ਕੌਮਾਂਤਰੀ ਮਹਿਲਾ ਦਿਵਸ ਮੌਕੇ ਅਮਾਰੀ ਵੈਨਟੇਜ ਆਰਕ ਗਰੁੱਪ ਵੱਲੋਂ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ
Published : Mar 8, 2026, 9:14 pm IST
Updated : Mar 8, 2026, 9:14 pm IST
SHARE ARTICLE
Amari Vantage Arc Group Specially Honors Women on International Women's Day
Amari Vantage Arc Group Specially Honors Women on International Women's Day

ਮਹਿਲਾਵਾਂ ਦੀ ਹਿੰਮਤ, ਲਗਨ ਅਤੇ ਸਮਾਜ ਨਿਰਮਾਣ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਦੀ ਸ਼ਲਾਘਾ ਕੀਤੀ ਗਈ

ਮੋਹਾਲੀ: ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮੋਹਾਲੀ ਵਿਖੇ ਅਮਾਰੀ ਵੈਨਟੇਜ ਆਰਕ ਗਰੁੱਪ ਦੇ ਮੈਂਬਰਾਂ ਵੱਲੋਂ ਸਮਾਜ ਵਿੱਚ ਆਪਣਾ ਵਿਲੱਖਣ ਅਤੇ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ‘ਤੇ ਸਮਾਗਮ ਦੌਰਾਨ ਮਹਿਲਾਵਾਂ ਦੀ ਹਿੰਮਤ, ਲਗਨ ਅਤੇ ਸਮਾਜ ਨਿਰਮਾਣ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਦੀ ਸ਼ਲਾਘਾ ਕੀਤੀ ਗਈ।

ਸਮਾਗਮ ਨੂੰ ਸੰਬੋਧਨ ਕਰਦਿਆਂ ਗਰੁੱਪ ਦੇ ਮੈਂਬਰ ਸ੍ਰੀ ਟੋਨੀ ਅਤੇ ਹਰਪ੍ਰੀਤ ਸਿੰਘ ਕੋਹਲੀ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਮਜ਼ਬੂਤ ਨੀਂਹ ਹਨ, ਮਹਿਲਾਵਾਂ ਘਰ-ਪਰਿਵਾਰ ਦੀ ਸੰਭਾਲ ਦੇ ਨਾਲ-ਨਾਲ ਸਿੱਖਿਆ, ਸਿਹਤ, ਪ੍ਰਸ਼ਾਸਨ, ਵਪਾਰ ਅਤੇ ਸਮਾਜਿਕ ਸੇਵਾ ਸਮੇਤ ਹਰ ਖੇਤਰ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸ਼ਕਤੀ, ਸਮਰਪਣ ਅਤੇ ਦ੍ਰਿੜ ਇਰਾਦਾ ਸਮਾਜ ਨੂੰ ਅੱਗੇ ਵਧਾਉਣ ਲਈ ਪ੍ਰੇਰਣਾ ਦਾ ਸਰੋਤ ਹੈ।
ਸਮਾਗਮ ਦੌਰਾਨ ਮਹਿਲਾਵਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ ਅਤੇ ਸਮਾਜ ਨੂੰ ਮਹਿਲਾ ਸਸ਼ਕਤੀਕਰਨ ਦੇ ਸੁਨੇਹੇ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement