ਕੈਪਟਨ ਨੇ ਰੱਖਿਆ ਸ਼ਾਹਪੁਰਕੰਡੀ ਡੈਮ ਪ੍ਰੋਜੈਕਟ ਦਾ ਨੀਂਹ ਪੱਥਰ
Published : Mar 8, 2019, 5:23 pm IST
Updated : Mar 8, 2019, 5:35 pm IST
SHARE ARTICLE
CM Capt Amrinder Singh
CM Capt Amrinder Singh

ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸ਼ਾਹਪੁਰਕੰਡੀ.....

ਪਠਾਨਕੋਟ: ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸ਼ਾਹਪੁਰਕੰਡੀ ਡੈਮ ਪੋ੍ਰ੍ਜੈਕਟ ਦਾ ਨੀਂਹ ਪੱਥਰ ਰੱਖਿਆ। ਰਾਵੀ ਦਰਿਆ ਤੇ ਬਣਨ ਵਾਲੇ ਡੈਮ ਦੇ ਨਿਰਮਾਣ ਤੋਂ ਬਾਅਦ ਪਾਕਿਸਤਾਨ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਜਾਵੇਗਾ। ਪੋ੍ਰ੍ਜੈਕਟ ਤੇ ਲਗਪਗ 2700 ਕਰੋੜ ਰੁਪਏ ਦੀ ਲਾਗਤ ਦਾ ਅਨੁਮਾਨ ਹੈ। ਇਸ ਨੂੰ ਚਾਰ ਸਾਲਾਂ ਵਿਚ ਪੂਰਾ ਕੀਤਾ ਜਾਵੇਗਾ।

sarkandiShahpur kandi Dam

ਇਸ ਤੋਂ 208 ਮੈਗਾਵਾਟ ਬਿਜਲੀ ਦਾ ਉਤਪਾਦਨ ਵੀ ਹੋਵੇਗਾ ਅਤੇ ਪੰਜਾਬ ਨੂੰ ਸਿੰਚਾਈ ਵਾਸਤੇ ਪਾਣੀ ਵੀ ਮਿਲੇਗਾ। ਜਾਣਕਾਰੀ ਮੁਤਾਬਕ ਮੁਖ ਮੰਤਰੀ ਨੇ ਕਿਹਾ ਕਿ ਡੈਮ ਦਾ ਨੀਂਹ ਪੱਥਰ ਕਾਫ਼ੀ ਸਮਾਂ ਪਹਿਲਾਂ ਰੱਖਿਆ ਗਿਆ ਸੀ, ਪਰ ਇਸ ਦਾ ਕੰਮ 2014 ਵਿਚ ਰੁਕ ਗਿਆ ਸੀ। ਹੁਣ ਪੰਜਾਬ ਸਰਕਾਰ ਨੇ ਫਿਰ ਇਸ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ।

ਉਹਨਾਂ ਕਿਹਾ ਕਿ ਇਸ ਪੋ੍ਰ੍ਜੈਕਟ ਦੇ ਪੂਰਾ ਹੁੰਦੇ ਹੀ ਪੰਜ ਹਜ਼ਾਰ ਹੈਕਟੇਅਰ ਜ਼ਮੀਨ 'ਤੇ ਖੇਤੀ ਕਰਨ ਵਾਲਿਆਂ ਨੂੰ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਹੁਣ ਰਾਵੀ ਦਰਿਆ ਦਾ ਪਾਣੀ ਪਾਕਿਸਤਾਨ ਨਹੀਂ ਜਾ ਸਕੇਗਾ। ਇਸ ਦੇ ਸ਼ੁਰੂ ਹੁੰਦੇ ਹੀ 2000 ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲੇਗਾ।

eeeeShahpur Kandi Dam

ਉਹਨਾਂ ਨੇ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੁਨੀਲ ਜਾਖੜ ਅਪਣੀ ਪਾਰਟੀ ਲਈ ਇਕ ਮਜ਼ਬੂਤ ਦਾਅਵੇਦਾਰ ਹਨ। ਹਫ਼ਤੇ ਤਕ, ਪੰਜਾਬ ਦੀਆਂ ਸੀਟਾਂ ਦੇ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਫੈਸਲਾ ਕਰ ਦਿੱਤਾ ਜਾਵੇਗਾ।

ਗੁਰਦਾਸਪੁਰ ਵਿਚ ਜਾਖੜ ਦਾ ਵਿਰੋਧ ਕੀਤੇ ਜਾਣ ਦੇ ਮਾਮਲੇ ਤੇ ਕੈਪਟਨ ਨੇ ਕਿਹਾ ਕਿ ਵਿਰੋਧੀਆ ਦੀ ਪਾਰਟੀ ਵਿਚ ਕੋਈ ਥਾਂ ਨਹੀਂ ਹੈ। ਨਸ਼ੇ ਦੇ ਮੁੱਦੇ ਤੇ ਸੀਐਮ ਨੇ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।  

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement