ਕੈਨੇਡਾ ਤੋਂ ਅੰਮਿ੍ਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਕੈਨੇਡਾ ਦੀ ਪਾਰਲੀਮੈਂਟ ਵਿਚ ਉਠੀ
Published : Mar 8, 2022, 7:41 am IST
Updated : Mar 8, 2022, 7:41 am IST
SHARE ARTICLE
image
image

ਕੈਨੇਡਾ ਤੋਂ ਅੰਮਿ੍ਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਕੈਨੇਡਾ ਦੀ ਪਾਰਲੀਮੈਂਟ ਵਿਚ ਉਠੀ

ਅੰਮਿ੍ਤਸਰ, 7 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ) : ਫਲਾਈ ਅੰਮਿ੍ਤਸਰ ਇਨੀਸ਼ੀਏਟਿਵ ਨੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਮਿਸ਼ਨ-ਫ੍ਰੇਜ਼ਰ ਕੈਨਿਯਨ-ਮੈਟਸਕੀ ਖੇਤਰ ਦੀ ਨੁਮਾਇੰਦਗੀ ਕਰਦੇ ਕੈਨੇਡਾ ਦੇ ਸੰਸਦ ਮੈਂਬਰ ਬਰੈਡ ਵਿੱਸ ਵਲੋਂ ਕੈਨੇਡਾ ਦੇ ਵੈਨਕੂਵਰ ਅਤੇ ਟੋਰਾਂਟੋ ਤੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਨੂੰ  ਕੈਨੇਡਾ ਦੀ ਸੰਸਦ ਵਿਚ ਉਠਾਉਣ 'ਤੇ ਉਨ੍ਹਾਂ ਦਾ ਧਨਵਾਦ ਕੀਤਾ ਹੈ |
ਵੈਨਕੂਵਰ ਤੋਂ ਬਿਆਨ ਵਿਚ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ, ਅਤੇ ਗਲੋਬਲ ਕਨਵੀਨਰ ਅਮਰੀਕਾ ਵਾਸੀ ਸ: ਸਮੀਪ ਸਿੰਘ ਗੁਮਟਾਲਾ, ਨੇ ਦਸਿਆ ਕਿ ਕੈਨੇਡਾ ਵਿਚ ਅਭਿਆਨ ਦੇ ਬੁਲਾਰੇ ਸਰੀ ਵਾਸੀ ਮੋਹਿਤ ਧੰਜੂ ਵਲੋਂ ਸੰਸਦ ਵਿਚ ਸਿੱਧੀਆਂ ਉਡਾਣਾਂ ਸਬੰਧੀ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ  ਸਾਂਸਦ ਬਰੈਡ ਵਿੱਸ ਦੁਆਰਾ ਸਮਰਥਨ ਦਿਤਾ ਗਿਆ ਸੀ | ਕੈਨੇਡਾ ਸਰਕਾਰ ਨੂੰ  ਵੈਨਕੂਵਰ/ਟੋਰਾਂਟੋ ਤੋਂ ਅੰਮਿ੍ਤਸਰ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਓਣ ਲਈ ਵਿਕਲਪਾਂ ਦੀ ਖੋਜ ਅਤੇ ਸਰਗਰਮੀ ਨਾਲ ਵਕਾਲਤ ਕਰਨ ਲਈ ਬੇਨਤੀ ਕੀਤੀ ਗਈ ਹੈ | ਉਨ੍ਹਾਂ ਜਾਣਕਾਰੀ ਦਿਤੀ ਕਿ 30 ਦਿਨਾਂ (12 ਜਨਵਰੀ ਤੋਂ 11 ਫ਼ਰਵਰੀ ਤਕ) ਦੇ ਥੋੜ੍ਹੇ ਸਮੇਂ ਵਿਚ ਇਸ ਪਟੀਸ਼ਨ ਉਤੇ ਕੈਨੇਡਾ ਦੇ 14160 ਵਸਨੀਕਾਂ ਨੇ ਆਨਲਾਈਨ ਅਤੇ ਹਜ਼ਾਰਾਂ ਹੋਰਨਾਂ ਨੇ ਕਾਗ਼ਜ਼ 'ਤੇ ਦਸਤਖਤ ਕੀਤੇ ਸਨ | ਐਮਪੀ ਵਿੱਸ ਨੇ ਸੰਸਦ ਵਿਚ ਸਿੱਧੀਆ ਉਡਾਣਾਂ ਸਬੰਧੀ ਪਟੀਸ਼ਨ 'ਤੇ ਸੰਸਦ ਦੀ ਕਾਰਵਾਈ ਦੌਰਾਨ ਬੋਲਦਿਆਂ ਹੋਇਆਂ ਕਿਹਾ,'ਮਿਸ਼ਨ-ਮੈਟਸਕੀ-ਫ੍ਰੇਜ਼ਰ ਕੈਨਿਯਨ, ਬਿ੍ਟਿਸ਼ ਕੋਲੰਬੀਆ ਸੂਬੇ ਸਮੇਤ ਕੈਨੇਡਾ ਵਿਚ 10 ਲੱਖ (1 ਮਿਲੀਅਨ) ਤੋਂ ਵੱਧ ਪੰਜਾਬੀ ਭਾਈਚਾਰਾ ਵਸਦਾ ਹੈ |'

ਕੈਪਸ਼ਨ-ਏ ਐਸ ਆਰ ਬਹੋੜੂ—7—3— ਐਮ ਪੀ ਵਿੱਸ ਵਲੋਂ ਟਵਿੱਟਰ ਤੇ ਸਾਂਝੀ ਕੀਤੀ ਜਾਣਕਾਰੀ |

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement