
ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਲਾਡੂਵਾਲ ਨੇੜੇ ਸਥਿਤ ਟੋਲ ਪਲਾਜ਼ਾ ਨੂੰ ਜ਼ਬਰਦਸਤੀ...
ਲੁਧਿਆਣਾ : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਲਾਡੂਵਾਲ ਨੇੜੇ ਸਥਿਤ ਟੋਲ ਪਲਾਜ਼ਾ ਨੂੰ ਜ਼ਬਰਦਸਤੀ ਬੰਦ ਕਰਵਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਟੋਲ ਫ੍ਰੀ ਹੋਣ ਕਾਰਨ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ ਅਤੇ ਦੂਜੇ ਪਾਸੇ ਟੋਲ ਪਲਾਜ਼ਾ ਛਾਉਣੀ 'ਚ ਤਬਦੀਲ ਹੋ ਗਿਆ ਹੈ।
Toll Plaza
ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਲਾਡੂਵਾਲ ਨੇੜੇ ਸਥਿਤ ਟੋਲ ਪਲਾਜ਼ਾ ਨੂੰ ਜ਼ਬਰਦਸਤੀ ਬੰਦ ਕਰਵਾ ਦਿੱਤਾ ਗਿਆ ਹੈ। ਬਿੱਟੂ ਦਾ ਕਹਿਣਾ ਹੈ ਕਿ ਟੈਕਸ ਦੀ ਉਗਰਾਹੀ ਕਰ ਰਹੀ ਕੰਪਨੀ ਵੱਲੋਂ ਪੁਲਾਂ ਦੀ ਉਸਾਰੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੰਨੀ ਦੇਰ ਤੱਕ ਉਸਾਰੀ ਅਧੀਨ ਪੁਲਾਂ ਦਾ ਕੰਮ ਪੂਰਾ ਨਹੀਂ ਹੁੰਦਾ ਉਨ੍ਹੀਂ ਦੇਰ ਤੱਕ ਟੋਲ ਪਲਾਜ਼ਾ ਖੁੱਲਣ ਨਹੀਂ ਦਿੱਤਾ ਜਾਵੇਗਾ।