
ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪਨੂੰਆਂ ਵਿਖੇ ਮਾਂ ਤੇ ਉਸ ਦੀ ਵਿਆਹੁਤਾ ਧੀ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਸਹੁਰੇ ਪਰਿਵਾਰ...
ਤਰਨਤਾਰਨ : ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪਨੂੰਆਂ ਵਿਖੇ ਮਾਂ ਤੇ ਉਸ ਦੀ ਵਿਆਹੁਤਾ ਧੀ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਸਹੁਰੇ ਪਰਿਵਾਰ ਕੋਲੋਂ ਕਥਿਤ ਤੌਰ 'ਤੇ ਤੰਗ ਹੋ ਕੇ ਪੇਕੇ ਆਈ ਧੀ ਸਮੇਤ ਮਾਂ ਨੇ ਮੌਤ ਨੂੰ ਗਲੇ ਲਾ ਲਿਆ। ਪੁਲਿਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਵੀਰਵਾਰ ਤੜਕੇ ਜਸਵਿੰਦਰ ਕੌਰ (58) ਪਤਨੀ ਜਸਬੀਰ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਅਤੇ ਉਸਦੀ ਧੀ ਅਮਰਪ੍ਰੀਤ ਕੌਰ (28) ਗੰਭੀਰ ਹਾਲਤ 'ਚ ਮਿਲੀਆਂ, ਜਿਨ੍ਹਾਂ ਵੱਲੋਂ ਸਲਫਾਸ ਨਿਗਲੀ ਗਈ ਸੀ।
Suicide Case
ਦੋਵਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਅਮਰਪ੍ਰੀਤ ਕੌਰ ਨੇ ਰਾਹ 'ਚ ਹੀ ਦਮ ਤੋੜ ਦਿੱਤਾ ਜਦੋਂਕਿ ਉਸ ਦੀ ਮਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾ ਅਮਰਪ੍ਰੀਤ ਕੌਰ ਦੇ ਭਰਾ ਮਨਦੀਪ ਸਿੰਘ ਨੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਸ ਦੀ ਭੈਣ ਅਮਰਪ੍ਰੀਤ ਦਾ ਵਿਆਹ ਕੁਝ ਮਹੀਨੇ ਪਹਿਲਾਂ ਹਰਪ੍ਰੀਤ ਸਿੰਘ ਵਾਸੀ ਬਲ ਖੁਰਦ ਨਾਲ ਹੋਇਆ ਸੀ। ਸਹੁਰਾ ਪਰਿਵਾਰ ਅਮਰਪ੍ਰੀਤ ਕੌਰ ਨੂੰ ਕਾਫੀ ਪਰੇਸ਼ਾਨ ਕਰ ਰਿਹਾ ਸੀ। ਕਰੀਬ ਹਫ਼ਤਾ ਪਹਿਲਾਂ ਉਨ੍ਹਾਂ ਕੋਲ ਆ ਗਈ । ਉਸ ਨੇ ਦੱਸਿਆ ਕਿ ਅਮਰਪ੍ਰੀਤ ਕੌਰ ਤੇ ਉਸ ਦੀ ਮਾਂ ਜਸਵਿੰਦਰ ਕੌਰ ਨੇ ਇਸ ਤੰਗੀ ਕਾਰਨ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕੀਤੀ ਹੈ।
Suicide
ਏਐੱਸਆਈ ਨੇ ਦੱਸਿਆ ਕਿ ਮਨਦੀਪ ਸਿੰਘ ਵੱਲੋਂ ਦਿੱਤੇ ਬਿਆਨਾਂ 'ਤੇ ਅਮਨਪ੍ਰੀਤ ਕੌਰ ਦੇ ਪਤੀ ਹਰਪ੍ਰੀਤ ਸਿੰਘ, ਦਿਉਰ ਲਵਪ੍ਰੀਤ ਸਿੰਘ, ਸੱਸ ਗਿੰਦੀ ਅਤੇ ਨਨਾਣ ਭੋਲਾਂ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਲਾਸ਼ਾਂ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।