ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ
Published : Feb 8, 2025, 8:50 pm IST
Updated : Feb 8, 2025, 8:50 pm IST
SHARE ARTICLE
The country's largest and longest walk-in-aviary has become a center of attraction at Chhatbir Zoo.
The country's largest and longest walk-in-aviary has become a center of attraction at Chhatbir Zoo.

ਪੰਜਾਬ ਸਰਕਾਰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਲਈ ਵਚਨਬੱਧ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਰਗਦਰਸ਼ਨ ਹੇਠ ਪੰਜਾਬ ਸਰਕਾਰ ਸੂਬੇ ਦੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤਹਿਤ ਛੱਤਬੀੜ ਚਿੜੀਆਘਰ ਵਿਖੇ ਅਨੇਕਾਂ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਦੱਸਣਯੋਗ ਹੈ ਕਿ ਚਿੜੀਆਘਰ ਵਿੱਚ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ (ਬਹੁਤ ਵੱਡਾ ਪਿੰਜਰਾ ਜਿੱਥੇ ਸੈਲਾਨੀ ਪੰਛੀਆਂ ਨੂੰ ਦੇਖ ਸਕਦੇ ਹਨ) ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਤੋਂ ਇਲਾਵਾ ਇੱਥੇ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਬਣਾਇਆ ਗਿਆ ਹੈ। ਲਗਭਗ 1200 ਮੀਟਰ ਦੇ ਵਾਈਲਡਲਾਈਫ ਸਫ਼ਾਰੀ ਖੇਤਰ ਵਿੱਚ, 260 ਕੇ.ਵੀ. ਸਮਰੱਥਾ ਵਾਲਾ ਸੋਲਰ ਪਲਾਂਟ ਲਗਾਉਣ ਦੇ ਨਾਲ-ਨਾਲ ਚਾਰ ਦੀਵਾਰੀ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ।

ਸ਼ੇਰ ਸਫਾਰੀ ਵਿਖੇ ਮਾਸਾਹਾਰੀ ਜਾਨਵਰਾਂ ਲਈ ਇੱਕ ਮਹੱਤਵਪੂਰਨ ਦੇਖਭਾਲ ਕੇਂਦਰ ਦੀ ਉਸਾਰੀ ਵੀ ਕੀਤੀ ਗਈ ਹੈ ਅਤੇ ਸੈਲਾਨੀਆਂ, ਖਾਸ ਕਰਕੇ ਸਕੂਲੀ ਬੱਚਿਆਂ, ਦੀ ਸਹਾਇਤਾ ਲਈ ਇੱਕ ਓਪਨ ਏਅਰ ਜ਼ੂ ਐਜੂਕੇਸ਼ਨ ਪਲਾਜ਼ਾ ਵੀ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ ਇੰਡਸ ਰਿਵਰ ਡੌਲਫ਼ਿਨ ਨੂੰ ਪੰਜਾਬ ਦਾ ਰਾਜ ਜਲ-ਪਸ਼ੂ ਅਤੇ 13 ਵਾਈਲਡ ਲਾਈਫ ਸੈਂਚੁਰੀਆਂ ਨੂੰ ਪਲਾਸਟਿਕ ਮੁਕਤ ਘੋਸ਼ਿਤ ਕੀਤਾ ਗਿਆ ਹੈ। ਇਸ ਤੋਂ ਛੁੱਟ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚੋਂ ਚੁਣੇ ਗਏ 100 ਵੈੱਟਲੈਂਡਜ਼ (ਜਲਗਾਹਾਂ) ਵਿੱਚ ਪੰਜਾਬ ਦੇ 5 ਵੈੱਟਲੈਂਡਜ਼ ਹਰੀਕੇ, ਰੋਪੜ, ਕਾਂਝਲੀ, ਕੇਸ਼ੋਪੁਰ ਅਤੇ ਨੰਗਲ ਨੂੰ ਸ਼ਾਮਿਲ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement