ਪੰਜਾਬ ਸਰਕਾਰ ਨੇ ਸ਼ਹੀਦ ਫੌਜ਼ੀਆਂ ਦੇ ਪਰਿਵਾਰਾਂ ਦੀ ਭਲਾਈ ਕੀਤਾ ਵੱਡਾ ਐਲਾਨ
Published : Feb 8, 2025, 6:22 pm IST
Updated : Feb 8, 2025, 6:22 pm IST
SHARE ARTICLE
Punjab government makes big announcement for the welfare of families of martyred soldiers
Punjab government makes big announcement for the welfare of families of martyred soldiers

ਸੂਬੇ 'ਚ ਸ਼ਹੀਦਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦੁਗਣੀ ਕਰ ਕੇ 1 ਕਰੋੜ ਰੁਪਏ ਕੀਤੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ।

ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਐਕਸ-ਗ੍ਰੇਸ਼ੀਆ ਰਾਸ਼ੀ ਵਿੱਚ 50 ਲੱਖ ਰੁਪਏ ਤੋਂ 1 ਕਰੋੜ ਰੁਪਏ ਦਾ ਵਾਧਾ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸੂਬਾ ਸਰਕਾਰ ਦੇ ਸਤਿਕਾਰ ਅਤੇ ਧੰਨਵਾਦ ਨੂੰ ਦਰਸਾਉਂਦਾ ਹੈ।

ਉਹਨਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ ਆਪਣੇ ਹਥਿਆਰਬੰਦ ਸੈਨਾਵਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਹੁਣ ਤੱਕ ਸ਼ਹੀਦ ਸੈਨਿਕਾਂ ਦੇ 24 ਪਰਿਵਾਰਾਂ ਨੂੰ ਇਸ ਵਧੀ ਹੋਈ ਵਿੱਤੀ ਸਹਾਇਤਾ ਦਾ ਲਾਭ ਮਿਲ ਚੁੱਕਾ ਹੈ।

ਮੰਤਰੀ ਨੇ ਦੱਸਿਆ ਕਿ ਐਕਸ-ਗ੍ਰੇਸ਼ੀਆ ਵਾਧੇ ਤੋਂ ਇਲਾਵਾ ਸਰਕਾਰ ਵੱਲੋਂ ਕਈ ਹੋਰ ਭਲਾਈ ਉਪਾਅ ਵੀ ਲਾਗੂ ਕੀਤੇ ਗਏ ਹਨ, ਜਿਸ ਵਿੱਚ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਵਧਾ ਕੇ ਦੁੱਗਣਾ ਕਰਨਾ ਸ਼ਾਮਲ ਹੈ, ਜੋ ਕਿ ਉਹਨਾਂ ਦੀ ਅਸਮਰਥਾ ਦੇ ਆਧਾਰ 'ਤੇ 10 ਲੱਖ ਰੁਪਏ ਤੋਂ 40 ਲੱਖ ਰੁਪਏ ਤੱਕ ਹੈ।ਉਹਨਾਂ ਕਿਹਾ ਕਿ ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਨੇ ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement