Jalandher Cirme News : ਜਲੰਧਰ ’ਚ ਪੁਲਿਸ ਨੇ 6 ਨਸ਼ਾ ਤਸਕਰਾਂ ਨੂੰ 2.5 ਕਿਲੋ ਅਫ਼ੀਮ ਸਮੇਤ ਕੀਤਾ ਗ੍ਰਿਫ਼ਤਾਰ

By : BALJINDERK

Published : Mar 8, 2024, 5:32 pm IST
Updated : Mar 8, 2024, 5:32 pm IST
SHARE ARTICLE
Police Arrested 6 drug smugglers with 2.5 kg of opium News
Police Arrested 6 drug smugglers with 2.5 kg of opium News

Jalandher Cirme News : ਮੁਲਜ਼ਮਾਂ ਨੂੰ ਨਾਕਾਬੰਦੀ ਕਰ ਕੀਤਾ ਕਾਬੂ  

Jalandher Cirme News :ਪੰਜਾਬ ਦੇ ਜਲੰਧਰ ’ਚ ਸਿਟੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ’ਚ 6 ਨਸ਼ਾ ਤਸਕਰਾਂ ਨੂੰ 2.5 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਿਟੀ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜੋ:Punjab Weather News : ਪੰਜਾਬ ’ਚ ਮੌਸਮ ਵਿਭਾਗ ਵਲੋਂ ਚੇਤਾਵਨੀ ਕੀਤੀ ਜਾਰੀ


ਪ੍ਰਾਪਤ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਕੋਟ ਕਲਾਂ ਚੌਕ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਸ ਨੇ ਫਗਵਾੜਾ ਵੱਲੋਂ ਦਿੱਲੀ ਨੰਬਰ ਦੀ ਸਿਟੀ ਹੌਂਡਾ ਕਾਰ ਨੂੰ ਆਉਂਦੇ ਦੇਖਿਆ। ਕਾਰ ਸ਼ੱਕੀ ਹੋਣ ਕਾਰਨ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪਰ ਉਕਤ ਕਾਰ ’ਚ ਸਵਾਰ ਤਸਕਰਾਂ ਨੇ ਕਾਰ ਨੂੰ ਉਥੋਂ ਭਜਾਉਣ ਦੀ ਕੋਸ਼ਿਸ਼ ਕੀਤੀ। ਕਾਰ ਨੂੰ ਗਾਜ਼ੀਆਬਾਦ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਵਿਕਾਸ ਸਿੰਘ ਚਲਾ ਰਿਹਾ ਸੀ। ਪੁਲਿਸ ਪਾਰਟੀ ਨੇ ਉਕਤ ਦੋਸ਼ੀ ਨੂੰ ਫ਼ਿਲਮੀ ਸੀਨ ’ਚ ਫੜਿਆ। ਉਨ੍ਹਾਂ ਨਾਲ ਬਦਾਊ, ਯੂਪੀ ਤੋਂ ਪਵਨ ਅਤੇ ਬੰਗਾਲ ਤੋਂ ਲੱਕੀ ਮੰਡਲ ਵੀ ਮੌਜੂਦ ਸਨ।

ਇਹ ਵੀ ਪੜੋ:Firozpur Cirme News : ਫ਼ਿਰੋਜ਼ਪੁਰ 'ਚ ਪ੍ਰੇਮੀ ਨੇ ਪ੍ਰੇਮਿਕਾ ਨੂੰ  ਵਿਆਹ ਦਾ ਝਾਂਸਾ ਦੇ ਬਣਾਏ ਸਰੀਰਕ ਸਬੰਧ, ਮਾਮਲਾ ਦਰਜ 


ਕਾਰ ਦੀ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਦੋ ਕਿਲੋ ਅਫ਼ੀਮ ਬਰਾਮਦ ਹੋਈ। ਕਾਬੂ ਕੀਤੇ ਮੁਲਜ਼ਮਾਂ ਵਿਰੁੱਧ ਕੈਂਟ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਪੁਲਿਸ ਪਾਰਟੀ ਨੇ ਪ੍ਰਤਾਪਪੁਰਾ ਨੇੜੇ ਇੱਕ ਕੇ-10 ਆਲਟੋ ਕਾਰ ਵਿੱਚ ਆਏ ਤਿੰਨ ਨਸ਼ਾ ਤਸਕਰਾਂ ਕੋਲੋਂ 500 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਮੁਖ ਸਿੰਘ ਉਰਫ਼ ਗੋਪੀ ਵਾਸੀ ਪਿੰਡ ਪਾਸਲਾ ਨੂਰਮਹਿਲ, ਕੁਲਦੀਪ ਕੁਮਾਰ ਉਰਫ਼ ਦੀਪੀ ਕੀਰਤੀ ਨਗਰ, ਧਰਮਕੋਟ ਅਤੇ ਇੰਦਰਜੀਤ ਸਿੰਘ ਵਜੋਂ ਹੋਈ ਹੈ। ਮੁਲਜ਼ਮ ਵਿਰੁੱਧ ਕੈਂਟ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜੋ:Abohar Road Accident : ਅਬੋਹਰ ਵਿੱਚ ਸੜਕ ਹਾਦਸੇ ਵਿੱਚ ਬੈਂਕ ਮੈਨੇਜਰ ਦੀ ਹੋਈ ਮੌਤ 

(For more news apart from  Jalandher Cirme News Police Arrested 6 drug smugglers with 2.5 kg of opium News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement