ਗੁਰਦਾਸਪੁਰ ਤੋਂ ਸੁਨੀਲ ਜਾਖੜ ਹੀ ਹੋਣਗੇ ਪਾਰਟੀ ਉਮੀਦਵਾਰ 
Published : Mar 8, 2019, 6:49 pm IST
Updated : Mar 8, 2019, 6:49 pm IST
SHARE ARTICLE
Sunil Jakhar
Sunil Jakhar

ਪਠਾਨਕੋਟ : ਗੁਰਦਾਸਪੁਰ ਲੋਕ ਸਭਾ ਸੀਟ 'ਤੇ ਦਾਅਵੇਦਾਰੀ ਲਈ ਪਿਛਲੇ ਕਈ ਮਹੀਨਿਆਂ ਤੋਂ ਕਾਂਗਰਸ ਪਾਰਟੀ ਵਿਚਕਾਰ ਚੱਲ ਰਿਹਾ ਰੇੜਕਾ ਅੱਜ ਮੁੱਖ ਮੰਤਰੀ ਕੈਪਟਨ...

ਪਠਾਨਕੋਟ : ਗੁਰਦਾਸਪੁਰ ਲੋਕ ਸਭਾ ਸੀਟ 'ਤੇ ਦਾਅਵੇਦਾਰੀ ਲਈ ਪਿਛਲੇ ਕਈ ਮਹੀਨਿਆਂ ਤੋਂ ਕਾਂਗਰਸ ਪਾਰਟੀ ਵਿਚਕਾਰ ਚੱਲ ਰਿਹਾ ਰੇੜਕਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਤਮ ਕਰ ਦਿੱਤਾ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ 'ਚ ਕਹਿ ਦਿੱਤਾ ਹੈ ਕਿ ਮੌਜੂਦਾ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹੀ ਗੁਰਦਾਸਪੁਰ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।

Amarinder SinghAmarinder Singh

ਕੈਪਟਨ ਨੇ ਬਾਗ਼ੀਆਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾਉਣ ਦੀ ਚਿਤਾਵਨੀ ਦਿੱਤੀ : ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਵੱਲੋਂ ਇਕ ਹਫ਼ਤੇ 'ਚ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਜੇ ਅਧਿਕਾਰਤ ਉਮੀਦਵਾਰਾਂ ਵਿਰੁੱਧ ਕਿਸੇ ਨੇ ਵੀ ਬਗਾਵਤ ਕੀਤੀ ਤਾਂ ਉਸ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਜਾਵੇਗਾ। ਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਤੋਂ ਬਾਅਦ ਪਾਰਟੀ ਅੰਦਰ ਮਤਭੇਦ ਪੈਦਾ ਹੋਣ ਦੀਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੇ ਵਰਕਰਾਂ ਨੂੰ ਪਾਰਟੀ ਦੀ ਲੀਹ 'ਤੇ ਚੱਲਣਾ ਹੋਵੇਗਾ ਅਤੇ ਟਿਕਟ ਮੰਗਣ ਵਾਲੇ ਕਿਸੇ ਵੀ ਵਰਕਰ ਜਾਂ ਲੀਡਰ ਨੂੰ ਉਮੀਦਵਾਰ ਬਣਾਉਣ ਦਾ ਫ਼ੈਸਲਾ ਹਾਈਕਮਾਨ ਵੱਲੋਂ ਉਸ ਦੀ ਜੇਤੂ ਸਮਰਥਾ ਨੂੰ ਆਧਾਰ ਬਣਾ ਕੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਕੋਈ ਹਾਈਕਮਾਨ ਦੇ ਫ਼ੈਸਲੇ ਵਿਰੁੱਧ ਜਾਵੇਗਾ ਤਾਂ ਉਸ ਨੂੰ ਤੁਰੰਤ ਪਾਰਟੀ ਤੋਂ ਚੱਲਦਾ ਕਰ ਦਿੱਤਾ ਜਾਵੇਗਾ।

Beadbi KandBeadbi Kand

ਬੇਅਦਬੀ ਕਾਂਡ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ : ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਤੋਂ ਬਾਅਦ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੇ ਗੋਲੀ ਕਾਂਡ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ. ਮਾਮਲੇ ਦੀ ਪੜਤਾਲ ਕਰ ਰਹੀ ਹੈ ਅਤੇ ਉਸ ਵੱਲੋਂ ਆਪਣੀ ਰਿਪੋਰਟ ਸੌਂਪਣ ਤੋਂ ਬਾਅਦ ਦੋਸ਼ੀਆਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇਗੀ।
 

DrugsDrugs

ਸੂਬੇ 'ਚ ਨਸ਼ਿਆਂ ਦੇ ਖ਼ਾਤਮੇ ਲਈ ਕੋਸ਼ਿਸ਼ਾਂ ਜਾਰੀ : ਅੰਮ੍ਰਿਤਸਰ ਵਿੱਚ ਨਸ਼ੇ ਦੀ ਬਹੁਤਾਤ ਨਾਲ ਹੋਈਆਂ ਮੌਤਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਜਿਹੇ ਬਹੁਤ ਸਾਰੇ ਮਾਮਲੇ ਨਸ਼ੀਲੀਆਂ ਦਵਾਈਆਂ ਦੀ ਮਿਲਾਵਟ ਦੀ ਖਪਤ ਨਾਲ ਵਾਪਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਵਿਰੁੱਧ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਉਪਰਾਲੇ ਕਰ ਰਹੀ ਹੈ ਅਤੇ ਇੱਥੋਂ ਤੱਕ ਕਿ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਾਤਮੇ ਲਈ ਸਖਤ ਕਦਮ ਚੁੱਕ ਰਹੀ ਹੈ।

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement