
-ਪੰਜਾਬ ਬਜਟ ਨੂੰ ਕਿਸਾਨ ਤੇ ਗਰੀਬ ਪੱਖੀ ਦੱਸਿਆ
ਚੰਡੀਗੜ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਆੜਤੀਆ ਨੂੰ ਲਾਂਬੇ ਕਰਕੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇ ਪ੍ਰਸਤਾਵ ਨੂੰ ਕਿਸਾਨਾਂ ਨੂੰ ਭੜਕਾਉਣ ਵਾਲਾ ਇਕ ਹੋਰ ਕਦਮ ਕਰਾਰ ਦਿੰਦਿਆ ਕਿਹਾ ਕਿ ਇਹ ਖੇਤੀ ਕਾਨੂੰਨਾਂ ਦੇ ਮੌਜੂਦਾ ਸੰਕਟ ਨੂੰ ਹੋਰ ਵਧਾ ਦੇਵੇਗਾ। ਉਨਾਂ ਸੋਮਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਦਾ ਬੇਰੁਖੀ ਵਾਲਾ ਵਿਵਹਾਰ ਸਥਿਤੀ ਨੂੰ ਸੁਲਝਾਉਣ ਵਿੱਚ ਮੱਦਦ ਨਹੀਂ ਕਰ ਰਿਹਾ।
CM Punjabਮੁੱਖ ਮੰਤਰੀ ਨੇ ਕਿਹਾ ਕਿ ਇਹ ਮਸਲਾ ਕੇਂਦਰ ਤੇ ਕਿਸਾਨਾਂ ਵੱਲੋਂ ਹੀ ਸੁਲਝਾਇਆ ਜਾਣ ਵਾਲਾ ਹੈ ਜਿਸ ਵਿੱਚ ਪੰਜਾਬ ਸਰਕਾਰ ਦਾ ਕੋਈ ਰੋਲ ਨਹੀਂ ਹੈ ਕਿਉਕਿ ਕਿਸਾਨ ਜਥੇਬੰਦੀਆਂ ਨੇ ਉਚੇਚੇ ਤੌਰ ’ਤੇ ਕਿਸੇ ਵੀ ਰਾਜਸੀ ਦਖਲਅੰਦਾਜ਼ੀ ਤੋਂ ਇਨਕਾਰ ਕੀਤਾ ਹੈ। ਸੂਬਾਈ ਬਜਟ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਕਿਸਾਨ ਤੇ ਗਰੀਬ ਪੱਖੀ ਦੱਸਿਆ।
CM Punjabਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤਾ ਵਿਕਾਸ ਕੇਂਦਰਿਤ ਬਜਟ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਯਕੀਨੀ ਬਣਾਏਗਾ। ਉਨਾਂ ਕਿਹਾ ਕਿ ਇਹ ਲੋਕਾਂ ਦਾ ਬਜਟ ਸੂਬਾ ਸਰਕਾਰ ਦੇ ਪੰਜਾਬ ਦੇ ਲੋਕਾਂ ਪ੍ਰਤੀ ਕੀਤੇ ਵਾਅਦੇ ਪੂਰਾ ਕਰਨ ਵਿੱਚ ਇਕ ਹੋਰ ਕਦਮ ਹੈ। ਉਨਾਂ ਸ਼ਗਨ ਤੇ ਪੈਨਸ਼ਨ ਦੀ ਰਾਸ਼ੀ ਵਿੱਚ ਵਾਧਾ ਕਰਨ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਤੇ ਲਿੰਕ ਰੋਡਾਂ ਦੇ ਵਿਕਾਸ ਦਾ ਹਵਾਲਾ ਦਿੱਤਾ।
CM Punjabਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲਾ ਦਾ ਸੁਖਾਵੇਂ ਢੰਗ ਨਾਲ ਹੱਲ ਕਰਨ ਦੀ ਬਜਾਏ ਉਨਾਂ ਦੇ ਗੁੱਸੇ ਨੂੰ ਹੋਰ ਭੜਕਾ ਰਹੀ ਹੈ। ਉਨਾਂ ਕਿਹਾ ਕਿ ਐਫ.ਸੀ.ਆਈ. ਵੱਲੋਂ ਕਿਸਾਨਾਂ ਨੂੰ ਈ-ਭੁਗਤਾਨ ਰਾਹੀਂ ਸਿੱਧੀ ਅਦਾਇਗੀ ਲਈ ਜ਼ਮੀਨ ਰਿਕਾਰਡ ਮੰਗਣ ਨਾਲ ਸਥਿਤੀ ਬਦ ਤੋਂ ਬਦਤਰ ਹੋਵੇਗੀ।
Amit Shar with Captain Amrinderਪੰਜਾਬ ਵਿੱਚ 1967 ਤੋਂ ਜਾਂਚਿਆ ਪਰਖਿਆ ਸਿਸਟਮ ਚੱਲ ਰਿਹਾ ਹੈ ਜਿੱਥੇ ਕਿਸਾਨ ਆੜਤੀਆ ਰਾਹੀਂ ਅਦਾਇਗੀ ਲੈਂਦੇ ਹਨ ਜਿਨਾਂ ਨਾਲ ਉਨਾਂ ਦਾ ਬਹੁਤ ਗੂੜਾ ਰਿਸ਼ਤਾ ਹੈ ਅਤੇ ਉਹ ਔਖੇ ਸਮੇਂ ਵਿੱਚ ਆੜਤੀਆ ਤੋਂ ਹੀ ਵਿੱਤੀ ਸਹਾਇਤਾ ਲੈਂਦੇ ਹਨ। ਉਨਾਂ ਕਿਹਾ, ‘‘ਕਿਸਾਨ ਸੰਕਟ ਦੀ ਘੜੀ ਵਿੱਚ ਅੰਬਾਨੀ, ਅਦਾਨੀ ਜਿਹੇ ਕਾਰਪੋਰੇਟ ਘਰਾਣਿਆਂ ’ਤੇ ਕਿਵੇਂ ਨਿਰਭਰ ਰਹਿ ਸਕਦਾ ਹੈ।’’
CM Punjabਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਨੂੰ ਵਿਵਾਦਗ੍ਰਸਤ ਆਰਡੀਨੈਂਸ ਲਿਆਉਣ ਤੋਂ ਪਹਿਲਾਂ ਕਿਸਾਨਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ। ਉਨਾਂ ਆਖਿਆ, ‘‘ਜੇ ਕੇਂਦਰ ਇਸ ਸਮੱਸਿਆ ਦਾ ਹੰਢਣਸਾਰ ਹੱਲ ਲੱਭਣ ਲਈ ਗੰਭੀਰ ਹੁੰਦੀ ਤਾਂ ਉਹ ਜਾਂ ਤਾਂ ਪੰਜਾਬ ਸਰਕਾਰ ਜਾਂ ਸਾਡੇ ਕਿਸਾਨਾਂ ਨਾਲ ਗੱਲਬਾਤ ਕਰਦੀ ਕਿਉ ਜੋ ਸਾਡਾ ਸੂਬਾ ਇਕੱਲਾ ਹੀ ਕੇਂਦਰੀ ਪੂਲ ਵਿੱਚ 40 ਫੀਸਦੀ ਤੋਂ ਵੱਧ ਅਨਾਜ ਦਾ ਯੋਗਦਾਨ ਪਾਉਦਾ ਹੈ।’’