Lok Sabha Elections News : ਪੰਜਾਬ ’ਚ ਲੋਕ ਸਭਾ ਚੋਣਾਂ ਸ਼ਾਤੀਪੂਰਨ ਕਰਵਾਉਣ ਲਈ CAPF ਦੀਆਂ 25 ਕੰਪਨੀਆਂ ਤਾਇਨਾਤ 

By : BALJINDERK

Published : Mar 8, 2024, 6:17 pm IST
Updated : Mar 8, 2024, 6:21 pm IST
SHARE ARTICLE
CAPF Posted 25 Companies in Punjab
CAPF Posted 25 Companies in Punjab

Lok Sabha Elections News : ਸੰਵੇਦਨਸ਼ੀਲ ਥਾਵਾਂ ਦੀ ਹੋਵੇਗੀ ਮੈਪਿੰਗ : ਡੀਜੀਪੀ

Lok Sabha Elections News : ਪੰਜਾਬ ਵਿੱਚ ਲੋਕ ਸਭਾ ਚੋਣਾਂ ਸ਼ਾਂਤੀਪੂਰਨ ਕਰਵਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀ. ਏ. ਪੀ. ਐੱਫ.) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ. ਏ. ਪੀ. ਐੱਫ.) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ.ਟੀ. ਬੀ. ਪੀ.) ਦੀਆਂ 5 ਕੰਪਨੀਆਂ ਸ਼ਾਮਲ ਹਨ।

ਇਹ ਵੀ ਪੜੋ:Punjab Weather News : ਪੰਜਾਬ ’ਚ ਮੌਸਮ ਵਿਭਾਗ ਵਲੋਂ ਚੇਤਾਵਨੀ ਕੀਤੀ ਜਾਰੀ  

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀ.ਜੀ.ਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਸੁਰੱਖਿਆ ਬਲ ਰਾਜ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ’ਚ ਤਾਇਨਾਤ ਕੀਤੇ ਜਾਣਗੇ, ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ’ਤੇ ਕੰਟਰੋਲ ਬਣਾਈ ਰੱਖਿਆ ਜਾ ਸਕੇ। 

ਇਹ ਵੀ ਪੜੋ:Haryana Cirme News : ਝੱਜਰ ’ਚ ਕਿਸਾਨ ਨੇ ਜ਼ਹਿਰ ਖਾ ਕੀਤੀ ਜੀਵਨ ਲੀਲਾ ਸਮਾਪਤ

ਅਰਪਿਤ ਸ਼ੁਕਲਾ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ, ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਹੋਰ ਬਲ ਤਾਇਨਾਤ ਕੀਤੇ ਜਾ ਸਕਣ। ਸਾਰੇ ਸੀ.ਪੀ.ਜ਼/ਐੱਸ.ਐੱਸ.ਪੀਜ਼ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕੱਢਣ ਦੇ ਆਦੇਸ਼ ਦਿੱਤੇ ਗਏ ਹਨ। ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

ਇਹ ਵੀ ਪੜੋ:Canada News : ਕੈਨੇਡਾ ’ਚ ਪੰਜਾਬੀ ਨੌਜਵਾਨ ਹੋਇਆ ਲਾਪਤਾ 


ਸੂਬੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ, 12 ਲੱਖ, 31 ਹਜ਼ਾਰ, 916 ਹੈ। ਇਨ੍ਹਾਂ ਵਿੱਚ ਪੁਰਸ਼ 1,11,75,220, ਔਰਤਾਂ 1,00,55,946, ਤੀਜੇ ਲਿੰਗ ਦੇ 750, ਐੱਨਆਰਆਈ 1595, ਅਪਾਹਜ ਵੋਟਰ 1,65,410 ਅਤੇ ਸੇਵਾ ਵੋਟਰ 1,06,635 ਸ਼ਾਮਲ ਹਨ। ਜਦੋਂ ਕਿ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,433 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 7648 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,785 ਹੈ। ਵੋਟਰਾਂ ਦੀ ਸਹੂਲਤ ਲਈ ਸਾਰੇ ਪੋਲਿੰਗ ਸਟੇਸ਼ਨ ਗਰਾਊਂਡ ਫਲੋਰ ’ਤੇ ਬਣਾਏ ਗਏ ਹਨ। ਕਿਸੇ ਵੀ ਵੋਟਰ ਦੀ ਪੋਲਿੰਗ ਸਟੇਸ਼ਨ ਤੋਂ ਪੋਲਿੰਗ ਸਟੇਸ਼ਨ ਤੱਕ ਦੀ ਦੂਰੀ 2 ਕਿਲੋਮੀਟਰ ਤੋਂ ਵੱਧ ਨਹੀਂ ਰੱਖੀ ਗਈ।

ਇਹ ਵੀ ਪੜੋ:Jalandher Cirme News : ਜਲੰਧਰ ’ਚ ਪੁਲਿਸ ਨੇ 6 ਨਸ਼ਾ ਤਸਕਰਾਂ ਨੂੰ 2.5 ਕਿਲੋ ਅਫ਼ੀਮ ਸਮੇਤ ਕੀਤਾ ਗ੍ਰਿਫ਼ਤਾਰ

 (For more news apart from Lok Sabha Elections CAPF Posted 25 Companies News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement