
ਤਲਾਸ਼ੀ ਦੌਰਾਨ 10 ਮੋਬਾਈਲ ਫ਼ੋਨ, 7 ਸਿਮ ਕਾਰਡ, 2 ਈਅਰਪੌਡ ਅਤੇ 1 ਡਾਟਾ ਕੇਬਲ ਬਰਾਮਦ
ਜੇਲ੍ਹ 'ਚ ਬੰਦ 4 ਗੈਂਗਸਟਰਾਂ ਅਤੇ 4 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
ਕਪੂਰਥਲਾ (ਵਰੁਣ ਸ਼ਰਮਾ) : ਕਪੂਰਥਲਾ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖ਼ੀਆਂ ਵਿਚ ਹੈ, ਇਥੇ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ਵਿੱਚੋਂ ਮੋਬਾਈਲ ਫ਼ੋਨ, ਸਿਮ ਕਾਰਡ ਆਦਿ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ: SGGS ਕਾਲਜ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਮਨਾਇਆ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਦਾ ਜਸ਼ਨ
ਉਂਝ ਤਾਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਮਿਲਣਾ ਆਮ ਗੱਲ ਨਹੀਂ ਹੈ ਕਿਉਂਕਿ ਗੈਂਗਸਟਰ ਅਤੇ ਹੋਰ ਵੱਡੇ ਮੁਲਜ਼ਮ ਜੇਲ੍ਹਾਂ ਵਿੱਚੋਂ ਹੀ ਆਪਣਾ ਨੈੱਟਵਰਕ ਚਲਾਉਂਦੇ ਹਨ। ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਵਿੱਚ ਰੋਜ਼ਾਨਾ ਹੀ ਮੋਬਾਈਲ ਫ਼ੋਨ ਆਦਿ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸੇ ਕਾਰਨ ਇਹ ਜੇਲ੍ਹ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਧੀ ਨੇ ਭਾਰਤੀ ਹਵਾਈ ਫ਼ੌਜ 'ਚ ਹਾਸਲ ਕੀਤਾ ਵੱਡਾ ਮੁਕਾਮ
ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਫਿਰ ਤੋਂ ਮੋਬਾਈਲ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਅਚਨਚੇਤ ਤਲਾਸ਼ੀ ਦੌਰਾਨ ਕੀਤੀ ਗਈ ਹੈ। ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 10 ਮੋਬਾਈਲ ਫ਼ੋਨ, 7 ਸਿਮ ਕਾਰਡ, 2 ਈਅਰਪੌਡ, 1 ਅਡਾਪਟਰ, 1 ਡਾਟਾ ਕੇਬਲ ਆਦਿ ਬਰਾਮਦ ਕੀਤੇ ਹਨ।
ਦੂਜੇ ਪਾਸੇ ਇਸ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਵਿੱਚ ਅਣਪਛਾਤੇ ਸਮੇਤ ਜੇਲ੍ਹ ਵਿੱਚ ਬੰਦ 4 ਗੈਂਗਸਟਰਾਂ ਅਤੇ 4 ਹਵਾਲਾਤੀਆਂ ਖ਼ਿਲਾਫ਼ 52-ਏ ਪ੍ਰਿਜ਼ਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।