
ਮੰਗਾਂ ਦੇ ਹੱਕ 'ਚ ਪ੍ਰਦਰਸ਼ਨ ਕਰ ਰਹੇ ਸੀ ਅਧਿਆਪਕ
ਪਟਿਆਲਾ : ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ 'ਤੇ ਪੁਲਿਸ ਦਾ ਡੰਡਾ ਇਕ ਵਾਰ ਫਿਰ ਕਹਿਰ ਬਣ ਵਰ੍ਹਿਆ ਹੈ। ਪਟਿਆਲਾ ਵਿਖੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕ ਅਪਣੀਆਂ ਮੰਗਾਂ ਦੇ ਹੱਕ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜਾ ਰਹੇ ਸਨ। ਇਸੇ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਉਨ੍ਹਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਇਨ੍ਹਾਂ 'ਤੇ ਲਾਠੀਚਾਰਜ ਕਰ ਦਿਤਾ।
Photo
ਇਸ ਦੌਰਾਨ ਹੋਈ ਧੱਕਾਮੁੱਕੀ 'ਚ ਕਈ ਬੇਰੁਜ਼ਗਾਰ ਈਟੀਟੀ ਅਧਿਆਪਕ ਜ਼ਖ਼ਮੀ ਹੋ ਗਏ ਅਤੇ ਕਈਆਂ ਦੀਆਂ ਪੱਗਾਂ ਵੀ ਲੱਥ ਗਈਆਂ। ਇਸ ਤੋਂ ਬਾਅਦ ਪੁਲਿਸ ਨੇ ਸਖ਼ਤੀ ਵਰਤਿਆਂ ਅਧਿਆਪਕਾਂ ਨੂੰ ਅਪਣੀ ਹਿਰਾਸਤ ਵਿਚ ਲੈ ਲਿਆ। ਜਾਣਕਾਰੀ ਮੁਤਾਬਕ ਇਹ ਈਟੀਟੀ ਅਤੇ ਟੈਟ ਬੇਰੁਜ਼ਗਾਰ ਅਧਿਆਪਕ ਦੁਪਹਿਰ ਵੇਲੇ ਸਥਾਨਕ ਨਹਿਰੂ ਪਾਰਕ ਵਿਖੇ ਇਕੱਠੇ ਹੋਏ ਸਨ।
Photo
ਇਹ ਅਧਿਆਪਕ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਜਾਣ ਵਾਲੇ ਸਨ। ਇਸੇ ਦੌਰਾਨ ਪੁਲਿਸ ਨੇ ਇਨ੍ਹਾਂ ਨੂੰ ਇੱਥੇ ਹੀ ਘੇਰਾ ਪਾ ਲਿਆ। ਅਧਿਆਪਕਾਂ ਨੇ ਨਹਿਰੂ ਪਾਰਕ ਦੀਆਂ ਤਾਰਾਂ ਨੂੰ ਟੱਪ ਕੇ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਅਧਿਆਪਕਾ ਨੇ ਅੱਗੇ ਵਧਣਾ ਜਾਰੀ ਰੱਖਿਆ।
Photo
ਇਹ ਅਧਿਆਪਕ ਅੱਗੇ ਵਾਈਪੀਐਸ ਚੌਂਕ ਤਕ ਪਹੁੰਚ ਗਏ ਜਿੱਥੇ ਪੁਲਿਸ ਨੇ ਬੈਰੀਗੇਟ ਲਾ ਕੇ ਇਨ੍ਹਾਂ ਨੂੰ ਰੋਕ ਲਿਆ। ਅਧਿਆਪਕਾਂ ਨੇ ਬੇਰੀਗੇਟ ਲੰਘਦਿਆਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ 'ਤੇ ਲਾਠੀਚਾਰਜ ਸ਼ੁਰੂ ਕਰ ਦਿਤਾ। ਇਸ ਦੌਰਾਨ ਸਥਿਤੀ ਕਾਫ਼ੀ ਤਣਾਅਪੂਰਨ ਬਣ ਗਈ।
Photo
ਪੁਲਿਸ ਵਲੋਂ ਕੀਤੀ ਸਖ਼ਤੀ ਕਾਰਨ ਕਈ ਅਧਿਆਪਕ ਜ਼ਖ਼ਮੀ ਵੀ ਹੋ ਗਏ। ਪੁਲਿਸ ਨਾਲ ਹੋਈ ਧੱਕਾਮੁਕੀ ਦੌਰਾਨ ਕਈ ਅਧਿਆਪਕਾਂ ਦੀਆਂ ਪੱਗਾਂ ਵੀ ਉਤਰ ਗਈਆਂ। ਬਾਅਦ 'ਚ ਪੁਲਿਸ ਨੇ ਸਾਰੇ ਅਧਿਆਪਕਾਂ ਨੂੰ ਹਿਰਾਸਤ ਵਿਚ ਲੈ ਲਿਆ। ਗ੍ਰਿਫ਼ਤਾਰ ਕੀਤੇ ਗਏ ਅਧਿਆਪਕਾਂ 'ਚ ਸੂਬਾ ਪ੍ਰਧਾਨ ਦੀਪਕ ਕੰਬੋਜ਼, ਮਨੀ ਸੰਗਰੂਰ, ਜਰਨੈਲ ਸੰਗਰੂਰ, ਸੁਖਚੈਨ ਪਰਚਾਰਾਂ ਆਦਿ ਤੋਂ ਇਲਾਵਾ ਕਈ ਹੋਰ ਸਾਥੀ ਸ਼ਾਮਲ ਹਨ।