
ਫਤਿਹਾਬਾਦ ਦਾ ਰਹਿਣ ਵਾਲਾ ਸੀ ਨੌਜਵਾਨ
ਸ੍ਰੀ ਗੋਇੰਦਵਾਲ ਸਾਹਿਬ: ਹੋਲਾ ਮਹੱਲਾ ਦੇਖਣ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਕਸਬਾ ਫਤਿਹਾਬਾਦ ਦਾ ਰਹਿਣ ਵਾਲਾ ਨੌਜਵਾਨ ਅਨਮੋਲ ਸਿੰਘ (22) ਪੁੱਤਰ ਮਹਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਸਵੇਰੇ 5 ਵਜੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਵੇਖਣ ਲਈ ਜਾ ਰਿਹਾ ਸੀ।
ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਅਰੁਣ ਸੁਬਰਾਮਨੀਅਮ ਹੋਣਗੇ ਨਿਊਯਾਰਕ ਦੇ ਪਹਿਲੇ ਦੱਖਣੀ ਏਸ਼ੀਆਈ ਜੱਜ
ਇਸ ਦੌਰਾਨ ਉਹਨਾਂ ਦੀ ਫਗਵਾੜਾ ਨੇੜੇ ਖੜ੍ਹੇ ਇਕ ਟਰਾਲੇ ਨਾਲ ਟੱਕਰ ਹੋਈ। ਨੌਜਵਾਨ ਨੂੰ ਹਸਪਤਾਲ ਲਿਜਾਂਦਿਆਂ ਉਸ ਦੀ ਰਾਸਤੇ ਵਿਚ ਹੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।