ਕਾਂਗਰਸੀ ਆਗੂਆਂ ਨੇ ਲਾਡੂਵਾਲ ਟੋਲ ਪਲਾਜ਼ਾ ਕੀਤਾ ਬੰਦ
Published : Mar 8, 2019, 3:07 pm IST
Updated : Mar 8, 2019, 4:00 pm IST
SHARE ARTICLE
Ladhowal toll plaza
Ladhowal toll plaza

ਲੁਧਿਆਣਾ : ਸੜਕਾਂ ਤੇ ਪੁਲਾਂ ਦੀ ਖ਼ਸਤਾ ਹਾਲਤ ਵਿਰੁੱਧ ਰੋਸ ਪ੍ਰਗਟਾਉਂਦਿਆਂ ਕਾਂਗਰਸੀ ਆਗੂਆਂ ਨੇ ਅੱਜ ਨੂੰ ਜੰਮ ਕੇ ਹੰਗਾਮਾ ਕੀਤਾ।  ਲੁਧਿਆਣਾ ਤੋਂ ਸੰਸਦ ਮੈਂਬਰ...

ਲੁਧਿਆਣਾ : ਸੜਕਾਂ ਤੇ ਪੁਲਾਂ ਦੀ ਖ਼ਸਤਾ ਹਾਲਤ ਵਿਰੁੱਧ ਰੋਸ ਪ੍ਰਗਟਾਉਂਦਿਆਂ ਕਾਂਗਰਸੀ ਆਗੂਆਂ ਨੇ ਅੱਜ ਨੂੰ ਜੰਮ ਕੇ ਹੰਗਾਮਾ ਕੀਤਾ।  ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਕਾਂਗਰਸੀ ਆਗੂਆਂ ਨੇ ਨੈਸ਼ਨਲ ਹਾਈਵੇਅ 'ਤੇ ਬਣਿਆ ਲਾਡੋਵਾਲ ਟੋਲ ਪਲਾਜ਼ਾ ਬੰਦ ਕਰ ਦਿੱਤਾ।

Ladhowal toll plazaLadhowal toll plaza

ਕਾਂਗਰਸੀ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਲੁਧਿਆਣਾ ਤੇ ਬਸਤੀ ਜੋਧੇਵਾਲ ਤੋਂ ਫ਼ਲਾਈਓਵਰ ਦਾ ਕੰਮ ਸ਼ੁਰੂ ਨਹੀਂ ਕਰਵਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰ ਕੇ ਪੁਲਾਂ ਦਾ ਕੰਮ ਸ਼ੁਰੂ ਕਰਵਾਉਣ ਦੀ ਅਪੀਲ ਕੀਤੀ ਸੀ। ਹਾਲੇ ਤਕ ਉਨ੍ਹਾਂ ਦੀ ਮੰਗ ਵੱਲ ਕੋਈ ਧਿਆਨ ਨਾ ਦਿੱਤਾ ਗਿਆ।

Ladhowal toll plaza-2Ladhowal toll plaza-2

ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਇਸ ਹਾਈਵੇਅ ਤੋਂ ਲੰਘਣ ਵਾਲੇ ਲੋਕਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਦੀ ਹਾਲਤ ਇੰਨੀ ਖ਼ਸਤਾ ਹੈ ਕਿ ਹਮੇਸ਼ਾ ਜਾਨ-ਮਾਲ ਦੇ ਨੁਕਸਾਨ ਦਾ ਡਰ ਬਣਿਆ ਰਹਿੰਦਾ ਹੈ। ਟੋਲ ਪਲਾਜ਼ਾ ਕੰਪਨੀ ਟੈਕਸ ਦੀ ਉਗਰਾਹੀ ਕਰ ਕੇ ਆਪਣੀ ਜੇਬ ਭਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੰਨੀ ਦੇਰ ਤੱਕ ਉਸਾਰੀ ਅਧੀਨ ਪੁਲਾਂ ਦਾ ਕੰਮ ਪੂਰਾ ਨਹੀਂ ਹੁੰਦਾ ਉਨ੍ਹੀਂ ਦੇਰ ਤੱਕ ਟੋਲ ਪਲਾਜ਼ਾ ਖੁੱਲ੍ਹਣ ਨਹੀਂ ਦਿੱਤਾ ਜਾਵੇਗਾ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement