Punjab News: 6 ਮਹੀਨਿਆਂ 'ਚ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਾਂਗੇ- CM ਭਗਵੰਤ ਮਾਨ

By : GAGANDEEP

Published : Feb 8, 2024, 12:54 pm IST
Updated : Feb 8, 2024, 12:54 pm IST
SHARE ARTICLE
We will make Punjab free from drugs in 6 months News in punjabi
We will make Punjab free from drugs in 6 months News in punjabi

Punjab News: ਨਸ਼ਾ ਮੁਕਤ ਸੂਬਾ ਸਰਕਾਰ ਦੀ ਤਰਜੀਹ ਹੈ- CM

We will make Punjab free from drugs in 6 months News in punjabi : ਸੀਐਮ ਭਗਵੰਤ ਮਾਨ ਨੇ ਭਰੋਸਾ ਜਤਾਇਆ ਹੈ ਕਿ ਜਿਸ ਤਰ੍ਹਾਂ ਸਾਡੇ ਸ਼ਹੀਦਾਂ ਨੇ 15 ਅਗਸਤ 1947 ਨੂੰ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਵਾਇਆ ਸੀ, ਉਸੇ ਤਰੀਕੇ ਨਾਲ ਸਰਕਾਰ 15 ਅਗਸਤ 2024 ਤੱਕ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਵੇਗੀ। ਠੋਸ ਕਦਮ ਚੁੱਕੇ ਜਾਣਗੇ ਤਾਂ ਜੋ ਆਉਣ ਵਾਲੀ ਪੀੜ੍ਹੀ ਨਸ਼ਿਆਂ ਵਿਚ ਨਾ ਪਵੇ। ਉਨ੍ਹਾਂ ਕਿਹਾ ਕਿ ਲੋਕ ਤਸਕਰਾਂ ਨੂੰ ਫੜਵਾਉਣ ਵਿਚ ਲੱਗੇ ਹੋਏ ਹਨ। ਪੁਲਿਸ ਨੂੰ ਵੀ ਹਦਾਇਤਾਂ ਦਿਤੀਆਂ ਗਈਆਂ ਹਨ ਕਿ ਜੋ ਨਸ਼ਾ ਤਸਕਰਾਂ ਨੂੰ ਸਹਿਯੋਗ ਦਿੰਦਾ ਉਸ ਨੂੰ ਬਖਸ਼ਿਆ ਨਾ ਜਾਵੇ।

ਇਹ ਵੀ ਪੜ੍ਹੋ: Faithful Dog Protect Owner deadbody: ਵਫ਼ਾਦਾਰ ਕੁੱਤਾ ਦੋ ਦਿਨ ਤੱਕ ਮਾਲਕ ਦੀ ਲਾਸ਼ ਨੂੰ ਜਾਨਵਰਾਂ ਤੋਂ ਰਿਹਾ ਬਚਾਉਂਦਾ 

ਉਨ੍ਹਾਂ ਕਿਹਾ ਕਿ ਸਰਕਾਰ ਜਲਦੀ ਹੀ ਨਵੀਂ ਡਰੋਨ ਵਿਰੋਧੀ ਨੀਤੀ ਲਿਆ ਰਹੀ ਹੈ। ਡਰੋਨਾਂ ਨੂੰ ਰਜਿਸਟਰ ਕੀਤਾ ਜਾਵੇਗਾ ਅਤੇ ਗੈਰ-ਕਾਨੂੰਨੀ ਡਰੋਨ ਦੀ ਵਰਤੋਂ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਮੁਕਤ ਸੂਬਾ ਸਰਕਾਰ ਦੀ ਤਰਜੀਹ ਹੈ। ਸੂਬੇ ਵਿਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਰੁਜ਼ਗਾਰ ਨਾਲ ਜੋੜ ਰਹੀਆਂ ਹਨ।

ਇਹ ਵੀ ਪੜ੍ਹੋ: Kapil Sharma News: ED ਕੋਲ ਪਹੁੰਚੇ ਕਪਿਲ ਸ਼ਰਮਾ, 6 ਲੋਕਾਂ ਨੂੰ ਸੰਮਨ ਹੋਏ ਜਾਰੀ

ਪੰਜਾਬ ਪੁਲਿਸ ਦੇ ਅਧਿਕਾਰੀ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਹੁਣ ਲੋਕਾਂ ਨੇ ਨਸ਼ਾ ਤਸਕਰਾਂ ਖਿਲਾਫ ਆਵਾਜ਼ ਉਠਾਉਣੀ ਸ਼ੁਰੂ ਕਰ ਦਿਤੀ ਹੈ। ਸਮੱਗਲਰਾਂ ਬਾਰੇ ਸੂਚਨਾਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਸਮੱਗਲਰਾਂ ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਵੀ ਤੇਜ਼ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ 'ਤੇ ਤੰਜ਼ ਕੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ੇ ਦੇ ਸੌਦਾਗਰਾਂ ਖਿਲਾਫ਼ ਕਾਰਵਾਈ ਨਹੀਂ ਕੀਤੀ ਸਗੋਂ ਨਸ਼ੇ ਦੇ ਸੌਦਾਗਰਾਂ ਨੂੰ ਪਨਾਹ ਦਿਤੀ, ਜਿਸ ਕਾਰਨ ਅਣਗਿਣਤ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਗਏ। ਮੈਂ ਪੀੜਤਾ ਦੇ ਮਾਪਿਆਂ ਦੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ ਸਮੇਤ ਕਈ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। “ਸਾਡੇ  ਬਜ਼ੁਰਗ, ਸਾਡਾ ਮਾਨ” ਮੁਹਿੰਮ ਤਹਿਤ ਸੂਬੇ ਭਰ ਵਿਚ ਬਜ਼ੁਰਗਾਂ ਲਈ ਸਿਹਤ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿਚ ਬਜ਼ੁਰਗਾਂ ਦਾ ਮੁਫ਼ਤ ਇਲਾਜ ਅਤੇ ਮੁਫ਼ਤ ਦਵਾਈਆਂ ਦਿਤੀਆਂ ਜਾਂਦੀਆਂ ਹਨ।

(For more Punjabi news apart from We will make Punjab free from drugs in 6 months News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement