ਮੌੜ ਮੰਡੀ ਬੰਬ ਧਮਾਕਾ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਕੀਤੀ ਤਲਬ 
Published : Mar 8, 2022, 7:07 pm IST
Updated : Mar 8, 2022, 7:07 pm IST
SHARE ARTICLE
Maur Mandi bomb blast case
Maur Mandi bomb blast case

ਹਾਲੇ ਤੱਕ ਮੁੱਖ ਆਰੋਪੀ ਦੀ ਨਹੀਂ ਹੋਈ ਹੈ ਗ੍ਰਿਫ਼ਤਾਰੀ

 

ਚੰਡੀਗੜ੍ਹ - ਸਾਲ 2017 ਵਿਚ ਮੌੜ ਮੰਡੀ ਬੰਬ ਧਮਾਕਾ ਮਾਮਲੇ ਵਿਚ ਹਾਈਕੋਰਟ ਨੇ ਅੱਜ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਅਤੇ ਕਾਰਵਾਈ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ। 2017 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਠੀਕ ਪਹਿਲਾਂ ਮੌੜ ਮੰਡੀ ਵਿਚ ਬੰਬ ਧਮਾਕਾ ਹੋਇਆ ਸੀ। ਇਸ ਮਾਮਲੇ ਵਿਚ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਅਜੇ ਤੱਕ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਇਸ ਮਾਮਲੇ ਵਿਚ ਗੁਰਜੀਤ ਸਿੰਘ ਪੱਤਣ ਨੇ ਪਟੀਸ਼ਨ ਦਾਇਰ ਕੀਤੀ ਸੀ

Punjab GovernmentPunjab Government

ਅਤੇ ਬਾਅਦ ਵਿਚ ਪਟੀਸ਼ਨਰ ਨੇ ਕਿਹਾ ਕਿ ਇਹ ਅੰਤਰਰਾਜੀ ਮਾਮਲਾ ਹੈ, ਇਸ ਲਈ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਐਸਆਈਟੀ ਦੀ ਬਜਾਏ ਐਨਆਈਏ ਤੋਂ ਕਰਵਾਈ ਜਾਵੇ। ਪਟੀਸ਼ਨਕਰਤਾ ਨੇ ਇਹ ਵੀ ਦੋਸ਼ ਲਾਇਆ ਸੀ ਕਿ ਇਸ ਮਾਮਲੇ ਵਿਚ ਡੇਰੇ ਦਾ ਨਾਂ ਵੀ ਸਾਹਮਣੇ ਆਇਆ ਹੈ ਕਿਉਂਕਿ ਜਿਸ ਕਾਰ ਵਿੱਚ ਬੰਬ ਧਮਾਕਾ ਹੋਇਆ ਸੀ, ਉਹ ਡੇਰੇ ਵਿਚ ਹੀ ਅਸੈਂਬਲ ਹੋਈ ਸੀ। ਦੱਸ ਦਈਏ ਕਿ ਇਸ ਮਾਮਲੇ ਦੇ ਮੁੱਖ ਆਰੋਪੀ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ ਤੇ ਅੱਜ ਦੀ ਹੋਈ ਸੁਣਵਾਈ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੇ ਮਾਮਲੇ ਨੂੰ ਲੈ ਕੇ ਸਟੇਟਸ ਰਿਪੋਰਟ ਮੰਗੀ ਹੈ। 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement