ਗਹਿਣੇ ਲੁੱਟਣ ਆਏ ਲੁਟੇਰੇ ਤੇ ਸੁਨਿਆਰਾ ਹੋਏ ਆਹਮੋ-ਸਾਹਮਣੇ, ਚੱਲੀਆਂ ਗੋਲੀਆਂ
Published : Mar 8, 2023, 6:16 pm IST
Updated : Mar 8, 2023, 6:16 pm IST
SHARE ARTICLE
File Photo
File Photo

ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਦੁਕਾਨ ਤੋਂ ਕਿੰਨੀ ਲੁੱਟ ਹੋਈ ਹੈ। 

ਅੰਮ੍ਰਿਤਸਰ - ਹੋਲੀ ਦੇ ਤਿਉਹਾਰ ਮੌਕੇ ਅੰਮ੍ਰਿਤਸਰ ਦੇ ਰਈਆ ਵਿਚ ਵੱਡੀ ਘਟਨਾ ਵਾਪਰੀ। ਇਥੇ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਗਹਿਣਿਆਂ ਦੀ ਦੁਕਾਨ ਲੁੱਟੀ ਗਈ। ਇਸ ਦੌਰਾਨ ਲੁਟੇਰੇ ਅਤੇ ਦੁਕਾਨ ਦਾ ਮਾਲਕ ਆਹਮੋ-ਸਾਹਮਣੇ ਹੋ ਗਏ ਅਤੇ ਦੋਹਾਂ ਵੱਲੋਂ ਗੋਲ਼ੀਆਂ ਚਲਾਈਆਂ ਗਈਆਂ। ਸੁਨਿਆਰੇ ਨੇ ਬਹਾਦਰੀ ਵਿਖਾਉਂਦੇ ਹੋਏ ਇਕ ਲੁਟੇਰੇ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ, ਜਦਕਿ ਉਸ ਦੇ 3 ਸਾਥੀ ਭੱਜਣ 'ਚ ਕਾਮਯਾਬ ਹੋ ਗਏ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਦੁਕਾਨ ਤੋਂ ਕਿੰਨੀ ਲੁੱਟ ਹੋਈ ਹੈ। 

ਦੁਕਾਨ ਦਾ ਨਾਮ ਦੀਪਕ ਜਿਊਲਰੀ ਸ਼ਾਪ ਹੈ ਤੇ ਇਸ ਦੇ ਮਾਲਕ ਅਮਿਤ ਨੇ ਦੱਸਿਆ ਕਿ ਉਹ ਦੁਪਹਿਰ ਵੇਲੇ ਆਪਣੀ ਦੁਕਾਨ ’ਤੇ ਬੈਠੇ ਸਨ। ਉਸੇ ਸਮੇਂ ਚਾਰ ਨੌਜਵਾਨ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਥੇ ਆਏ ਤੇ ਆਉਂਦੇ ਹੀ ਉਨ੍ਹਾਂ ਨੇ ਪਿਸਤੌਲ ਤਾਣ ਦਿੱਤੀ। ਇਸ ਦੇ ਨਾਲ ਹੀ ਲੁਟੇਰਿਆਂ ਨੇ ਉਨ੍ਹਾਂ ਨੂੰ ਪਿੱਛੇ ਵੱਲ ਖਿੱਚਿਆ। ਮਾਲਕ ਅਮਿਤ ਨੇ ਦੱਸਿਆ ਕਿ ਜਦੋਂ ਲੁਟੇਰੇ ਦੁਕਾਨ ਨੂੰ ਲੁੱਟ ਰਹੇ ਸਨ ਤਾਂ ਉਨ੍ਹਾਂ ਨੇ ਹਿੰਮਤ ਕਰ ਕੇ ਆਪਣਾ ਲਾਇਸੈਂਸੀ ਰਿਵਾਲਵਰ ਕੱਢ ਲਿਆ। ਉਨ੍ਹਾਂ ਨੇ ਲੁਟੇਰਿਆਂ ਵੱਲ ਫਾਇਰਿੰਗ ਕੀਤੀ।

ਜਿਸ ਤੋਂ ਬਾਅਦ ਲੁਟੇਰੇ ਦੁਕਾਨ ਤੋਂ ਭੱਜਣ ਲੱਗੇ। ਉਨ੍ਹਾਂ ਸਣੇ ਬਾਹਰ ਖੜ੍ਹੇ ਲੋਕਾਂ ਨੇ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਕੁਝ ਦੂਰੀ 'ਤੇ ਇਕ ਲੁਟੇਰੇ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਈਆ ਦੀ ਪੁਲਿਸ ਮੌਕੇ 'ਤੇ ਪਹੁੰਚੀ। ਇਸ ਘਟਨਾ ਬਾਰੇ ਐੱਸ. ਐੱਚ. ਓ. ਹਰਦੇਵ ਸਿੰਘ ਨੇ ਦੱਸਿਆ ਕਿ ਸੁਨਿਆਰੇ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਕ ਲੁਟੇਰੇ ਨੂੰ ਕਾਬੂ ਕਰ ਲਿਆ ਗਿਆ ਹੈ ਜਦਕਿ ਤਿੰਨ ਭੱਜਣ ਵਿਚ ਕਾਮਯਾਬ ਹੋ ਗਏ ਹਨ। ਲੁਟੇਰੇ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਸਾਥੀਆਂ ਨੂੰ ਵੀ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement