ਅਕਾਲੀ ਦਲ ਟਕਸਾਲੀ ਲੋਕ ਸਭਾ ਚੋਣ ਲਈ ਆਨੰਦਪੁਰ ਸਾਹਿਬ ਤੇ ਖੰਡੂਰ ਸਾਹਿਬ ਤੋਂ ਉਤਰਨਗੇ ਮੈਦਾਨ 'ਚ..
Published : Mar 8, 2019, 3:55 pm IST
Updated : Mar 8, 2019, 3:55 pm IST
SHARE ARTICLE
Akali Dal Taksali
Akali Dal Taksali

ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਬੀਰ ਦਵਿੰਦਰ ਸਿੰਘ ਨਾਲ ਪ੍ਰੈਸ ਕਾਂਨਫਰੰਸ ਕੀਤੀ, ਜਿਸ ਵਿਚ...

ਮੋਹਾਲੀ : ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਬੀਰ ਦਵਿੰਦਰ ਸਿੰਘ ਨਾਲ ਪ੍ਰੈਸ ਕਾਂਨਫਰੰਸ ਕੀਤੀ, ਜਿਸ ਵਿਚ ਉਨ੍ਹਾਂ ਨੇ ਦੋ-ਟੁੱਕ ਸ਼ਬਦਾਂ ਵਿਚ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਅਤੇ ਸ਼੍ਰੀ ਖੰਡੂਰ ਸਾਹਿਬ ਸੀਟ ਉਨ੍ਹਾਂ ਦੀ ਜੱਦੀ ਸੀਟ ਹੈ ਤੇ ਦੋਹਾਂ ਸੀਟਾਂ ‘ਤੇ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਚੋਣ ਲੜਨਗੇ ਭਾਵੇਂ ਹੀ ਬਸਪਾ, ਆਪ, ਪੰਜਾਬ ਏਕਤਾ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਨਾਲ ਉਨ੍ਹਾਂ ਦਾ ਸਮਝੌਤਾ ਹੋਵੇ ਜਾਂ ਨਾ ਹੋਵੇ।

Bir Davinder Bir Davinder

ਤੁਹਾਨੂੰ ਇਹ ਵੀ ਦੱਸ ਦਈਏ ਕਿ ਅਜੇ ਤੱਕ ਅਕਾਲੀ ਦਲ ਟਕਸਾਲੀ ਵੱਲੋਂ ਚੋਣ ਮਨੋਰਥ ਪੱਤਰ ਵੀ ਤਿਆਰ ਨਹੀਂ ਕੀਤਾ ਗਿਆ ਤੇ ਪਾਰਟੀ ਦਾ ਜਥੇਬੰਦਕ ਢਾਂਚਾ ਵੀ ਤਿਆਰ ਨਹੀਂ ਹੋਇਆ ਹੈ। ਇਸ ਬਾਰੇ ਬ੍ਰਹਮਪੁਰਾ ਨੇ ਪੱਤਰਕਾਰਾਂ ਦਾ ਸਵਾਲ ਦਿੰਦਿਆਂ ਕਿਹਾ ਕਿ ਉਹ ਜਲਦੀ ਹੀ ਚੋਣ ਮੈਨੀਫ਼ੈਸਟੋ ਵੀ ਬਣਾ ਲੈਣਗੇ ਪਰ ਪਾਰਟੀ ਦੀ ਰਣਨੀਤੀ ਦੇਖਦੇ ਹੋਏ ਇਹੀ ਲੱਗਦਾ ਹੈ ਕਿ ਉਹ ਸਿਰਫ਼ ਅਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹਰਾਉਣ ਲਈ ਮੈਦਾਨ ਵਿਚ ਉਤਰਨਗੇ।

Taksali Akali Dal Taksali Akali Dal

ਬਾਕੀ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਲੋਕ ਇਸ ਪਾਰਟੀ ਨੂੰ ਕਿੰਨਾ ਅਪਣਾ ਸਮਝਦੇ ਹਨ ਅਤੇ ਕਿੰਨੀ ਵੋਟ ਦੇ ਕੇ ਇਸ ਪਾਰਟੀ ਨੂੰ ਲੋਕ ਸਭਾ ਦੀਆਂ ਚੋਣਾਂ ਵਿਚ ਜਿੱਤ ਦਿੰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement