khemkaran Accident News: ਭੈਣ ਦੇ ਵਿਆਹ ਜਾ ਰਹੀ ਵੱਡੀ ਭੈਣ ਤੇ ਉਸ ਦੇ ਮਾਸੂਮ ਪੁੱਤ ਦੀ ਮੌਤ
Published : Feb 8, 2026, 2:55 pm IST
Updated : Feb 8, 2026, 3:08 pm IST
SHARE ARTICLE
khemkaran Accident News
khemkaran Accident News

ਕਾਰ ਤੇ ਟਰੈਕਟਰ-ਟਰਾਲੀ ਦੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

ਤਰਨਤਾਰਨ ਦੇ ਖੇਮਕਰਨ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਭਿੱਖੀਵਿੰਡ ਵਿਚ ਕਾਰ ਤੇ ਟਰੈਕਟਰ-ਟਰਾਲੀ ਦੀ ਆਪਸ ਵਿਚ ਟੱਕਰ ਹੋ ਗਈ। ਹਾਦਸੇ ਵਿਚ ਕਾਰ ਸਵਾਰ ਮਾਂ ਤੇ ਉਸ ਦੇ ਮਾਮੂਸਮ ਪੁੱਤ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਕਾਰ ਚਾਲਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਆਸਲ ਉਤਾੜ ਦਾ ਰਹਿਣ ਵਾਲਾ ਦਵਿੰਦਰ ਸਿੰਘ (30) ਪੁੱਤਰ ਕੁਲਦੀਪ ਸਿੰਘ, ਜੋ ਕਿ ਚੰਡੀਗੜ ਵਿਖੇ ਟੈਕਸੀ ਚਲਾਉਂਦਾ ਹੈ, ਬੀਤੀ ਰਾਤ ਆਪਣੀ ਡਿਜ਼ਾਇਰ ਕਾਰ 'ਤੇ ਆਪਣੀ ਪਤਨੀ ਪ੍ਰਭਜੀਤ ਕੌਰ ਤੇ ਨਾਬਲਿਗ ਪੁੱਤ ਫ਼ਤਹਿ ਸਿੰਘ (5) ਸਮੇਤ ਆਪਣੇ ਸਹੁਰੇ ਪਿੰਡ ਫਤਾਹਪੁਰ 'ਚ ਸਾਲੀ ਦੇ ਵਿਆਹ 'ਤੇ ਜਾ ਰਿਹਾ ਸੀ ਕਿ ਰਾਤ ਕਰੀਬ 8 ਵਜੇ ਉਨ੍ਹਾਂ ਦੀ ਕਾਰ ਸੜਕ 'ਤੇ ਅੱਗੇ ਜਾ ਰਹੇ ਮਿੱਟੀ ਨਾਲ ਭਰੀ ਟਰੈਕਟਰ ਟਰਾਲੀ ਨਾਲ ਅਚਾਨਕ ਟਕਰਾ ਗਈ।

ਹਾਦਸੇ ਵਿਚ ਮਾਂ-ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਕਾਰ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਵਾਹਨਾਂ ਦੇ ਪਰਖੱਚੇ ਉੱਡ ਗਏ। ਕੁਝ ਬੇਗੈਰਤ ਲੋਕਾਂ ਨੇ ਹਾਦਸੇ ਵਿਚ ਮਦਦ ਕਰਨ ਦੀ ਬਜਾਏ  ਅਨਸਰ ਦੁਰਘਟਨਾ ਵਿਚ ਹਾਦਸਾਗ੍ਰਸਤ ਹੋਈ ਕਾਰ ਦੇ ਤਿੰਨ ਟਾਇਰ ਚੋਰੀ ਕਰ ਲਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement