DIG Inderbir Singh: DIG ਇੰਦਰਬੀਰ ਸਿੰਘ ਖਿਲਾਫ਼ ਚਾਰਜਸ਼ੀਟ ਦਾਖ਼ਲ, ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ‘ਚ ਕਾਰਵਾਈ 
Published : Mar 8, 2024, 11:19 am IST
Updated : Mar 8, 2024, 12:00 pm IST
SHARE ARTICLE
DIG Inderbir Singh
DIG Inderbir Singh

ਵਿਜੀਲੈਂਸ ਦੀਆਂ ਚਾਰਜਸ਼ੀਟਾਂ ਡੀਆਈਜੀ ਫਿਰੋਜ਼ਪੁਰ ਵਜੋਂ ਉਨ੍ਹਾਂ ਦੇ ਕਾਰਜਕਾਲ ਨਾਲ ਵੀ ਸਬੰਧਤ ਹਨ।

DIG Inderbir Singh:  ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ 2007 ਬੈਚ ਦੇ ਆਈਪੀਐਸ ਅਧਿਕਾਰੀ ਇੰਦਰਬੀਰ ਸਿੰਘ ਖਿਲਾਫ਼ ਰਿਸ਼ਵਤਖੋਰੀ ਦੇ ਦੋ ਮਾਮਲਿਆਂ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ, ਜਿਨ੍ਹਾਂ ਵਿਚੋਂ ਇੱਕ ਡਰੱਗ ਕੇਸ ਨਾਲ ਸਬੰਧਤ ਹੈ। ਉਹ ਪੰਜਾਬ ਪੁਲਿਸ ਵਿਚ ਡੀਆਈਜੀ ਰੈਂਕ ਦੇ ਪਹਿਲੇ ਆਈਪੀਐਸ ਅਧਿਕਾਰੀ ਹਨ ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਦੋ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਹੈ।  

ਡੀਆਈਜੀ ਇੰਦਰਬੀਰ ਪਹਿਲਾਂ ਹੀ ਵਿਵਾਦਾਂ ਵਿਚ ਘਿਰੇ ਹੋਏ ਹਨ ਕਿਉਂਕਿ ਜਸਟਿਸ ਇੰਦੂ ਮਲਹੋਤਰਾ (ਸੇਵਾਮੁਕਤ) ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੁਆਰਾ ਨਿਯੁਕਤ ਜਾਂਚ ਕਮੇਟੀ ਨੇ ਉਨ੍ਹਾਂ ਨੂੰ ਡਿਊਟੀ ਵਿਚ ਲਾਪਰਵਾਹੀ ਵਰਤਣ ਅਤੇ 2022 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਉਲੰਘਣਾ ਕਰਨ ਲਈ ਦੋਸ਼ੀ ਠਹਿਰਾਇਆ ਸੀ। ਇੰਦਰਬੀਰ ਉਸ ਸਮੇਂ ਡੀਆਈਜੀ ਫਿਰੋਜ਼ਪੁਰ ਵਜੋਂ ਤਾਇਨਾਤ ਸੀ। 

ਵਿਜੀਲੈਂਸ ਦੀਆਂ ਚਾਰਜਸ਼ੀਟਾਂ ਡੀਆਈਜੀ ਫਿਰੋਜ਼ਪੁਰ ਵਜੋਂ ਉਨ੍ਹਾਂ ਦੇ ਕਾਰਜਕਾਲ ਨਾਲ ਵੀ ਸਬੰਧਤ ਹਨ। ਦੋਵਾਂ ਮਾਮਲਿਆਂ ਵਿਚ ਡੀਆਈਜੀ 'ਤੇ ਰਿਸ਼ਵਤ ਲੈਣ ਦਾ ਦੋਸ਼ ਹੈ- ਇੱਕ ਨਸ਼ਾ ਤਸਕਰ ਤੋਂ ਅਤੇ ਦੂਜਾ ਸਬ-ਇੰਸਪੈਕਟਰ ਤੋਂ ਰੰਗਦਾਰੀ ਲੈਣ ਦਾ। ਮੁਅੱਤਲ ਡੀਐਸਪੀ ਅਤੇ ਸਹਿ-ਦੋਸ਼ੀ ਲਖਬੀਰ ਸਿੰਘ ਸੰਧੂ ਨੇ ਸਰਕਾਰੀ ਗਵਾਹ ਬਣਨ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ, ਜਿਸ ਤੋਂ ਬਾਅਦ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਵਿਜੀਲੈਂਸ ਦੇ ਬੁਲਾਰੇ ਨੇ ਪੁਸ਼ਟੀ ਕੀਤੀ ਹੈ ਕਿ ਚਾਰਜਸ਼ੀਟ ਤਰਨ ਤਾਰਨ ਦੀ ਅਦਾਲਤ ਵਿੱਚ ਪੇਸ਼ ਕੀਤੀ ਗਈ ਹੈ।

 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement