Punjab News: ਜੰਮੂ-ਦਿੱਲੀ ਨੈਸ਼ਨਲ ਹਾਈਵੇ ਜਾਮ ਕਰਨ ਵਾਲੇ 250 ਪ੍ਰਦਰਸ਼ਨਕਾਰੀਆਂ ਵਿਰੁਧ FIR ਦਰਜ; 4 ਗ੍ਰਿਫ਼ਤਾਰ
Published : Mar 8, 2024, 4:38 pm IST
Updated : Mar 8, 2024, 4:38 pm IST
SHARE ARTICLE
FIR filed against 250 protesters who blocked Jammu-Delhi National Highway
FIR filed against 250 protesters who blocked Jammu-Delhi National Highway

ਸੀਸੀਟੀਵੀ ਕੈਮਰਿਆਂ ਰਾਹੀਂ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰ ਰਹੀ ਪੁਲਿਸ

Punjab News: ਲੁਧਿਆਣਾ 'ਚ ਜੰਮੂ-ਦਿੱਲੀ ਨੈਸ਼ਨਲ ਹਾਈਵੇ 'ਤੇ ਲਾਡੋਵਾਲ ਟੋਲ ਪਲਾਜ਼ਾ ਜਾਮ ਕਰਨ ਦੇ ਮਾਮਲੇ ਵਿਚ ਕਰੀਬ 250 ਲੋਕਾਂ ਵਿਰੁਧ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਕ ਦਿਨ ਪਹਿਲਾਂ ਵੀਰਵਾਰ ਨੂੰ ਟਰੱਕ ਯੂਨੀਅਨ ਅਤੇ ਪੱਲੇਦਾਰ ਯੂਨੀਅਨ ਨੇ ਅਨਾਜ ਨੀਤੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ।

ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਵੀ ਕੀਤਾ। ਪੁਲਿਸ ਹੁਣ ਸੀਸੀਟੀਵੀ ਕੈਮਰਿਆਂ ਰਾਹੀਂ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 353,186,283,278,149,8-ਬੀ ਨੈਸ਼ਨਲ ਹਾਈਵੇ ਐਕਟ 1956 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਫਿਲਹਾਲ ਪੁਲਿਸ ਨੇ ਆਲ ਪੰਜਾਬ ਟਰੱਕ ਅਪਰੇਟਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੁਖ ਸਿੰਘ ਸੰਧੂ, ਲੇਬਰ ਯੂਨੀਅਨ ਸ਼ਾਹਕੋਟ ਦੇ ਪ੍ਰਧਾਨ ਪ੍ਰੇਮ ਲਾਲ, ਗੁਰਬਚਨ ਸਿੰਘ ਵਿਰਕ, ਕੇਵਲ ਸਿੰਘ, ਜਰਨੈਲ ਦਿਹਾੜੀ ਮਜ਼ਦੂਰ ਸਭਾ ਫਿਲੌਰ, ਜਗਤਾਰ ਸਿੰਘ ਫਿਰੋਜ਼ ਟਰੱਕ ਅਪਰੇਟਰ ਯੂਨੀਅਨ ਮੈਂਬਰ, ਕੁਲਦੀਪ ਸਿੰਘ ਜਮਹੂਰੀ ਕਿਸਾਨ ਸਭਾ ਫਿਲੌਰ, ਰਮੇਸ਼ ਸਹੋਤਾ ਨੂੰ ਨਾਮਜ਼ਦ ਕੀਤਾ ਹੈ ਜਦਕਿ ਗੁਰਮੁਖ ਸੰਧੂ, ਪ੍ਰੇਮ ਲਾਲ, ਗੁਰਬਚਨ ਸਿੰਘ ਅਤੇ ਕੇਵਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਚਾਰਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ। ਮਾਮਲੇ ਦੀ ਜਾਂਚ ਸਬ ਇੰਸਪੈਕਟਰ ਪ੍ਰਗਟ ਸਿੰਘ ਕਰ ਰਹੇ ਹਨ।

ਦਰਅਸਲ ਟਰੱਕ ਅਪਰੇਟਰਾਂ ਨੇ ਵੀਰਵਾਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤਕ ਜਾਮ ਦਾ ਸੱਦਾ ਦਿਤਾ ਸੀ। ਪੁਲਿਸ ਨੇ ਦੁਪਹਿਰ ਵੇਲੇ ਉਨ੍ਹਾਂ ਨੂੰ ਰੋਕ ਦਿਤਾ, ਇਸ ਤੋਂ ਬਾਅਦ ਦੁਪਹਿਰ ਕਰੀਬ 2.30 ਵਜੇ ਪੁਲਿਸ ਨੇ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਅਤੇ ਪੱਲੇਦਾਰ ਯੂਨੀਅਨ ਦੇ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਬਾਅਦ ਨਾਰਾਜ਼ ਵਰਕਰਾਂ ਨੇ ਹਾਈਵੇਅ ਜਾਮ ਕਰ ਦਿਤਾ। ਕਰੀਬ 3 ਘੰਟੇ ਸਮਝਾਉਣ ਦੇ ਬਾਵਜੂਦ ਜਦੋਂ ਧਰਨਾਕਾਰੀ ਨਾ ਮੰਨੇ ਤਾਂ ਏਡੀਸੀਪੀ ਰਮਨਦੀਪ ਭੁੱਲਰ ਦੀ ਅਗਵਾਈ ਹੇਠ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ’ਤੇ ਬਲ ਦਾ ਪ੍ਰਯੋਗ ਕਰਨਾ ਪਿਆ।

 (For more Punjabi news apart from FIR filed against 250 protesters who blocked Jammu-Delhi National Highway, stay tuned to Rozana Spokesman)

Tags: ludhiana

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement