
ਉੱਥੇ ਪਹਿਲਾਂ ਤੋਂ ਹੀ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕ ਲਿਆ ਅਤੇ ਲਾਠੀਚਾਰਜ ਕਰਦਿਆਂ ਉਨ੍ਹਾਂ ਨੂੰ ਬੱਸਾਂ ਵਿਚ ਲੱਦ ਲਿਆ ਗਿਆ।
ਪਟਿਆਲਾ- ਅੱਜ ਮੋਤੀ ਮਹਿਲ ਵੱਲ ਵਧ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਵੱਲੋਂ ਲਾਠੀਚਾਰਜ ਕੀਤੇ ਜਾਣ ਤੋਂ ਬਾਅਦ ਬੱਸਾਂ ਵਿਚ ਲੱਦ ਲਿਆ ਗਿਆ। ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਰੁਜ਼ਗਾਰ ਸਬੰਧੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਦਾ ਸੱਦਾ ਦਿੱਤਾ ਗਿਆ ਸੀ।
protest
ਬੇਰੁਜ਼ਗਾਰ ਅਧਿਆਪਕ ਬਾਰਾਂਦਰੀ ਪਾਰਕ ਵਿਖੇ ਇਕੱਠੇ ਹੋ ਕੇ ਰੋਸ ਮਾਰਚ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਜਦੋਂ ਵਾਈ. ਪੀ. ਐਸ. ਚੌਕ ਕੋਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕ ਲਿਆ ਅਤੇ ਲਾਠੀਚਾਰਜ ਕਰਦਿਆਂ ਉਨ੍ਹਾਂ ਨੂੰ ਬੱਸਾਂ ਵਿਚ ਲੱਦ ਲਿਆ ਗਿਆ।
protest
ਇਸ ਮੌਕੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਨਿਰਮਲ ਜ਼ੀਰਾ, ਕੁਲਦੀਪ ਖੋਖਰ ਅਤੇ ਸਲਿੰਦਰ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਈ. ਟੀ. ਟੀ. ਅਧਿਆਪਕਾਂ ਦੀਆਂ ਪੋਸਟਾਂ ’ਤੇ ਬੀ. ਐਡ. ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ. ਟੀ. ਟੀ. ਦੀ ਹੋਂਦ ਨੂੰ ਖ਼ਤਮ ਕੀਤਾ ਜਾ ਰਿਹਾ ਹੈ।