Abohar News : ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
Published : Mar 8, 2024, 6:01 pm IST
Updated : Mar 8, 2024, 6:25 pm IST
SHARE ARTICLE
Youth died due to drug overdose Abohar News in punjabi
Youth died due to drug overdose Abohar News in punjabi

Abohar News: 24 ਸਾਲਾ ਲੜਕਾ ਅਕਾਸ਼ਦੀਪ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

Youth died due to drug overdose Abohar News in punjabi: ਅਬੋਹਰ ਦੇ ਪਿੰਡ ਆਜ਼ਮਵਾਲਾ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪਰਮਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਆਜ਼ਮਵਾਲਾ ਨੇ ਦੱਸਿਆ ਕਿ ਉਸ ਦਾ 24 ਸਾਲਾ ਲੜਕਾ ਅਕਾਸ਼ਦੀਪ ਮਾੜੀ ਸੰਗਤ ਕਾਰਨ ਨਸ਼ੇ ਦਾ ਆਦੀ ਹੋ ਗਿਆ ਸੀ।

ਇਹ ਵੀ ਪੜ੍ਹੋ: Punjab Vigilance News: ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਗ੍ਰਿਫਤਾਰ

7 ਮਾਰਚ ਨੂੰ ਸਵੇਰੇ 10 ਵਜੇ ਦੇ ਕਰੀਬ ਉਸ ਦਾ ਲੜਕਾ ਅਕਾਸ਼ਦੀਪ ਘਰ ਦੇ ਬਾਥਰੂਮ ਵਿਚ ਨਹਾਉਣ ਗਿਆ ਸੀ ਅਤੇ ਕਰੀਬ ਇਕ ਘੰਟੇ ਤੱਕ ਬਾਥਰੂਮ ਤੋਂ ਬਾਹਰ ਨਹੀਂ ਆਇਆ। ਜਿਸ ਤੋਂ ਬਾਅਦ ਉਸ ਨੇ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਕਾਫੀ ਰੌਲਾ ਪਾਇਆ ਪਰ ਬਾਥਰੂਮ ਵਿਚੋਂ ਕੋਈ ਆਵਾਜ਼ ਨਹੀਂ ਆਈ।
ਜਦੋਂ ਉਨ੍ਹਾਂ ਦਰਵਾਜ਼ਾ ਤੋੜਿਆ ਤਾਂ ਦੇਖਿਆ ਕਿ ਅਕਾਸ਼ਦੀਪ ਬਾਥਰੂਮ ਵਿਚ ਬੇਹੋਸ਼ ਪਿਆ ਸੀ, ਜਿਸ ਦੇ ਖੱਬੇ ਹੱਥ ਵਿੱਚ ਟੀਕਾ ਲੱਗਾ ਹੋਇਆ ਸੀ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਅਬੋਹਰ ਲਿਜਾਇਆ ਗਿਆ।

ਇਹ ਵੀ ਪੜ੍ਹੋ: Dolly Sohi Death News: 'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮੌਤ ਤੋਂ ਬਾਅਦ ਡੌਲੀ ਸੋਹੀ ਦੀ ਆਖਰੀ ਪੋਸਟ ਹੋਈ ਵਾਇਰਲ 

ਰਸਤੇ ਵਿਚ ਆਕਾਸ਼ਦੀਪ ਨੇ ਉਸ ਨੂੰ ਦੱਸਿਆ ਕਿ ਉਹ ਕੁਲਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਆਜ਼ਮਵਾਲਾ ਅਤੇ ਬਲਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਾਮੂਖੇੜਾ ਪਾਸੋਂ ਨਸ਼ੀਲਾ ਪਦਾਰਥ ਲੈ ਕੇ ਆਇਆ ਹੈ ਅਤੇ ਦੋਵਾਂ ਨੇ ਉਸ ਨੂੰ ਨਸ਼ੀਲੇ ਟੀਕੇ ਲਗਾਏ ਸਨ | ਉਸ ਦੇ ਪੁੱਤਰ ਅਕਾਸ਼ਦੀਪ ਸਿੰਘ ਦੀ ਹਸਪਤਾਲ ਲਿਜਾਂਦਿਆਂ ਰਸਤੇ ਵਿੱਚ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਪਰਮਜੀਤ ਸਿੰਘ ਦੇ ਬਿਆਨਾਂ ’ਤੇ ਕੁਲਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਆਜ਼ਮਵਾਲਾ ਅਤੇ ਬਲਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਾਮੂਖੇੜਾ ਖ਼ਿਲਾਫ਼ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਹੈ।

(For more news apart from Youth died due to drug overdose Abohar News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement