ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਇਕ ਹੋਰ ਕਾਰਕੁਨ ਨੂੰ ਕੀਤਾ ਗ੍ਰਿਫ਼ਤਾਰ
Published : Mar 8, 2025, 9:13 pm IST
Updated : Mar 8, 2025, 9:13 pm IST
SHARE ARTICLE
Nanded murder case: Punjab Police arrests another Babbar Khalsa International activist from Delhi airport
Nanded murder case: Punjab Police arrests another Babbar Khalsa International activist from Delhi airport

ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਦੋਸ਼ੀ ਸਚਿਨਦੀਪ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲ ਰਹੀ ਮੁਹਿੰਮ ਦੌਰਾਨ ਇਕ ਹੋਰ ਵੱਡੀ ਸਫ਼ਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਨਾਂਦੇੜ ਕਤਲ ਕਾਂਡ ਵਿਚ ਸ਼ਾਮਲ, ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁਨ, ਜਿਸਦੀ ਪਛਾਣ ਸਚਿਨਦੀਪ ਸਿੰਘ ਉਰਫ਼ ਸਚਿਨ ਵਾਸੀ ਪਿੰਡ ਦਿਆਲਪੁਰਾ, ਅਜਨਾਲਾ (ਅੰਮ੍ਰਿਤਸਰ) ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। 

ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਦਿਤੀ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ, ਐਸਏਐਸ ਨਗਰ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ  ਹਵਾਈ ਅੱਡੇ, ਨਵੀਂ ਦਿੱਲੀ ਤੋਂ ਇਹ ਗ੍ਰਿਫ਼ਤਾਰੀ ਕੀਤੀ ਹੈ। ਉਨ੍ਹਾਂ ਕਿਹਾ, ‘‘ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿਚ ਦੋਸ਼ੀ ਸਚਿਨਦੀਪ ਥਾਈਲੈਂਡ ਭੱਜ ਗਿਆ ਸੀ। ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਉਸ ਨੂੰ ਭਾਰਤ ਵਾਪਸ ਪਰਤਦਿਆਂ ਹੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।’’ ਇਹ ਕਾਰਵਾਈ, ਪੰਜਾਬ ਪੁਲਿਸ ਵਲੋਂ ਨਾਂਦੇੜ ਕਤਲ ਕੇਸ ਦੇ ਸਬੰਧ ਵਿਚ ਬੀ.ਕੇ.ਆਈ. ਮਾਡਿਊਲ ਦੇ ਦੋ ਕਾਰਕੁਨਾਂ ਜਗਦੀਸ਼ ਸਿੰਘ ਉਰਫ਼ ਜੱਗਾ ਤੇ ਉਸ ਦੇ ਸਾਥੀ ਸ਼ੁਭਦੀਪ ਸਿੰਘ ਉਰਫ਼ ਸ਼ੁਭ ਨੂੰ ਦੋ 32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਤੋਂ, ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਅੰਦਰ ਅਮਲ ਵਿਚ ਲਿਆਂਦੀ ਗਈ ਹੈ। 

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਚਿਨਦੀਪ ਨੇ ਬੀਕੇਆਈ ਦੇ ਅਤਿਵਾਦੀ ਨੈੱਟਵਰਕ ਵਿਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਉਸ ਨੇ ਪਾਕਿਸਤਾਨ ਆਧਾਰਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਤੇ ਅਮਰੀਕਾ ਆਧਾਰਤ ਬੀਕੇਆਈ ਕਾਰਕੁੰਨ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਦੇ ਇਸ਼ਾਰੇ ’ਤੇ ਕੰਮ ਕਰਨ ਵਾਲੇ ਕਾਰਕੁਨਾਂ ਨੂੰ ਸੁਰੱਖਿਅਤ ਪਨਾਹਗਾਹਾਂ, ਲੌਜਿਸਟਿਕਲ ਸਹਾਇਤਾ ਅਤੇ ਵਿੱਤੀ ਮਦਦ ਪ੍ਰਦਾਨ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement