
ਫੂਡ ਇੰਸਪੈਕਟਰਾਂ ਦੀ ਭਰਤੀ ਲਈ ਦਿੱਤੀ ਜਾ ਰਹੀ ਮੁਫ਼ਤ ਕੋਚਿੰਗ
ਗੁਰਦਾਸਪੁਰ: ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹੁਣ ਇਨ੍ਹਾਂ ਯਤਨਾਂ ਦੇ ਤਹਿਤ ਹਰ ਘਰ ਵਿਚ ਇਕ ਨੌਕਰੀ ਦੇਣ ਨੂੰ ਜ਼ਰੂਰੀ ਕਰਨ ਲਈ ਵਿਸ਼ੇਸ਼ ਕਦਮ ਉਠਾਏ ਜਾ ਰਹੇ ਹਨ, ਨੌਕਰੀ ਚਾਹੇ ਸਰਕਾਰੀ ਹੋਵੇ ਜਾਂ ਫਿਰ ਪ੍ਰਾਈਵੇਟ।
Photo
ਅਪਣੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਫੂਡ ਸੇਫਟੀ ਇੰਸਪੈਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਦਾ ਪੇਪਰ 15 ਮਾਰਚ ਨੂੰ ਲਿਆ ਜਾਵੇਗਾ। ਖ਼ਾਸ ਗੱਲ ਇਹ ਹੈ ਕਿ ਜੋ ਬੱਚੇ ਇਸ ਦੀ ਤਿਆਰੀ ਲਈ ਕੋਚਿੰਗ ਲੈਣਾ ਚਾਹੁੰਦੇ ਹਨ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਲਈ ਪਿਛਲੇ 10 ਦਿਨਾਂ ਤੋਂ ਰੁਜ਼ਗਾਰ ਦਫ਼ਤਰਾਂ ਵਿਚ ਮੁਫ਼ਤ ਕੋਚਿੰਗ ਦੇਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
Photo
ਫੂਡ ਇੰਸਪੈਕਟਰ ਦੀ ਭਰਤੀ ਲਈ ਲਏ ਜਾਣ ਵਾਲੇ ਪੇਪਰ ਦੀ ਤਿਆਰੀ ਮਾਹਿਰ ਕੋਚਾਂ ਵੱਲੋਂ ਕਰਵਾਈ ਜਾ ਰਹੀ ਐ ਜੋ ਵੱਖ-ਵੱਖ ਕਾਲਜਾਂ ਤੋਂ ਲਏ ਗਏ ਹਨ। ਇਹ ਅਧਿਆਪਕ ਪੇਪਰ ਦੇਣ ਦੇ ਚਾਹਵਾਨ ਬੱਚਿਆਂ ਨੂੰ ਸਮੇਂ-ਸਮੇਂ 'ਤੇ ਗਾਈਡ ਕਰ ਰਹੇ ਹਨ। ਯਕੀਨਨ ਤੌਰ 'ਤੇ ਇਹ ਮੁਫ਼ਤ ਕੋਚਿੰਗ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗੀ।
Photo
ਕੋਚਿੰਗ ਲੈਣ ਵਾਲੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਿੱਤੇ ਜਾਣ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਸੇ ਕੋਚਿੰਗ ਲਈ ਪ੍ਰਾਈਵੇਟ ਅਦਾਰੇ ਬੱਚਿਆਂ ਕੋਲੋਂ ਹਜ਼ਾਰਾਂ ਰੁਪਏ ਦੀਆਂ ਫੀਸਾਂ ਵਸੂਲਦੇ ਨੇ ਪਰ ਰੁਜ਼ਗਾਰ ਦਫ਼ਤਰਾਂ ਵਿਚ ਇਹ ਕੋਚਿੰਗ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ, ਜਿਸ ਨਾਲ ਗ਼ਰੀਬ ਪਰਿਵਾਰਾਂ ਨਾਲ ਸਬੰਧਤ ਬੱਚਿਆਂ ਨੂੰ ਵੱਡਾ ਫ਼ਾਇਦਾ ਹੋਵੇਗਾ।
Photo
ਨੌਜਵਾਨ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਜਮਾਤਾਂ ਬਹੁਤ ਵਧੀਆ ਢੰਗ ਨਾਲ ਲਗ ਰਹੀਆਂ ਹਨ ਅਤੇ ਉਹਨਾਂ ਨੂੰ ਇਸ ਦੇ ਪੇਪਰ ਦੀ ਤਿਆਰੀ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਹੈ। ਉਧਰ ਕੋਚਿੰਗ ਦੇ ਰਹੇ ਅਧਿਆਪਕ ਪਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਪਣੇ ਵਾਅਦੇ ਮੁਤਾਬਕ ਘਰ-ਘਰ ਰੁਜ਼ਗਾਰ ਦੇਵੇਗੀ, ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦੀ ਸਹੂਲਤ ਦਿੱਤੀ ਜਾ ਰਹੀ ਹੈ।
Photo
ਇਸ ਕੋਚਿੰਗ ਨਾਲ ਬੱਚਿਆਂ ਨੂੰ ਪੇਪਰ ਵਿਚ ਦੇਣ ਵਿਚ ਆਸਾਨੀ ਹੋਵੇਗੀ। ਯਕੀਨਨ ਤੌਰ 'ਤੇ ਪੰਜਾਬ ਸਰਕਾਰ ਵੱਲੋਂ ਹਰ ਘਰ ਨੌਕਰੀ ਦੇਣ ਦਾ ਉਠਾਇਆ ਜਾ ਰਿਹਾ ਹੈ, ਕਦਮ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਫ਼ਾਇਦੇਮੰਦ ਸਾਬਤ ਹੋਵੇਗਾ ਕਿਉਂਕਿ ਇਸ ਨਾਲ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣਗੀਆਂ।
ਕੁੱਝ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੇਪਰ ਤੋਂ ਪਹਿਲਾਂ ਬੱਚਿਆਂ ਨੂੰ ਮੁਫ਼ਤ ਕੋਚਿੰਗ ਦੇਣਾ ਸੋਨੇ 'ਤੇ ਸੁਹਾਗੇ ਵਾਲੀ ਗੱਲ ਐ ਕਿਉਂਕਿ ਪੇਪਰ ਦੀ ਤਿਆਰੀ ਲਈ ਕੋਚਿੰਗ ਲੈਣ 'ਤੇ ਵੀ ਬੱਚਿਆਂ ਦੇ ਹਜ਼ਾਰਾਂ ਰੁਪਏ ਖ਼ਰਚ ਹੋ ਜਾਂਦੇ ਨੇ। ਜੇਕਰ ਕੈਪਟਨ ਸਰਕਾਰ ਹਰ ਘਰ ਰੁਜ਼ਗਾਰ ਦੇਣ ਦਾ ਦਾਅਵਾ ਪੂਰਾ ਕਰਦੀ ਹੈ ਤਾਂ ਆਉਣ ਵਾਲੀਆਂ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਲਈ ਕੈਪਟਨ ਸਰਕਾਰ ਨੂੰ ਘੇਰਨਾ ਵੱਡੀ ਚੁਣੌਤੀ ਹੋਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।