Punjab Roadways Employees: ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ 13 ਮਾਰਚ ਨੂੰ ਪੰਜਾਬ 'ਚ ਰੋਡਵੇਜ਼ ਮੁਲਾਜ਼ਮ ਕਰਨਗੇ ਹੜਤਾਲ
Published : Mar 8, 2024, 2:50 pm IST
Updated : Mar 8, 2024, 3:53 pm IST
SHARE ARTICLE
Roadways employees will go on strike in Punjab on March 13 news in punjabi
Roadways employees will go on strike in Punjab on March 13 news in punjabi

Punjab Roadways Employees: ਯੂਨੀਅਨ ਵਲੋਂ 11 ਮਾਰਚ ਨੂੰ ਸਾਰੇ ਟਰਾਂਸਪੋਰਟ ਡਿਪੂਆਂ ’ਤੇ ਰੈਲੀਆਂ ਕੀਤੀਆਂ ਜਾਣਗੀਆਂ

Roadways employees will go on strike in Punjab on March 13 news in punjabi: ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਹੁਣ 13 ਮਾਰਚ ਨੂੰ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਯੂਨੀਅਨ ਵਲੋਂ 11 ਮਾਰਚ ਨੂੰ ਸਾਰੇ ਟਰਾਂਸਪੋਰਟ ਡਿਪੂਆਂ ’ਤੇ ਗੇਟ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸਾਰੇ ਡਿਪੂਆਂ ’ਤੇ ਬੱਸਾਂ ਰੋਕੀਆਂ ਜਾਣਗੀਆਂ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 25 ਕਰੋੜ ਦੀ ਹੈਰੋਇਨ ਕੀਤੀ ਬਰਾਮਦ  

ਯੂਨੀਅਨ ਦੇ ਅਧਿਕਾਰੀਆਂ ਨੇ ਦਸਿਆ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਵਿਚ ਅੜਿੱਕਾ ਪੈਦਾ ਕਰਨ ਤੋਂ ਤੰਗ ਆ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਯੂਨੀਅਨ ਮੈਂਬਰ 13 ਮਾਰਚ ਨੂੰ ਮੁਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਵੀ ਕਰਨਗੇ।

ਇਹ ਵੀ ਪੜ੍ਹੋ: Lok Sabha Election: ਸੰਸਦ 'ਚ ਵੀ ਕੇਜਰੀਵਾਲ ਤਾਂ ਦਿੱਲੀ ਹੋਵੇਗੀ ਹੋਰ ਖੁਸ਼ਹਾਲ', 'ਆਪ' ਨੇ ਲੋਕ ਸਭਾ ਚੋਣਾਂ ਲਈ ਦਿੱਤਾ ਨਾਅਰਾ 

ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸਮੂਹ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵਾਰ-ਵਾਰ ਮੀਟਿੰਗਾਂ ਬੁਲਾ ਕੇ ਮੰਨੀਆਂ ਹੋਈਆਂ ਮੰਗਾਂ ਨੂੰ ਤੋੜ-ਮਰੋੜ ਕੇ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੁਝ ਅਧਿਕਾਰੀ ਟਰਾਂਸਪੋਰਟ ਮੰਤਰੀ, ਟਰਾਂਸਪੋਰਟ ਸਕੱਤਰ, ਐਮ.ਡੀ ਨਾਲ ਹਾਲ ਹੀ ਵਿੱਚ ਹੋਈਆਂ ਮੀਟਿੰਗਾਂ ਵਿੱਚ ਲਏ ਫੈਸਲਿਆਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Roadways employees will go on strike in Punjab on March 13 news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement