ਮਹਿਲਾ ਦਿਵਸ ਮੌਕੇ ਬਜਟ ਪੇਸ਼ ਕਰਕੇ ਪੰਜਾਬ ਸਰਕਾਰ ਨੇ ਰਚਿਆ ਇਤਿਹਾਸ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰ ਦਿੱਤਾ ਗਿਆ ਹੈ । ਇਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਇਆ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਅਤੇ ਐਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ।
ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਇਤਿਹਾਸਿਕ ਦਿਨ ਹੈ । ਪਹਿਲੀ ਵਾਰ ਮਹਿਲਾ ਦਿਵਸ 'ਤੇ ਬਜਟ ਪੇਸ਼ ਕੀਤਾ ਗਿਆ ਹੈ। ਕਦੇ ਵੀ ਪੰਜਾਬ ਦੇ ਇਤਿਹਾਸ ਵਿਚ ਅਜਿਹਾ ਨਹੀਂ ਹੋਇਆ ਕਿ ਮਹਿਲਾਵਾਂ ਨੂੰ ਇੰਨਾ ਮਹੱਤਵ ਦਿੱਤਾ ਗਿਆ ਹੋਵੇ । ਭਗਵੰਤ ਮਾਨ ਸਰਕਾਰ ਇਤਿਹਾਸ 'ਚ ਪਹਿਲੀ ਸਰਕਾਰ ਹੈ ਜਿਸ ਨੇ ਆਪਣੀ ਇਕ-ਇਕ ਗਾਰੰਟੀ ਪੂਰੀ ਕੀਤੀ ਹੈ, ਜਿਸ ਲਈ ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
