ਪੀ.ਐਸ.ਆਰ.ਐਲ.ਐਮ. ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
Published : Mar 8, 2022, 11:36 pm IST
Updated : Mar 8, 2022, 11:36 pm IST
SHARE ARTICLE
image
image

ਪੀ.ਐਸ.ਆਰ.ਐਲ.ਐਮ. ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਐਸ.ਏ.ਐਸ. ਨਗਰ/ਚੰਡੀਗੜ੍ਹ, 8 ਮਾਰਚ (ਸ.ਸ.ਸ.) : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਅਗਵਾਈ ਹੇਠ ਪੰਜਾਬ ਰਾਜ ਗ੍ਰਾਮੀਣ ਆਜੀਵਿਕਾ ਮਿਸ਼ਨ (ਪੀ. ਐਸ. ਆਰ. ਐਲ. ਐਮ.) ਨੇ ਅੱਜ ਇਥੇ ਔਰਤਾਂ ਦੀ ਉੱਦਮਤਾ ਨੂੰ ਹੁਲਾਰਾ ਦੇਣ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਇਕ ਵਿਸ਼ਾਲ ਸਮਾਗਮ ਕਰਵਾਇਆ।
ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਿੱਤ ਕਮਿਸ਼ਨਰ ਰਾਹੁਲ ਭੰਡਾਰੀ ਨੇ ਔਰਤਾਂ ਨੂੰ ਆਰਥਕ ਤੌਰ ’ਤੇ ਸੁਤੰਤਰ ਹੋਣ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਜੋ ਔਰਤਾਂ ਸਵੈ ਸਹਾਇਤਾ ਸਮੂਹਾਂ (ਐਸ.ਐਚ.ਜੀ.) ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਕੋਲ ਇਕ ਨਿਜੀ ਬੈਂਕ ਖਾਤਾ ਅਤੇ ਏ.ਟੀ.ਐਮ. ਕਾਰਡ ਹੋਣਾ ਲਾਜ਼ਮੀ ਹੈ। 
ਉਨ੍ਹਾਂ ਅੱਗੇ ਕਿਹਾ ਕਿ ਐਸ.ਐਚ.ਜੀ. ਵਿਚ ਹਰ ਔਰਤ ਨੂੰ ਪੜਿ੍ਹਆ-ਲਿਖਿਆ ਹੋਣਾ ਚਾਹੀਦਾ ਹੈ ਅਤੇ ਸਰਗਰਮੀ ਨਾਲ ਕੰਮ ਕਰਨਾ ਚਾਹੀਦਾ ਹੈ। ਵਿੱਤੀ ਕਮਿਸਨਰ ਨੇ ਐਸ.ਐਚ.ਜੀਜ਼. ਵਲੋਂ ਤਿਆਰ ਕੀਤੇ ਉਤਪਾਦਾਂ ਲਈ ਢੁਕਵੇਂ ਮੰਡੀਕਰਨ, ਬ੍ਰਾਂਡਿੰਗ ਤੇ ਮਾਨਕੀਕਰਨ, ਨਿਰਯਾਤ ਅਤੇ ਆਨਲਾਈਨ ਵਿਕਰੀ ਦੀ ਮਹੱਤਤਾ ਬਾਰੇ ਦਸਿਆ।
ਸਟਾਲ ਲਗਾਉਣ ਵਾਲੇ ਵੱਖ-ਵੱਖ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀਜ਼.) ਵਿਚ ਏਕਤਾ, ਸੁਆਣੀ ਅਤੇ ਏਕਤਾ (ਤਰਨਤਾਰਨ, ਗੁਰਦਾਸਪੁਰ ਅਤੇ ਬਰਨਾਲਾ), ਸਹਿਜ (ਐਸ.ਏ.ਐਸ. ਨਗਰ), ਗੁਰਕਿਰਪਾ (ਪਟਿਆਲਾ), ਗੁਰੂ ਗੋਬਿੰਦ ਸਿੰਘ ਜੀ (ਬਠਿੰਡਾ), ਏਕਮ ਅਜੀਵਿਕਾ (ਲੁਧਿਆਣਾ), ਮੇਹਰ (ਗੁਰਦਾਸਪੁਰ), ਜੈ ਮਾਂ ਲਕਸਮੀ ਗਰੁੱਪ (ਹੁਸਿਆਰਪੁਰ), ਬਾਬਾ ਨਾਨਕ (ਐਸ.ਏ.ਐਸ. ਨਗਰ), ਕਿ੍ਰਸਨਾ (ਸੰਗਰੂਰ), ਜਾਗਿ੍ਰਤੀ (ਐਸ.ਏ.ਐਸ. ਨਗਰ), ਕ੍ਰਾਂਤੀ ਸੀ.ਐਲ.ਐਫ਼. (ਪਟਿਆਲਾ), ਨਾਰੀ ਸ਼ਕਤੀ (ਪਠਾਨਕੋਟ), ਕੀਰਤ (ਸੰਗਰੂਰ), ਜੀਵਨ ਅਜੀਵਿਕਾ (ਪਟਿਆਲਾ), ਗ੍ਰੀਨ ਗੋਲਡ (ਗੁਰਦਾਸਪੁਰ), ਜਫ਼ਰਵਾਲ (ਗੁਰਦਾਸਪੁਰ), ਪਿ੍ਰੰਸ, ਰੋਸਨੀ (ਗੁਰਦਾਸਪੁਰ), ਏਕਓਂਕਾਰ (ਬਠਿੰਡਾ), ਅਮਨਦੀਪ ਮਾਹਰਾ (ਪਟਿਆਲਾ) ਅਤੇ ਕੁਦਰਤ (ਐਸ.ਏ.ਐਸ. ਨਗਰ) ਸ਼ਾਮਲ ਹਨ।
ਵਿੱਤ ਕਮਿਸ਼ਨਰ ਨੇ ਨਰੇਗਾ ਤਹਿਤ ਕੰਮ ਕਰਨ ਵਾਲੇ ਕਾਮਿਆਂ ਤੋਂ ਇਲਾਵਾ ਸਵੈ ਸਹਾਇਤਾ ਸਮੂਹਾਂ ਨੂੰ ਵੀ ਸਨਮਾਨਤ ਕੀਤਾ। ਮਾਨਸਾ ਦੀਆਂ ਲੜਕੀਆਂ ਦੀ ਟੀਮ ਨੇ ਗਿੱਧੇ ਦੀ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਡਾਇਰੈਕਟਰ ਮਨਪ੍ਰੀਤ ਸਿੰਘ, ਜੁਆਇੰਟ ਡਾਇਰੈਕਟਰ ਸਰਬਜੀਤ ਸਿੰਘ ਵਾਲੀਆ, ਡਿਪਟੀ ਡਾਇਰੈਕਟਰ ਸੰਜੀਵ ਗਰਗ, ਜੋਗਿੰਦਰ ਕੁਮਾਰ, ਜਤਿੰਦਰ ਸਿੰਘ ਬਰਾੜ, ਵਿਨੋਦ ਗਾਗਟ ਅਤੇ ਏ.ਸੀ.ਈ.ਓ (ਪੀ.ਐਸ.ਆਰ.ਐਲ.ਐਮ.) ਜਸਪਾਲ ਸਿੰਘ ਜੱਸੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement