Punjab News: ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਵਿਅਕਤੀ ਕਾਬੂ, 1 ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ
Published : Mar 8, 2024, 8:21 pm IST
Updated : Mar 8, 2024, 8:21 pm IST
SHARE ARTICLE
Persons involved in drug and arms trafficking arrested
Persons involved in drug and arms trafficking arrested

ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗ੍ਰਿਫ਼ਤਾਰੀ

Punjab News: ਪਠਾਨਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਸੂਚਨਾ ਦੇ ਆਧਾਰ 'ਤੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਇਕ ਤਸਕਰ ਨੂੰ ਕਾਬੂ ਕੀਤਾ ਗਿਆ। ਪੁਲਿਸ ਵਲੋਂ ਕਾਬੂ ਕੀਤੇ ਗਏ ਤਸਕਰ ਕੋਲੋਂ ਇਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਪੁਲਿਸ ਵਲੋਂ ਫੜਿਆ ਗਿਆ ਇਹ ਨੌਜਵਾਨ ਲੰਬੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰ ਰਿਹਾ ਸੀ ਅਤੇ ਜੇਲ ਵਿਚ ਬੈਠੇ ਅਪਣੇ ਮਾਲਕ ਦੇ ਇਸ਼ਾਰੇ 'ਤੇ ਇਹ ਹਥਿਆਰ ਸਪਲਾਈ ਕਰ ਰਿਹਾ ਸੀ। ਇਸ ਦੇ ਤਹਿਤ ਉਹ 8 ਪਿਸਤੌਲ, 16 ਮੈਗਜ਼ੀਨ ਅਤੇ 30 ਰੌਂਦ ਲਿਆ ਚੁੱਕਾ ਸੀ, ਇਨ੍ਹਾਂ ਵਿਚੋਂ ਕਈਆਂ ਦੀ ਸਪਲਾਈ ਹੋ ਚੁੱਕੀ ਸੀ।

ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਇਕ ਪਿਸਤੌਲ ਅਤੇ 5 ਕਾਰਤੂਸ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਡੀ.ਐਸ.ਪੀ. ਮੰਗਲ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਮੁਲਜ਼ਮ ਤੋਂ ਪੁੱਛਗਿੱਛ ਕਰਨ ਮਗਰੋਂ ਉਸ ਦੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

(For more Punjabi news apart from Persons involved in drug and arms trafficking arrested, stay tuned to Rozana Spokesman)

 

Tags: pathankot

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement