Punjab News: ਪੰਜਾਬ ਦੇ SOE ਅਤੇ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਪ੍ਰਕਿਰਿਆ ਸ਼ੁਰੂ, 15 ਮਾਰਚ ਤੱਕ ਕਰ ਸਕਦੇ ਆਨਲਾਈਨ ਅਪਲਾਈ

By : GAGANDEEP

Published : Mar 8, 2024, 11:23 am IST
Updated : Mar 8, 2024, 11:23 am IST
SHARE ARTICLE
Admission process started in schools of eminence and meritorious schools of Punjab News in punjabi
Admission process started in schools of eminence and meritorious schools of Punjab News in punjabi

Punjab News: 30 ਮਾਰਚ ਨੂੰ ਹੋਵੇਗੀ ਸਾਂਝੀ ਦਾਖਲਾ ਪ੍ਰੀਖਿਆ

Admission process started in schools of eminence and meritorious schools of Punjab: ਪੰਜਾਬ ਸਰਕਾਰ ਵੱਲੋਂ ਸਥਾਪਿਤ ਸਕੂਲਜ਼ ਆਫ਼ ਐਮੀਨੈਂਸ (SOE) ਅਤੇ ਮੈਰੀਟੋਰੀਅਸ ਵਿੱਚ ਦਾਖ਼ਲੇ ਦੀ ਪ੍ਰਕਿਰਿਆ ਪੂਰੇ ਸੂਬੇ ਵਿੱਚ ਸ਼ੁਰੂ ਹੋ ਗਈ ਹੈ। ਇਨ੍ਹਾਂ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖਲਾ ਦਿਤਾ ਜਾਵੇਗਾ। ਇਸ ਵਾਰ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਹੋਵੇਗੀ। ਪ੍ਰੀਖਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।

ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ  

ਇਮਤਿਹਾਨ ਵਿੱਚ ਹਿੱਸਾ ਲੈਣ ਲਈ, ਬਿਨੈਕਾਰਾਂ ਨੂੰ ਪਹਿਲਾਂ ਅਪਲਾਈ ਕਰਨਾ ਹੋਵੇਗਾ। ਅਪਲਾਈ ਕਰਨ ਦੀ ਆਖ਼ਰੀ ਤਰੀਕ 15 ਮਾਰਚ ਰੱਖੀ ਗਈ ਹੈ। ਅਰਜ਼ੀ ਦੀ ਪ੍ਰਕਿਰਿਆ ਆਨਲਾਈਨ ਹੋਵੇਗੀ। ਇਸ ਲਈ ਤਿੰਨ ਵੈੱਬਸਾਈਟਾਂ ਦਾ ਫੈਸਲਾ ਕੀਤਾ ਗਿਆ ਸੀ। ਜਿੱਥੇ ਅਰਜ਼ੀ ਦੀ ਪ੍ਰਕਿਰਿਆ ਹੋਵੇਗੀ। 8ਵੀਂ ਅਤੇ 10ਵੀਂ 'ਚ ਪੜ੍ਹ ਰਹੇ ਵਿਦਿਆਰਥੀ ਅਪਲਾਈ ਕਰ ਸਕਣਗੇ। ਅਪਲਾਈ ਕਰਨ ਲਈ ਉਨ੍ਹਾਂ ਨੂੰ https://www.epunjabschool.gov.in, https://schoolofeminence.pseb.ac.in ਅਤੇ www.ssapunjab.org 'ਤੇ ਲਾਗਇਨ ਕਰਨਾ ਹੋਵੇਗਾ।

ਇਹ ਵੀ ਪੜ੍ਹੋ: 40 KG Gold Recovered News: 40 ਕਿਲੋ ਸੋਨਾ, 6 ਕਿਲੋ ਚਾਂਦੀ ਤੇ 5.43 ਕਰੋੜ ਦੀ ਨਕਦੀ ਸਮੇਤ 12 ਵਿਅਕਤੀ ਗ੍ਰਿਫਤਾਰ

ਸਿੱਖਿਆ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਸਕੂਲ ਆਫ ਐਮੀਨੈਂਸ ਦੀਆਂ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਜਦਕਿ 25 ਫੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਲਈ ਹੋਣਗੀਆਂ। ਫਿਰ ਵੀ ਜੇਕਰ ਪ੍ਰਾਈਵੇਟ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸੀਟਾਂ ਖਾਲੀ ਰਹਿੰਦੀਆਂ ਹਨ ਤਾਂ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਮੌਕਾ ਦਿਤਾ ਜਾਵੇਗਾ। ਜਦਕਿ ਰਾਖਵੇਂਕਰਨ ਨਾਲ ਸਬੰਧਤ ਨਿਯਮ ਲਾਗੂ ਰਹਿਣਗੇ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਕੂਲ ਆਫ਼ ਐਮੀਨੈਂਸ ਵਿਚ 11ਵੀਂ ਜਮਾਤ ਵਿਚ ਚਾਰ ਸੈਕਸ਼ਨ ਹੋਣਗੇ। ਇਸ ਵਿੱਚ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਹਿਊਮੈਨਟੀਜ਼ ਸ਼ਾਮਲ ਹਨ। ਹਰੇਕ ਸੈਕਸ਼ਨ ਵਿਚ 32 ਵਿਦਿਆਰਥੀ ਹੋਣਗੇ। ਜਦੋਂ ਕਿ 9ਵੀਂ ਜਮਾਤ ਵਿਚ ਇਕ ਸੈਕਸ਼ਨ ਵਿਚ 32 ਵਿਦਿਆਰਥੀ ਹੋਣਗੇ। ਦਾਖਲੇ ਨਾਲ ਸਬੰਧਤ ਪ੍ਰੀਖਿਆ ਹੋਵੇਗੀ। ਇਸ ਦੇ ਲਈ, ਸਿਲੇਬਸ ਨੂੰ SCERT ਦੀ ਵੈਬਸਾਈਟ 'ਤੇ ਅਪਲੋਡ ਕੀਤਾ ਗਿਆ ਹੈ।

ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਆਧੁਨਿਕ ਸਹੂਲਤਾਂ ਵਾਲੇ ਸਕੂਲ ਸਥਾਪਿਤ ਕੀਤੇ ਗਏ ਹਨ। ਜਿਸ ਨੂੰ ਸਕੂਲ ਆਫ ਐਮੀਨੈਂਸ ਦਾ ਨਾਂ ਦਿਤਾ ਗਿਆ ਹੈ। ਇਨ੍ਹਾਂ ਵਿੱਚ ਵਿਦਿਆਰਥੀਆਂ ਨੂੰ ਨਵੇਂ ਤਰੀਕਿਆਂ ਨਾਲ ਪੜ੍ਹਾਇਆ ਜਾਂਦਾ ਹੈ। ਇਸ ਪਿੱਛੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚੋਂ ਚੰਗੇ ਅਫ਼ਸਰ, ਵਕੀਲ, ਵਪਾਰੀ ਅਤੇ ਉਦਯੋਗਪਤੀ ਪੈਦਾ ਕਰਨ ਦੀ ਕੋਸ਼ਿਸ਼ ਹੈ। ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਡਰੀਮ ਪ੍ਰੋਜੈਕਟ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਖੁਦ ਇਸ ਵਿਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਬਜਟ ਵਿੱਚ ਇਨ੍ਹਾਂ ਲਈ ਰਾਸ਼ੀ ਵੀ ਤੈਅ ਕੀਤੀ ਗਈ ਹੈ।

(For more news apart from Admission process started in schools of eminence and meritorious schools of Punjab News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 31/07/2025

31 Jul 2025 6:39 PM

Amritpal Singh Chat Viral | MP ਅੰਮ੍ਰਿਤਪਾਲ ਦੀਆਂ ਕੁੜੀਆਂ ਨਾਲ ਅਸ਼ਲੀਲ ਗੱਲਾਂ ? TINDER ਚੈਟ 'ਚ ਵੱਡੇ ਖੁਲਾਸੇ

28 Jul 2025 5:19 PM
Advertisement