
ਸ਼ਾਹਪੁਰ ਕੰਢੀ (ਪਠਾਨਕੋਟ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪਠਾਨਕੋਟ 'ਚ ਵੱਖ-ਵੱਖ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ...
ਸ਼ਾਹਪੁਰ ਕੰਢੀ (ਪਠਾਨਕੋਟ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪਠਾਨਕੋਟ 'ਚ ਵੱਖ-ਵੱਖ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਧਾਰ ਇਲਾਕੇ 'ਚ ਮੰਡੀ ਬੋਰਡ ਵੱਲੋਂ 60 ਕਿਲੋਮੀਟਰ ਨਵੀਆਂ ਸੜਕਾਂ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਜੁਗਿਆਲ 'ਚ ਲੜਕੀਆਂ ਲਈ ਸਰਕਾਰੀ ਕਾਲਜ ਬਣਾਉਣ ਤੋਂ ਇਲਾਵਾ ਸੁਜਾਨਪੁਰ ਲਈ ਸੀਵਰੇਜ ਪ੍ਰਾਜੈਕਟ ਦਾ ਵੀ ਐਲਾਨ ਕੀਤਾ ਤਾਂ ਕਿ ਖਿੱਤੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੁੱਖ ਮੰਤਰੀ ਨੇ ਧਾਰ 'ਚ ਇਕ ਆਈ.ਟੀ.ਆਈ ਬਣਾਉਣ ਦਾ ਵੀ ਐਲਾਨ ਕੀਤਾ ਜਿਸ ਲਈ ਟੈਂਡਰ ਮੰਗੇ ਜਾ ਚੁੱਕੇ ਹਨ। ਉਨਾਂ ਨੇ ਇਲਾਕੇ 'ਚ ਡਾਕਟਰਾਂ ਦੀ ਘਾਟ ਦੀ ਸਮੱਸਿਆ ਵੀ ਹੱਲ ਕਰਨ ਦਾ ਭਰੋਸਾ ਦਿੱਤਾ।
.Punjab Chief Minister Captain Amarinder Singh at Pathankot-1
ਇਸ ਮੌਕੇ ਸੁਨੀਲ ਜਾਖੜ ਨੇ ਸ਼ਾਹਪੁਰ ਕੰਢੀ ਡੈਮ ਦੇ ਕੰਮ ਨੂੰ ਮੁੜ ਸ਼ੁਰੂ ਕਰਵਾਉਣ ਲਈ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਮੀਲ ਪੱਥਰ ਕਰਾਰ ਦਿੱਤਾ, ਕਿਉਂ ਜੋ ਇਸ ਡੈਮ ਦਾ ਕੰਮ 2014 ਤੋ ਰੁਕਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰਾਜੈਕਟ ਨੂੰ ਮੁੜ ਲੀਹ ’ਤੇ ਪਾਉਣ ਲਈ ਨਿੱਜੀ ਤੌਰ ’ਤੇ ਯਤਨ ਕੀਤੇ ਹਨ ਜਿਸ ਨਾਲ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਲਾਭ ਹਾਸਲ ਹੋਵੇਗਾ। ‘ਕਾਂਗਰਸ ਲਿਆਓ, ਦੇਸ਼ ਬਚਾਓ’ ਦਾ ਨਾਅਰਾ ਦਿੰਦਿਆਂ ਜਾਖੜ ਨੇ ਲੋਕਾਂ ਨੂੰ ਕੇਂਦਰ ਵਿੱਚ ਕਾਂਗਰਸ ਨੂੰ ਸੱਤਾ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਕਿ ਮੁਲਕ ਨੂੰ ਅੰਦਰੂਨੀ ਅਤੇ ਬਾਹਰੀ ਹਮਲਿਆਂ ਤੋਂ ਬਚਾਇਆ ਜਾ ਸਕੇ।
Punjab Chief Minister Captain Amarinder Singh sapling a plant at the site of Shahpur Kandi Dam
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੇ ਵਿਧਾਇਕ ਜੋਗਿੰਦਰ ਪਾਲ ਅਤੇ ਅਮਿਤ ਵਿਜ ਨਾਲ ਇਸੇ ਥਾਂ ’ਤੇ ਇਕ ਬੂਟਾ ਲਾਇਆ। ਦੱਸਣਯੋਗ ਹੈ ਕਿ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦਾ ਨਿਰਮਾਣ ਰਾਵੀ ਦਰਿਆ ’ਤੇ ਕੀਤਾ ਜਾ ਰਿਹਾ ਹੈ ਜੋ ਰਣਜੀਤ ਸਾਗਰ ਡੈਮ ਤੋਂ 11 ਕਿਲੋਮੀਟਰ ਹੇਠ ਵੱਲ ਅਤੇ ਮਾਧੋਪੁਰ ਹੈਡ ਵਰਕਸ ਤੋਂ 7 ਕਿਲੋਮੀਟਰ ਉਪਰ ਵੱਲ ਹੈ। ਫ਼ਰਵਰੀ 2008 ਦੌਰਾਨ ਭਾਰਤ ਸਰਕਾਰ ਨੇ 13 ਹੋਰ ਪ੍ਰਾਜੈਕਟਾਂ ਨਾਲ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਐਲਾਨਿਆ ਸੀ।
CM visit : Huge crowd in Pathankot
ਇਸ ਮੌਕੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਪਾਲ ਸਿੰਘ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ, ਪਾਵਰਕਾਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਅਤੇ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨਿਅਰ ਜਗਮੋਹਨ ਨਾਗੀ ਹਾਜ਼ਰ ਸਨ।