
Italy News : ਨੌਜਵਾਨ 7 ਸਾਲਾਂ ਬਾਅਦ ਵਿਆਹ ਕਰਵਾਉਣ ਲਈ ਆਉਣਾ ਸੀ ਪਿੰਡ
Italy News : ਮਹਿਲ ਕਲਾਂ : ਮਹਿਲਕਲਾਂ ਅਧੀਨ ਪੈਂਦੇ ਪਿੰਡ ਮਹਿਲ ਖੁਰਦ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਇਕ ਨੌਜਵਾਨ ਦੀ ਇਟਲੀ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵਰਨ ਸਿੰਘ ਚੋਪੜਾ (38) ਪੁੱਤਰ ਦਰਸ਼ਨ ਸਿਘ ਤਕਰੀਬਨ 7 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ। ਇਟਲੀ ’ਚ 7 ਸਾਲ ਮਿਹਨਤ ਮੁਸ਼ੱਕਤ ਕਰਨ ਤੋਂ ਬਾਅਦ ਉਸ ਨੇ ਕੁਝ ਦਿਨਾਂ ਬਾਅਦ ਵਿਆਹ ਕਰਵਾਉਣ ਲਈ ਪਿੰਡ ਆਉਣਾ ਸੀ, ਪਰ ਬੀਤੀ ਰਾਤ ਇਹ ਭਾਣਾ ਵਾਪਰ ਗਿਆ।
ਇਹ ਵੀ ਪੜੋ:Punjab Police News : ਮੋਹਾਲੀ ਪੁਲਿਸ ਵੱਲੋਂ ਲੋਰੈਂਸ ਬਿਸ਼ਨੋਈ ਦੇ ਗੁਰਗੇ ਸਮੇਤ ਚਾਰ ਨੌਜਵਾਨ ਅਸਲੇ ਸਮੇਤ ਕੀਤੇ ਕਾਬੂ
ਨੌਜਵਾਨ ਸਵਰਨ ਸਿੰਘ ਦੀ ਮੌਤ ਦੀ ਖ਼ਬਰ ਦਾ ਪਤਾ ਲੱਗਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਪਾਰਿਵਾਰਕ ਮੈਂਬਰਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਵਰਨ ਸਿੰਘ ਦੀ ਮਿ੍ਰਤਕ ਦੇਹ ਪੰਜਾਬ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।
ਇਹ ਵੀ ਪੜੋ:Amritsar Crime: ਅੰਮ੍ਰਿਤਸਰ ਪੁਲਿਸ ਨੇ ਨਾਕਾ ਤੋੜ ਕੇ ਭੱਜ ਰਿਹਾ ਗੈਂਗਸਟਰ ਗੁਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ
(For more news apart from Punjabi Died of Youth in Italy News in Punjabi, stay tuned to Rozana Spokesman)