
ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿੱਚ ਵਾਧੇ ਬਾਰੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ 19 ਮਾਰਚ, 2021 ਤੋਂ ਅਗਲੇ ਤਿੰਨ ਸਾਲਾਂ ਲਈ ਵਧਾ ਦਿੱਤੀ ਗਈ ਹੈ।
Manisha Gulati
ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿੱਚ ਵਾਧੇ ਬਾਰੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।