ਔਰਤਾਂ ਤੇ ਬੱਚੀਆਂ ਦੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਸਦਾ ਪ੍ਰਤੀਬੱਧ : ਕੈਪਟਨ ਅਮਰਿੰਦਰ ਸਿੰੰਘ
Published : Mar 8, 2021, 2:58 pm IST
Updated : Mar 8, 2021, 3:00 pm IST
SHARE ARTICLE
CM Punjab
CM Punjab

ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਔਰਤਾਂ ਦੇ ਸਿਰੜੀ ਜਜ਼ਬੇ ਨੂੰ ਸਲਾਮ ਕੀਤਾ ਅਤੇ ਅੱਗੇ ਵੀ ਵੱਧ ਅਧਿਕਾਰਾਂ ਦੇ ਸਸ਼ਕਤੀਕਰਨ ਲਈ ਸਕੰਲਪ ਲਿਆ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰਕੇ 'ਮੁਲਕ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਔਰਤਾਂ ਦੇ ਸਿਰੜੀ ਜਜ਼ਬੇ' ਨੂੰ ਸਲਾਮ ਕੀਤਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਾਂ, ਕੰਮਕਾਜ ਵਾਲੀਆਂ ਥਾਵਾਂ ਅਤੇ ਸਮਾਜ ਵਿੱਚ ਹਰੇਕ ਪੱਧਰ ਉਤੇ ਮਹਿਲਾ ਅਤੇ ਲੜਕੀਆਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਮਜ਼ਬੂਤ ਅਤੇ ਨਿਰੰਤਰ ਵਚਨਬੱਧਤਾ ਕਾਇਮ ਰੱਖਣ ਦਾ ਐਲਾਨ ਕੀਤਾ ਹੈ।

CM PunjabCM Punjab

ਇਸ ਦੁਨੀਆ ਨੂੰ ਰਹਿਣਯੋਗ ਬਿਹਤਰ ਥਾਂ ਬਣਾਉਣ ਵਿੱਚ ਔਰਤਾਂ ਦੇ ਅਥਾਹ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸਦਨ ਇਹ ਸੰਕਲਪ ਕਰਦਾ ਹੈ,''ਔਰਤਾਂ ਨੂੰ ਬਰਾਬਰੀ, ਨਿਆਂ ਅਤੇ ਆਜ਼ਾਦੀ ਦਾ ਮਾਹੌਲ ਪ੍ਰਦਾਨ ਕਰਨ ਲਈ ਸਮਰਪਣ ਨਾਲ ਕੰਮ ਕਰੇਗਾ ਤਾਂ ਜੋ ਪੰਜਾਬ ਤੇ ਦੇਸ਼ ਦੀ ਤਰੱਕੀ ਵਿੱਚ ਔਰਤਾਂ ਬਰਾਬਰ ਦੀਆਂ ਭਾਈਵਾਲ ਬਣ ਕੇ ਯੋਗਦਾਨ ਪਾ ਸਕਣ।'' ਸਪੀਕਰ ਦੀਆਂ ਹਦਾਇਤਾਂ ਮੁਤਾਬਕ ਅਕਾਲੀ ਸਦਨ ਦੀ ਕਾਰਵਾਈ ਤੋਂ ਮੁਅੱਤਲ ਰਹੇ।

Manpreet Singh BadalManpreet Singh Badal

ਸੂਬਾ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤਾਂ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫੀਸਦੀ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਵਾਉਣ ਬਾਰੇ ਕੀਤੇ ਗਏ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਸਦਨ ਨੇ ਇਸ ਪੱਖ ਨੂੰ ਵਿਚਾਰਿਆ ਕਿ 'ਇਸ ਨਾਲ ਫੈਸਲੇ ਲੈਣ ਦੀ ਸਮਰੱਥਾ ਵਿੱਚ ਔਰਤਾਂ ਦੀ ਬਿਹਤਰ ਨੁਮਾਇੰਦਗੀ ਸਣੇ ਭਵਿੱਖ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਹਿਫ਼ਾਜ਼ਤ ਯਕੀਨੀ ਬਣਾਈ ਜਾ ਸਕੇਗੀ।

ਇਸ ਤੋਂ ਪਹਿਲਾਂ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਸਦਨ ਵਿੱਚ ਮਤਾ ਪੇਸ਼ ਕਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਇਹ ਸੋਚ-ਵਿਚਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ ਕਿ ਸੂਬੇ ਵਿੱਚ ਹਰੇਕ ਔਰਤ ਨੂੰ ਬਰਬਾਰੀ ਅਤੇ ਸਵੈ-ਮਾਣ ਵਾਲਾ ਜੀਵਨ ਮੁਹੱਈਆ ਕਰਵਾਉਣ ਲਈ ਅਸੀਂ ਹੁਣ ਤੱਕ ਕਿੱਥੇ ਪਹੁੰਚੇ ਹਾਂ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਮੁੜ ਸਮਰਪਿਤ ਹੋਈਏ।''

ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਔਰਤਾਂ ਬਾਰੇ ਕੀਤੇ ਕਥਨ ''ਸੋ ਕਿਉ ਮੰਦਾ ਆਖੀਐ ਜਿੱਤ ਜੰਮੇ ਰਾਜਾਨ'' ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਵੱਖ-ਵੱਖ ਕਦਮਾਂ ਦੀ ਮਹੱਤਤਾ ਨੂੰ ਦਰਸਾਇਆ। ਮੁੱਖ ਮੰਤਰੀ ਨੇ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਇਕਾਈਆਂ ਵਿੱਚ 50 ਫੀਸਦੀ ਰਾਖਵਾਂਕਰਨ ਦੇਣ ਬਾਰੇ ਉਨ੍ਹਾਂ ਦੀ ਸਰਕਾਰ ਦੇ ਵਾਅਦੇ ਦੀ ਪੂਰਤੀ ਹੋਣ 'ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਨੁਮਾਇੰਦਗੀ ਵਧਣ ਨਾਲ ਔਰਤਾਂ ਨੂੰ ਸਿਆਸੀ ਸਸ਼ਕਤੀਕਰਨ ਵੀ ਮੁਹੱਈਆ ਕਰਵਾਏਗਾ।

ਸਰਕਾਰ ਅਤੇ ਸਰਕਾਰੀ ਅਦਾਰਿਆਂ ਵਿੱਚ ਪੰਜਾਬ ਦੀਆਂ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਔਰਤਾਂ ਦੇ ਸਸ਼ਕਤੀਕਰਨ ਨਾਲ ਉਨ੍ਹਾਂ ਦਾ ਸਮਾਜਿਕ ਸਸ਼ਕਤੀਕਰਨ ਵਧੇਗਾ। ਉਨ੍ਹਾਂ ਨੇ ਇਸ ਗੱਲ ਦੀ ਲੋੜ 'ਤੇ ਜ਼ੋਰ ਦਿੱਤਾ ਕਿ ਹਰੇਕ ਬੱਚੀ ਨੂੰ ਸਿੱਖਿਅਤ ਬਣਾਉਣ ਲਈ ਅਸੀਂ ਆਪਣੇ ਆਪ ਨੂੰ ਵਚਨਬੱਧ ਕਰੀਏ ਤਾਂ ਕਿ ਉਸ ਨੂੰ ਆਪਣੇ ਅਧਿਕਾਰਾਂ ਤੱਕ ਰਸਾਈ ਮੁਹੱਈਆ ਕਰਵਾਉਣ ਦੇ ਯੋਗ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਅਜਿਹੇ ਮਾਹੌਲ ਦੀ ਸਿਰਜਣਾ ਨੂੰ ਵੀ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਜਿੱਥੇ ਔਰਤਾਂ ਨੂੰ ਸੁਰੱਖਿਆ ਮੁਹੱਈਆ ਹੋਵੇ ਅਤੇ ਕਿਸੇ ਵੀ ਅਪਰਾਧ ਲਈ ਤੁਰੰਤ ਅਤੇ ਯਕੀਨਨ ਨਿਆਂ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਨੇ ਪੰਜਾਬ ਵਿੱਚ ਮਹਿਲਾ ਮੁਖੀ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਹਾਲ ਹੀ ਵਿੱਚ ਲਾਗੂ ਕੀਤੀ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਸੂਬੇ ਵਿੱਚ ਹਜ਼ਾਰਾਂ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਜ਼ਬੂਤ ਬਣਾਉਣ ਵੱਲ ਇਕ ਹੋਰ ਉਸਾਰੂ ਕਦਮ ਕਰਾਰ ਦਿੱਤਾ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਸ ਸਕੀਮ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ 105 ਉਪ ਸਕੀਮ ਲਾਗੂ ਕੀਤੀਆਂ ਜਾਣਗੀਆਂ।

ਪੰਜਾਬ ਦੇ ਇਤਿਹਾਸ ਨੂੰ ਫਰੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੰਦਰਾ ਗਾਂਧੀ, ਮਾਰਗ੍ਰੇਟ ਥੈਚਰ ਅਤੇ ਬੀਬੀ ਸਾਹਿਬ ਕੌਰ ਵਰਗੀਆਂ ਮਹਾਨ ਔਰਤ ਸ਼ਖ਼ਸੀਅਤਾਂ ਸਾਡੇ ਇਤਿਹਾਸ ਦਾ ਹਿੱਸਾ ਹਨ।

ਵਿਧਾਨ ਸਭਾ ਵੱਲੋਂ ਪਾਸ ਕੀਤਾ ਮਤਾ-
ਇਹ ਸਦਨ ਰਾਸ਼ਟਰ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਔਰਤਾਂ ਦੇ ਸਿਰੜ ਨੂੰ ਸਲਾਮ ਕਰਦਾ ਹੈ। ਔਰਤਾਂ ਨੇ ਸਮਾਜ ਦੇ ਨਜ਼ਰੀਏ ਅਤੇ ਵਿਤਕਰੇ ਸਣੇ ਕਈ ਔਕੜਾਂ ਦਾ ਦਲੇਰੀ ਨਾਲ ਸਾਹਮਣਾ ਕੀਤਾ ਹੈ ਅਤੇ ਵਿਕਾਸ ਤੇ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਂਦਿਆਂ ਦੇਸ਼ ਅਤੇ ਸਮਾਜ ਵਿੱਚ ਆਪਣੀ ਸਨਮਾਨਯੋਗ ਥਾਂ ਬਣਾਈ ਹੈ। ਘਰ ਦੀ ਸੁਚੱਜੀ ਸਾਂਭ-ਸੰਭਾਲ ਕਰਨ ਦੀ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣ ਤੋਂ ਇਲਾਵਾ ਔਰਤਾਂ ਰਾਸ਼ਟਰ ਦੇ ਨਿਰਮਾਣ ਅਤੇ ਦੇਸ਼ ਨੂੰ ਪ੍ਰਗਤੀ ਦੀ ਰਾਹ 'ਤੇ ਅੱਗੇ ਤੋਰਨ ਵਿੱਚ ਆਪਣਾ ਬਣਦਾ ਯੋਗਦਾਨ ਵੀ ਪਾ ਰਹੀਆਂ ਹਨ। ਔਰਤਾਂ ਸਾਡੇ ਸਮਾਜ ਅਤੇ ਦੇਸ਼ ਦੀ ਸ਼ਾਂਤਮਈ ਸਹਿ-ਹੋਂਦ ਨੂੰ ਬਰਕਰਾਰ ਰੱਖਣ ਵਾਲੀ ਲੋੜੀਂਦੀ ਸ਼ਕਤੀ ਵਜੋਂ ਵਿਚਰ ਰਹੀਆਂ ਹਨ।

ਇਹ ਸਦਨ ਅਸਰਦਾਰ ਢੰਗ ਨਾਲ ਮਹਿਸੂਸ ਕਰਦਾ ਹੈ ਕਿ ਔਰਤਾਂ ਨੂੰ ਸਮਰੱਥ ਬਣਾਉਣਾ ਜ਼ਰੂਰੀ ਵੀ ਹੈ ਅਤੇ ਲੋੜੀਂਦਾ ਵੀ। ਸਾਡੇ ਦੇਸ਼ ਦੇ ਵਿਕਾਸ ਦੀ ਰਫ਼ਤਾਰ ਹੋਰ ਵੀ ਤੇਜ਼ ਹੋਣੀ ਸੀ, ਜੇ ਔਰਤਾਂ ਦਾ ਸਿਆਸੀ, ਆਰਥਿਕ ਤੇ ਸਮਾਜਿਕ ਸਸ਼ਕਤੀਕਰਨ ਬਹੁਤ ਪਹਿਲਾਂ ਹੋਇਆ ਹੁੰਦਾ। ਇਸ ਦੇਰੀ ਨੇ ਰਾਸ਼ਟਰ ਦੀ ਪ੍ਰਗਤੀ ਨੂੰ ਪਿੱਛੇ ਧੱਕ ਦਿੱਤਾ ਹੈ ਜਿਸ ਕਾਰਨ ਹੁਣ ਇਹ ਕਾਰਜ ਹੋਰ ਮੁਸ਼ਕਿਲ ਹੋ ਗਿਆ ਹੈ ਪਰ ਇਹ ਸਿਹਰਾ ਔਰਤਾਂ ਨੂੰ ਜਾਂਦਾ ਹੈ ਕਿ ਬੇਹੱਦ ਔਕੜਾਂ ਦੇ ਬਾਵਜੂਦ ਉਨ੍ਹਾਂ ਨੇ ਅੱਜ ਸਾਰੇ ਖੇਤਰਾਂ ਜਿਵੇਂ ਸਿੱਖਿਆ, ਸਿਵਲ ਸੇਵਾਵਾਂ, ਰੱਖਿਆ, ਉੱਦਮਤਾ, ਪੁਲਾੜ ਯਾਤਰਾ, ਖੇਤੀਬਾੜੀ ਜਾਂ ਰਾਜਨੀਤੀ ਆਦਿ ਵਿੱਚ ਬੁਲੰਦੀ ਨੂੰ ਛੋਹਿਆ ਹੈ।

ਇਹ ਸਦਨ ਸੂਬਾ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫ਼ੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਾਉਣ ਦੇ ਫ਼ੈਸਲਿਆਂ ਦੀ ਸ਼ਲਾਘਾ ਕਰਦਾ ਹੈ। ਸਰਕਾਰ ਦਾ ਇਹ ਕਦਮ ਫ਼ੈਸਲਾ ਲੈਣ ਦੀ ਸਮਰੱਥਾ ਵਿੱਚ ਔਰਤਾਂ ਦੀ ਬਿਹਤਰ ਨੁਮਾਇੰਦਗੀ ਸਣੇ ਉਨ੍ਹਾਂ ਦੇ ਹਿੱਤਾਂ ਦੀ ਅਗਾਂਹ ਵੀ ਰਾਖੀ ਯਕੀਨੀ ਬਣਾਏਗਾ। ਅੱਜ, ਕੌਮਾਂਤਰੀ ਮਹਿਲਾ ਦਿਵਸ ਮੌਕੇ ਇਹ ਸਦਨ ਇਸ ਦੁਨੀਆ ਨੂੰ ਰਹਿਣਯੋਗ ਬਿਹਤਰ ਥਾਂ ਬਣਾਉਣ ਵਿੱਚ ਔਰਤਾਂ ਦੇ ਅਥਾਹ ਯੋਗਦਾਨ ਨੂੰ ਮਾਨਤਾ ਦਿੰਦਾ ਹੈ ਅਤੇ ਪ੍ਰਣ ਕਰਦਾ ਹੈ ਕਿ ਉਨਾਂ ਨੂੰ ਬਰਾਬਰੀ, ਨਿਆਂ ਅਤੇ ਆਜ਼ਾਦੀ ਦਾ ਮਾਹੌਲ ਪ੍ਰਦਾਨ ਕਰਨ ਲਈ ਸਮਰਪਣ ਨਾਲ ਕੰਮ ਕਰੇਗਾ ਤਾਂ ਜੋ ਪੰਜਾਬ ਅਤੇ ਦੇਸ਼ ਦੀ ਤਰੱਕੀ ਵਿੱਚ ਔਰਤਾਂ ਬਰਾਬਰ ਦੀ ਭੂਮਿਕਾ ਨਿਭਾਅ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement