
ਅਕਾਲੀ ਦਲ ਦੇ ਵਿਧਾਇਕਾਂ ਨੂੰ ਬਜਟ ਇਜਲਾਸ ਦੀ ਬਾਕੀ ਕਾਰਵਾਈ ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕੀਤਾ ਗਿਆ। ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਈ ਐਲਾਨ ਕੀਤੇ ਜਾ ਰਹੇ ਹਨ। ਇਸ ਵਿਚਕਾਰ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਦੇ ਲੋਕਾਂ ਲਈ ਵੱਡੇ ਐਲਾਨ ਕੀਤੇ ਗਏ। ਇਸ ਤੋਂ ਬਾਅਦ ਹੁਣ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਦਾ ਸੰਬੋਧਨ ਮੁਕੰਮਲ ਕਰ ਲਿਆ ਹੈ ਤੇ ਹੁਣ ਉਹ ਪ੍ਰੈਸ ਕਾਨਫਰੰਸ ਕਰ ਰਹੇ ਹਨ।
ਦੱਸ ਦੇਈਏ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਦਾ ਸੰਬੋਧਨ ਮੁਕੰਮਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਦਾ ਵਿਸ਼ੇਸ਼ ਰੂਪ ਵਿਚ ਧੰਨਵਾਦ ਵੀ ਕੀਤਾ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਦੀ ਮੁਅੱਤਲੀ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਮੁਅੱਤਲ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਬਜਟ ਇਜਲਾਸ ਦੀ ਬਾਕੀ ਕਾਰਵਾਈ ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।