Amritsar News: ਪਾਕਿਸਤਾਨ ਨੂੰ ਗੁਪਤ ਦਸਤਾਵੇਜ਼ ਭੇਜਣ ਵਾਲਾ ਇੱਕ ਹੋਰ ਫ਼ੌਜੀ ਅੰਮ੍ਰਿਤਸਰ ਪੁਲਸ ਨੇ ਕੀਤਾ ਗ੍ਰਿਫਤਾਰ
Published : Feb 8, 2025, 5:35 pm IST
Updated : Feb 8, 2025, 5:44 pm IST
SHARE ARTICLE
ਪਾਕਿਸਤਾਨ ਨੂੰ ਗੁਪਤ ਦਸਤਾਵੇਜ਼ ਭੇਜਣ ਵਾਲਾ ਫ਼ੌਜੀ ਗ੍ਰਿਫਤਾਰ
ਪਾਕਿਸਤਾਨ ਨੂੰ ਗੁਪਤ ਦਸਤਾਵੇਜ਼ ਭੇਜਣ ਵਾਲਾ ਫ਼ੌਜੀ ਗ੍ਰਿਫਤਾਰ

ਪਾਕਿਸਤਾਨ ਨੂੰ ਗੁਪਤ ਦਸਤਾਵੇਜ਼ ਭੇਜਣ ਵਾਲਾ ਇੱਕ ਹੋਰ ਫ਼ੌਜੀ ਗ੍ਰਿਫਤਾਰ

Amritsar News: ਪਾਕਿਸਤਾਨ ਤੋਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਭਾਰਤ ਭੇਜਣ ਵਾਲੇ ਕੁਝ ਫ਼ੌਜੀਆਂ ਨੂੰ ਕੁੱਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਦੀ ਪੁੱਛਗਿੱਛ ਦੌਰਾਨ 'ਤੇ ਉਨ੍ਹਾਂ ਦੇ ਇੱਕ ਹੋਰ ਸਾਥੀ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ। ਜ਼ਿਕਰਯੋਗ ਹੈ ਕਿ ਸੰਦੀਪ ਸਿੰਘ ਵੀ ਫ਼ੌਜੀ ਹੈ ਅਤੇ ਇਸ ਵਕਤ ਨਾਸਿਕ ਪੋਸਟਡ ਹੈ, ਜੋ ਕਿ ਹੁਣ ਛੁੱਟੀ 'ਤੇ ਸੀ।

ਐਸ.ਐਸ.ਪੀ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਸੰਦੀਪ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਫ਼ੌਜ ਦੀਆਂ ਵੱਖ-ਵੱਖ ਯੂਨਿਟਾਂ ਅਤੇ ਬ੍ਰਿਗੇਡਾਂ ਦੀ ਗੁਪਤ ਜਾਣਕਾਰੀ ਪਾਕਿਸਤਾਨੀ ਗੁਪਤ ਏਜੰਸੀਆਂ ਨੂੰ ਭੇਜਦਾ ਸੀ।

ਸੰਦੀਪ ਸਿੰਘ ਕੋਲੋਂ ਤਿੰਨ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ, ਜਿੰਨਾ ਦੀ ਫੋਰੈਂਸਿਕ ਜਾਂਚ ਜਾਰੀ ਹੈ। ਜਿਸ ਤੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਐਸਐਸਪੀ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਥਾਣਾ ਘਰਿੰਡਾ ਵਿਖੇ ਮੁਕੱਦਮਾ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement