਨਾ 2.72 ਲੱਖ ਟਨ ਪਰਾਲੀ ਦੀ ਖਪਤ ਨਾਲ ਪ੍ਰਤੀ ਦਿਨ ਕਰਨਗੇ 79 ਟਨ ਸੀ.ਬੀ.ਜੀ. ਉਤਪਾਦਨ

Punjab News:ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਦਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿਚ ਗਰੀਨ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤਕ ਲਗਭਗ 79 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਸੱਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸ਼ੁਰੂ ਕਰ ਦਿੱਤੇ ਜਾਣਗੇ। ਅਮਨ ਅਰੋੜਾ ਇੱਥੇ ਆਪਣੇ ਦਫ਼ਤਰ ਵਿਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਰਵੀ ਭਗਤ ਨਾਲ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ।

ਅਮਨ ਅਰੋੜਾ ਨੇ ਦਸਿਆ ਕਿ ਇਨ੍ਹਾਂ ਸੱਤ ਪ੍ਰਾਜੈਕਟਾਂ ਵਿਚ ਸਾਲਾਨਾ 2.72 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਸ ਤੋਂ ਇਲਾਵਾ 85 ਟੀ.ਪੀ.ਡੀ. ਤੋਂ ਵੱਧ ਸਮਰੱਥਾ ਵਾਲੇ ਚਾਰ ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਲਈ ਲਗਭਗ 1.70 ਲੱਖ ਟਨ ਪਰਾਲੀ ਇਕੱਤਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਪੰਜਾਬ ਨੂੰ ਕੁਦਰਤੀ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਵਿਚ ਸਹਾਈ ਸਿੱਧ ਹੋਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਸਿਫ਼ਰ 'ਤੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਬਾਇਓਫਿਊਲ ਨੀਤੀ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਆਰਥਿਕਤਾ ਨੂੰ ਡੀਕਾਰਬੋਨਾਈਜ਼ ਕਰਨ ਅਤੇ ਰਿਵਾਇਤੀ ਈਂਧਣ 'ਤੇ ਨਿਰਭਰਤਾ ਘਟਾਉਣ ਲਈ ਗਰੀਨ ਹਾਈਡ੍ਰੋਜਨ ਨੀਤੀ ਵੀ ਬਣਾਈ ਗਈ ਹੈ। ਇਸ ਕਦਮ ਦਾ ਉਦੇਸ਼ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਦੇ ਨਾਲ-ਨਾਲ ਸੂਬੇ ਨੂੰ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਹਵਾ ਦੀ ਗੁਣਵੱਤਾ ਵਿਚ ਸੁਧਾਰ ਕਰਨ ਦੇ ਯੋਗ ਬਣਾਉਣਾ ਹੈ।

ਰਵੀ ਭਗਤ ਨੇ ਕੈਬਨਿਟ ਮੰਤਰੀ ਨੂੰ ਦਸਿਆ ਕਿ ਪਿਛਲੇ ਸਾਲ 101 ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕੀਤਾ ਗਿਆ ਅਤੇ ਪੇਡਾ ਵੱਲੋਂ ਇਸ ਸਾਲ 897 ਹੋਰ ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੀਟਿੰਗ ਵਿਚ ਵਿਸ਼ੇਸ਼ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸੁਖਜੀਤ ਪਾਲ ਸਿੰਘ, ਪੇਡਾ ਦੇ ਡਾਇਰੈਕਟਰ ਐਮ.ਪੀ.ਸਿੰਘ, ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
 

 (For more Punjabi news apart from Punjab to have seven agri-residue CBG projects by year end: Aman Arora, stay tuned to Rozana Spokesman)

Tags: aman arora

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement