ਨਵਜੋਤ ਸਿੱਧੂ ਨੂੰ ਖੁਲ੍ਹਾ ਚੈਲੰਜ ਕਰਨ ਵਾਲੇ ਹੌਲਦਾਰ ਸੰਦੀਪ ’ਤੇ ਪੁਲਿਸ ਨੇ ਕਸਿਆ ਸ਼ਿਕੰਜਾ
Published : Mar 8, 2022, 11:38 pm IST
Updated : Mar 8, 2022, 11:38 pm IST
SHARE ARTICLE
image
image

ਨਵਜੋਤ ਸਿੱਧੂ ਨੂੰ ਖੁਲ੍ਹਾ ਚੈਲੰਜ ਕਰਨ ਵਾਲੇ ਹੌਲਦਾਰ ਸੰਦੀਪ ’ਤੇ ਪੁਲਿਸ ਨੇ ਕਸਿਆ ਸ਼ਿਕੰਜਾ

ਅੰਮ੍ਰਿਤਸਰ, 8 ਮਾਰਚ (ਪਪ): ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁਧ ਵੀਡੀਉ ਬਣਾ ਕੇ ਭੜਾਸ ਕੱਢਣ ਵਾਲੇ ਅੰਮ੍ਰਿਤਸਰ ਦੇ ਇਕ ਹੌਲਦਾਰ ’ਤੇ ਪੁਲਿਸ ਵਲੋਂ ਅੱਜ ਕਾਰਵਾਈ ਕੀਤੀ ਗਈ ਹੈ। ਪੁਲਿਸ ਵਲੋਂ ਹੌਲਦਾਰ ਸੰਦੀਪ ਸਿੰਘ ਦਾ ਡੋਪ ਟੈਸਟ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਸ਼ੱਕ ਹੈ ਕਿ ਹੌਲਦਾਰ ਸੰਦੀਪ ਸਿੰਘ ਨਾਂ ਦਾ ਪੁਲਿਸ ਮੁਲਾਜ਼ਮ ਨਸ਼ੇ ਕਰਨ ਦਾ ਆਦੀ ਹੈ। ਇਸੇ ਸ਼ੱਕ ਦੇ ਆਧਾਰ ’ਤੇ ਪੁਲਿਸ ਵਲੋਂ ਉਸ ਦੀ ਡਾਕਟਰੀ ਜਾਂਚ ਕਰਵਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੌਲਦਾਰ ਸੰਦੀਪ ਸਿੰਘ ਨੇ ਦਸਿਆ ਕਿ ਉਸ ਨੂੰ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਨਵਜੋਤ ਸਿੱਧੂ ਦੇ ਇਸ਼ਾਰੇ ’ਤੇ ਉਸ ਵਿਰੁਧ ਸਾਰੀ ਕਾਰਵਾਈ ਕੀਤੀ ਜਾਵੇਗੀ। ਸਿੱਧੂ ਦੇ ਕਹਿਣ ’ਤੇ ਕਈ ਲੋਕ ਉਸ ਨੂੰ ਪ੍ਰੇਸ਼ਾਨ ਕਰ ਰਹੇ ਹਨ ਕਿ ਉਹ ਮੁਆਫ਼ੀ ਮੰਗ ਕੇ ਨਵਜੋਤ ਸਿੱਧੂ ਵਾਲੀ ਵੀਡੀਉ ਵਾਪਸ ਲੈ ਲੈਣ। ਹੌਲਦਾਰ ਨੇ ਕਿਹਾ ਕਿ ਉਹ ਕਿਸੇ ਤਰ੍ਹਾਂ ਦਾ ਕੋਈ ਨਸ਼ਾ ਨਹੀਂ ਕਰਦਾ ਅਤੇ ਨਾ ਹੀ ਉਸ ਦੇ ਘਰ ’ਤੋਂ ਕੋਈ ਨਸ਼ਾ ਬਰਾਮਦ ਹੋਇਆ ਹੈ। 
ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਇਕ ਰੈਲੀ ’ਚ ‘ਥਾਣੇਦਾਰ ਦੀ ਪੈਂਟ ਗਿੱਲੀ ਕਰਨ’ ਵਾਲਾ ਵਿਵਾਦਿਤ ਬਿਆਨ ਦਿਤਾ ਗਿਆ ਸੀ। ਸਿੱਧੂ ਦੇ ਇਸ ਬਿਆਨ ਤੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਗੁੱਸਾ ਵੇਖਣ ਵਾਲਾ ਸੀ। ਸੱਭ ਤੋਂ ਪਹਿਲਾਂ ਚੰਡੀਗੜ੍ਹ ਦੇ ਡੀ.ਐਸ.ਪੀ ਦਿਲਸ਼ੇਰ ਸਿੰਘ ਨੇ ਬਿਆਨ ਦਿਤਾ ਅਤੇ ਫਿਰ ਅੰਮ੍ਰਿਤਸਰ ਦੇ ਇਕ ਹੌਲਦਾਰ ਸੰਦੀਪ ਸਿੰਘ ਨੇ ਵੀ ਵੀਡੀਉ ਬਣਾ ਕੇ ਨਵਜੋਤ ਸਿੱਧੂ ਦੇ ਇਸ ਬਿਆਨ ’ਤੇ ਅਪਣਾ ਗੁੱਸਾ ਜ਼ਾਹਰ ਕੀਤਾ ਸੀ। 
ਵਾਇਰਲ ਵੀਡੀਉ ’ਚ ਸੰਦੀਪ ਸਿੰਘ ਨੇ ਕਿਹਾ ਕਿ ‘‘ਮੈਂ ਪੂਰਬੀ ਵਿਧਾਨ ਸਭਾ ’ਚ ਰਹਿੰਦਾ ਹਾਂ, ਇਹ ਸਿੱਧੂ ਦਾ ਹਲਕਾ ਹੈ। 10 ਵਰ੍ਹੇ ਪਹਿਲਾਂ ਤੁਹਾਡੀ ਪਤਨੀ ਨਵਜੋਤ ਕੌਰ ਨੂੰ ਵੋਟ ਪਾਈ ਸੀ। 2017 ’ਚ ਤੁਹਾਨੂੰ ਵੀ ਵੋਟ ਦਿਤੀ ਸੀ।’’ 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement