
ਅੰਮ੍ਰਿਤਸਰ ਪੁਲਿਸ ਵਲੋਂ ਹੈਰੋਇਨ ਸਮੇਤ 6 ਗ੍ਰਿਫਤਾਰ
Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ 3 ਕਿੱਲੋ 340 ਗ੍ਰਾਮ ਹੈਰੋਇਨ, ਇੱਕ ਮਾਰੂਤੀ ਜੈੱਨ ਗੱਡੀ ਅਤੇ ਇੱਕ ਮੋਟਰ ਸਾਈਕਲ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਐਸਐਸਪੀ ਦਿਹਾਤੀ ਨੇ ਦੱਸਿਆ ਕਿ ਥਾਣਾ ਘਰਿੰਡਾ ਪੁਲਸ ਵਲੋਂ ਗੁਪਤ ਸੂਚਨਾ ਤੇ ਰਾਜਾਤਾਲ ਪੁਲ ਤੋਂ ਰਾਜਨ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਕਾਲੀ ਨੂੰ 890 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ।
ਜਿਸ ਸਬੰਧੀ ਉਕਤ ਗ੍ਰਿਫਤਾਰ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸੇ ਤਰ੍ਹਾ ਇਕ ਹੋਰ ਮਾਮਲੇ ਵਿੱਚ ਥਾਣਾ ਘਰਿੰਡਾ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਸਤਨਾਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੇ ਕਬਜ਼ੇ ਵਿਚੋਂ 510 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਥਾਣਾ ਰਾਜਾਸਾਂਸੀ ਵਲੋਂ ਪਿੰਡ ਹਰਸ਼ਾ ਛੀਨਾ ਸਹਿਬਾਜਪੁਰ ਵਿਖੇ ਨਾਕਾਬੰਦੀ ਕਰਕੇ ਕਾਰ ਸਵਾਰ ਦੋ ਨੌਜਵਾਨ ਮਾਈਕਲ ਪੁੱਤਰ ਅਤੇ ਸਾਗਰ ਸ਼ਰਮਾ ਉਰਫ਼ ਚੋਪੜਾ ਕੋਲੋਂ 01 ਕਿੱਲੋ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਤੋਂ ਇਲਾਵਾ ਮੁੱਖ ਅਫ਼ਸਰ ਥਾਣਾ ਲੋਪੋਕੇ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਹਰਪਾਲ ਸਿੰਘ ਨੂੰ 940 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਉਕਤ ਵਿਅਕਤੀ ਖ਼ਿਲਾਫ਼ ਥਾਣਾ ਲੋਪੋਕੇ ਵਿਖੇ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਉਕਤ ਗ੍ਰਿਫਤਾਰ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।