ਪੰਜਾਬ ਨਾਲ ਧੋਖ਼ਾ ਹੈ ਮੁੱਖ ਮੰਤਰੀ ਚੰਨੀ ਅਤੇ ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ : ਹਰਪਾਲ ਸਿੰਘ ਚੀਮਾ
Published : Mar 8, 2022, 9:19 pm IST
Updated : Mar 8, 2022, 9:19 pm IST
SHARE ARTICLE
Harpal Singh Cheema
Harpal Singh Cheema

ਕਿਹਾ, ਬੀਬੀਐਮਬੀ ਅਤੇ ਚੰਡੀਗੜ 'ਚੋਂ ਹਿੱਸੇਦਾਰੀ ਖ਼ਤਮ ਕਰਨ 'ਤੇ ਚੰਨੀ, ਕੈਪਟਨ ਅਤੇ ਢੀਂਡਸਾ ਨੇ ਕਿਉਂ ਧਾਰੀ ਰੱਖੀ ਚੁੱਪ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਰਜਕਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਨੂੰ 'ਪੰਜਾਬ ਨਾਲ ਧੋਖ਼ਾ' ਦਿੰਦਿਆਂ ਕਿਹਾ ਕਿ ਕਾਂਗਰਸ, ਕੈਪਟਨ,  ਭਾਰਤੀ ਜਨਤਾ ਪਾਰਟੀ ਅਤੇ ਬਾਦਲਾਂ ਨੇ ਹਮੇਸ਼ਾਂ ਪੰਜਾਬ ਵਿਰੋਧੀ ਨੀਤੀਆਂ ਅਤੇ ਸਾਜਿਸ਼ਾਂ ਲਾਗੂ ਕੀਤੀਆਂ ਹਨ।

ਚੀਮਾ ਨੇ ਦੋਸ਼ ਲਾਇਆ ਕਿ ਚੰਨੀ ਅਤੇ ਕੈਪਟਨ ਦੀ ਅਮਿਤ ਸ਼ਾਹ ਨਾਲ ਭਾਖੜਾ ਬਿਆਸ ਪ੍ਰਬੰਧਕੀ ਕਮੇਟੀ ਅਤੇ ਚੰਡੀਗੜ ਮਸਲੇ ਬਾਰੇ ਮੁਲਾਕਾਤ ਤਾਂ ਇੱਕ ਬਹਾਨਾ ਹੈ, ਅਸਲ 'ਚ ਇਹ ਆਗੂ ਰਲਮਿਲ ਕੇ ਪੰਜਾਬ 'ਚ 'ਆਪ' ਦੀ ਸਰਕਾਰ ਦਾ ਰਾਹ ਰੋਕਣ ਲਈ ਚਾਰਾਜ਼ੋਈ ਕਰ ਰਹੇ ਹਨ।

Harpal Singh CheemaHarpal Singh Cheema

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਅਤੇ ਚੰਡੀਗੜ ਵਿੱਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਦੇ ਮਾਮਲੇ ਪਿਛਲੇ ਕਾਫ਼ੀ ਦਿਨਾਂ ਤੋਂ ਲੋਕਾਂ ਸਾਹਮਣੇ ਹਨ, ਕਿਉਂਕਿ ਪੰਜਾਬ ਵਿਧਾਨ ਸਭਾ ਚੋਣਾ ਦੇ ਪਰਦੇ 'ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਅਮਲ ਵਿੱਚ ਲਿਆਂਦੇ ਹਨ।

CM channiCM channi

ਉਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਦੀਆਂ ਪੰਜਾਬ ਵਿਰੁੱਧ ਧੱਕੇਸ਼ਾਹੀਆਂ ਖ਼ਿਲਾਫ਼ ਮੂੰਹ ਨਹੀਂ ਖੋਲਿਆਂ, ਸਗੋਂ ਇਨਾਂ ਆਗੂਆਂ ਨੇ ਰਹਿਸਮਈ ਚੁੱਪ ਧਾਰ ਰੱਖੀ। ਹੁਣ ਜਦੋਂ ਸਾਰੇ ਚੋਣ ਸਰਵੇਖਣ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਰਹੇ ਹਨ ਤਾਂ ਇਹ ਰਿਵਾਇਤੀ ਪਾਰਟੀਆਂ ਦੇ ਆਗੂ ਮੁੱੜ ਪੰਜਾਬ ਅਤੇ ਆਮ ਆਦਮੀ ਪਾਰਟੀ ਵਿਰੁਧ ਸਾਜ਼ਿਸ਼ਾਂ ਕਰਨ ਲਈ ਇੱਕਠੇ ਹੋ ਰਹੇ ਹਨ।

Amit Shah, Captain Amarinder Singh, Sukhdev Dhindsa Amit Shah, Captain Amarinder Singh, Sukhdev Dhindsa

ਚੀਮਾ ਨੇ ਕਿਹਾ ਕਿ ਜੇ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਮੁੱਦਿਆਂ ਬਾਰੇ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ ਤਾਂ ਜਿਹੜਾ ਮਸਲਾ ਹੱਲ ਕਰਵਾਇਆ ਹੈ ਉਸ ਦੀ ਜਾਣਕਾਰੀ ਪੰਜਾਬਵਾਸੀਆਂ ਨੂੰ ਦੇਣ, ਕਿਉਂਕਿ ਪਿਛਲੀ ਮੁਲਾਕਾਤ ਦੌਰਾਨ ਮੁੱਖ ਮੰਤਰੀ ਚੰਨੀ ਅਮਿਤ ਸ਼ਾਹ ਨਾਲ ਬੈਠਕ ਕਰਕੇ ਅੱਧਾ ਪੰਜਾਬ ਕੇਂਦਰ ਸਰਕਾਰ ਹਵਾਲੇ ਕਰ ਆਏ ਸਨ ਅਤੇ ਬੀ.ਐਸ.ਐਫ ਨੇ ਭਾਰਤ- ਪਾਕਿਸਤਾਨ ਸਰਹੱਦ ਤੋਂ ਲੈ ਕੇ 50 ਕਿਲੋਮੀਟਰ ਤੱਕ ਦੇ ਪੰਜਾਬ ਨੂੰ ਆਪਣੇ ਕਬਜ਼ੇ 'ਚ ਕਰ ਲਿਆ ਹੈ।

ਉਨਾਂ ਕਿਹਾ ਕਿ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਮੁੱਖ ਮੰਤਰੀ ਚੰਨੀ ਸਮੇਤ ਕੈਪਟਨ ਅਮਰਿੰਦਰ ਸਿੰਘ ਦੀਆਂ ਬਾਂਹਾਂ ਮਰੋੜੀਆਂ ਹੋਈਆਂ ਹਨ ਅਤੇ ਇਹ ਆਗੂ ਆਪਣੇ ਆਪ ਨੂੰ ਬਚਾਉਣ ਲਈ ਮੋਦੀ ਸਰਕਾਰ ਦੇ ਪੰਜਾਬ ਵਿਰੋਧੀ ਫ਼ੈਸਲਿਆਂ 'ਤੇ ਚੁੱਪ ਵੱਟੀ ਬੈਠੇ ਰਹੇ ਹਨ।

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਆਕਲੀ ਦਲ ਬਾਦਲ ਦਾ ਉਦੇਸ਼ ਪੰਜਾਬ ਵਿੱਚ ਸੱਤਾ ਬਣਾ ਕੇ ਰੱਖਣਾ ਹੈ, ਇਸ ਲਈ ਕਾਂਗਰਸ, ਭਾਜਪਾ ਅਤੇ ਕੈਪਟਨ 'ਆਪ' ਵਿਰੋਧੀ ਗਠਜੋੜ ਕਰਨ ਲਈ ਰਲਮਿਲ ਗਏ ਹਨ। ਪਰ ਪੰਜਾਬ ਦੇ ਲੋਕਾਂ ਨੇ ਇਨਾਂ ਰਿਵਾਇਤੀ ਪਾਰਟੀਆਂ ਦੇ ਪੰਜਾਬ ਵਿਰੋਧੀ ਮਨਸੂਬਿਆਂ 'ਤੇ ਪਾਣੀ ਫੇਰ ਦਿੱਤਾ। ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਤਰਫ਼ਾ ਵੋਟ ਪਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ੈਸਲਾ ਦਿੱਤਾ ਹੈ, ਜਿਸ ਦੀ ਪੁਸ਼ਟੀ ਸਾਰੇ ਚੋਣ ਸਰਵੇਖਣ ਕਰ ਰਹੇ ਹਨ। ਪਰ 10 ਮਾਰਚ ਨੂੰ ਆਉਣ ਵਾਲੇ ਨਤੀਜੇ ਹੋਰ ਵੀ ਹੈਰਾਨੀਜ਼ਨਕ ਹੋਣਗੇ, ਜੋ 'ਆਪ' ਦਾ ਝੰਡਾ ਦਿੱਲੀ ਦੀ ਤਰਾਂ ਬੁਲੰਦ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement