ਅੰਮ੍ਰਿਤਸਰ ਦੇ ਨੌਜਵਾਨ ਦੀ ਸਪੇਨ 'ਚ ਹੋਈ ਮੌਤ, 25 ਦਿਨਾਂ ਬਾਅਦ ਘਰ ਪਹੁੰਚੀ ਮ੍ਰਿਤਕ ਦੇਹ
Published : Feb 8, 2025, 5:48 pm IST
Updated : Feb 8, 2025, 5:48 pm IST
SHARE ARTICLE
Punjabi youth from Amritsar dies in Spain, body reaches home after 25 days
Punjabi youth from Amritsar dies in Spain, body reaches home after 25 days

ਨੌਜਵਾਨ ਦੀ ਭੇਤਭਰੇ ਹਾਲਾਤ 'ਚ ਮਿਲੀ ਲਾਸ਼

 ਅੰਮ੍ਰਿਤਸਰ : ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਮੌੜੇ ਕਲਾਂ ਦਾ 20 ਸਾਲਾ ਨੌਜਵਾਨ ਤਰਸੇਮ ਸਿੰਘ ਸਪੇਨ ਗਿਆ ਸੀ, ਜਿੱਥੇ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਲਾਸ਼ 25 ਦਿਨ ਬਾਅਦ ਵਤਨ ਲਿਆਂਦੀ ਗਈ ਜਿੱਥੇ ਨੌਜਵਾਨ ਦੇ ਜੱਦੀ ਪਿੰਡ ਵਿੱਚ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ। ਜਿੱਥੇ ਪੂਰੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਸੀ।


ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕੀ ਉਹਨਾਂ ਦਾ ਬੇਟਾ ਘਰ ਦੀ ਮਾਲੀ ਹਾਲਾਤ ਸੁਧਾਰਨ ਲਈ 6  ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਤੇ ਉਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ, ਜਿੱਥੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਪਾਇਆ । ਇਸ ਮੌਕੇ ਕਿਸਾਨ ਆਗੂ ਕਾਬਲ ਸਿੰਘ ਮਹਾਵਾ ਨੇ ਕਿਹਾ ਨੌਜਵਾਨ ਦੀ ਭੇਦ ਭਰੇ ਹਾਲਾਤਾਂ ਵਿੱਚ ਸਪੇਨ ਦੀ ਧਰਤੀ ਤੇ ਮੌਤ ਹੋਈ ਹੈ, ਜਿੱਥੇ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਨੌਜਵਾਨ ਦੀ ਲਾਸ਼ ਨੂੰ ਵਾਪਸ ਲਿਆਂਦਾ ਗਿਆ ਹੈ, ਉਹਨਾਂ ਦਾਨੀ ਸੱਜਣਾ ਤੇ ਸਪੇਨ ਦੀ ਸਰਕਾਰ ਨੂੰ ਮੰਗ ਕੀਤੀ ਕੀ ਨੌਜਵਾਨ ਦੀ ਕਿਸੇ ਤਰ੍ਹਾਂ ਮਦਦ ਕੀਤੀ ਜਾਵੇ, ਕਿਉਕਿ ਨੌਜਵਾਨ ਦੇ ਪਿਤਾ ਨੇ ਉਸ ਨੂੰ ਕਰਜਾ ਚੁੱਕ ਕੇ ਵਿਦੇਸ਼ ਭੇਜਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement