Gurdaspur News : ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ

By : BALJINDERK

Published : Mar 8, 2025, 6:46 pm IST
Updated : Mar 8, 2025, 6:46 pm IST
SHARE ARTICLE
ਲੈਫ਼ਟੀਨੈਂਟ ਮਾਧਵ ਸ਼ਰਮਾ ਆਪਣੇ ਮਾਤਾ ਅਤੇ ਇੱਕ ਰਿਸ਼ਤੇਦਾਰ ਨਾਲ
ਲੈਫ਼ਟੀਨੈਂਟ ਮਾਧਵ ਸ਼ਰਮਾ ਆਪਣੇ ਮਾਤਾ ਅਤੇ ਇੱਕ ਰਿਸ਼ਤੇਦਾਰ ਨਾਲ

Gurdaspur News : ਅਮਨ ਅਰੋੜਾ ਨੇ ਨਵ-ਨਿਯੁਕਤ ਅਫ਼ਸਰ ਨੂੰ ਰਾਸ਼ਟਰ ਦੀ ਸੇਵਾ ਲਈ ਦਿੱਤੀਆਂ ਸ਼ੁਭਕਾਮਨਾਵਾਂ

Mohali News in Punjabi : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਮਾਧਵ ਸ਼ਰਮਾ ਨੇ ਅੱਜ ਚੇਨਈ ਦੀ ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ (ਓ.ਟੀ.ਏ) ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਲੈਫਟੀਨੈਂਟ ਵਜੋਂ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਇੰਟੀਗ੍ਰੇਟਿਡ ਡਿਫੈਂਸ ਸਟਾਫ਼ ਲੈਫਟੀਨੈਂਟ ਜਨਰਲ ਜੌਹਨਸਨ ਪੀ ਮੈਥਿਊ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ., ਏ.ਵੀ.ਐਸ.ਐਮ., ਵੀ.ਐਸ.ਐਮ., ਵੱਲੋਂ ਕੀਤਾ ਗਿਆ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਮਾਧਵ ਸ਼ਰਮਾ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਹਾਰਦਿਕ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਲੈਫਟੀਨੈਂਟ ਮਾਧਵ ਸ਼ਰਮਾ ਦੇ ਮਾਤਾ ਸ੍ਰੀਮਤੀ ਗੋਪੀ ਰੰਜਨ ਸਰਕਾਰੀ ਹਾਈ ਸਕੂਲ, ਜੋਗੀ ਚੀਮਾ ਵਿਖੇ ਮੁੱਖ ਅਧਿਆਪਕ ਹਨ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਹਤਿੰਦਰ ਸ਼ਰਮਾ ਹਨ। ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਮਾਧਵ ਆਈ.ਬੀ., ਅੰਮ੍ਰਿਤਸਰ ਵਿਖੇ ਸੁਰੱਖਿਆ ਸਹਾਇਕ ਵਜੋਂ ਆਪਣੀ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਧਵ ਸ਼ਰਮਾ ਦੇ ਕਮਿਸ਼ਨਡ ਹੋਣ ਨਾਲ ਇਸ ਸੰਸਥਾ ਦੇ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਬਣੇ ਕੈਡਿਟਾਂ ਦੀ ਕੁੱਲ ਗਿਣਤੀ 170 ਹੋ ਗਈ ਹੈ।

ਇਸ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਇਸ ਮਹੀਨੇ ਦੇ ਆਖ਼ਿਰ ਤੱਕ ਸੰਸਥਾ ਦੇ ਦੋ ਕੈਡਿਟ ਓ.ਟੀ.ਏ., ਗਯਾ ਵਿਖੇ ਐਸ.ਐਸ.ਸੀ. ਟੈੱਕ-64 ਕੋਰਸ ਵਿੱਚ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ ਦਸੰਬਰ 2024 ਵਿੱਚ ਅੰਡਰਗ੍ਰੈਜੁਏਟ ਸਿਖਲਾਈ ਅਕਾਦਮੀਆਂ ਵਿੱਚ ਸ਼ਾਮਲ ਹੋਣ ਵਾਲੇ 14 ਕੈਡਿਟਾਂ ਤੋਂ ਬਾਅਦ, ਸੰਸਥਾ ਦੇ 32 ਕੈਡਿਟਾਂ ਨੇ ਐਸ.ਐਸ.ਬੀ. ਇੰਟਰਵਿਊ ਪਾਸ ਕਰ ਲਿਆ ਹੈ ਅਤੇ ਇਹ ਕੈਡਿਟ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਸਤੰਬਰ 2024 ਵਿੱਚ ਐਨ.ਡੀ.ਏ. ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਸੰਸਥਾ ਦੇ 34 ਵਿੱਚੋਂ 26 ਕੈਡਿਟ ਨੇ ਐਸ.ਐਸ.ਬੀ. ਇੰਟਰਵਿਊ ਪਾਸ ਕਰਕੇ ਨਵਾਂ ਰਿਕਾਰਡ ਬਣਾਇਆ ਹੈ।

(For more news apart from Madhav Sharma from Gurdaspur becomes Lieutenant in the Artillery Regiment of the Indian Army News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement