
ਹੁਣ ਪੰਜਾਬ ਦੀਆਂ ਮਹਿਲਾਵਾਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ।
ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਇਸ ਤੋਂ ਪਹਿਲਾ ਪੰਜਾਬ ਕੈਬਨਿਟ ਵੱਲੋਂ ਵਿਧਾਨ ਸਭਾ ਵਿੱਚ ਮੀਟਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ 38 ਹਜ਼ਾਰ ਕਰੋੜ ਦਾ ਪੰਜਾਬ 'ਤੇ ਕਰਜ਼ ਸੀ। ਖੇਤ ਮਜ਼ਦੂਰਾਂ ਦਾ 523 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।
ਮਹਿਲਾ ਦਿਵਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅੱਜ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। ਹੁਣ ਪੰਜਾਬ ਦੀਆਂ ਮਹਿਲਾਵਾਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ। ਇਸ ਦੇ ਨਾਲ ਹੀ ਔਰਤਾਂ ਨੂੰ ਸਰਕਾਰੀ, ਬੋਰਡ ਅਤੇ ਨਿਗਮਾਂ ਦੀਆਂ ਅਸਾਮੀਆਂ ਲਈ ਨਿਯੁਕਤੀਆਂ 'ਚ 33% ਰਾਖਵਾਂਕਰਨ ਦਿੱਤਾ ਗਿਆ ਹੈ।ਵੱਖ ਵੱਖ ਜ਼ਿਲ੍ਹਿਆਂ 'ਚ ਕੰਮ ਕਰ ਰਹੀਆਂ ਔਰਤਾਂ ਲਈ ਸੁਰੱਖਿਅਤ ਰਿਹਾਇਸ਼ ਤੇ ਹੋਸਟਲ ਬਣਾਉਣ ਲਈ 50 ਕਰੋੜ ਦੀ ਰਾਸ਼ੀ ਗੱਖੀ ਗਈ ਹੈ।