ਸੁਨੀਲ ਜਾਖੜ ਨੇ ਆਪ ਸਰਕਾਰ ਦੇ ਬਜਟ ‘ਤੇ ਉਠਾਇਆ ਸਵਾਲ: “ਪੈਸਾ ਕਿੱਥੇ ਹੈ?”
Published : Mar 8, 2026, 6:01 pm IST
Updated : Mar 8, 2026, 6:01 pm IST
SHARE ARTICLE
Sunil Jakhar raises question on AAP government's budget:
Sunil Jakhar raises question on AAP government's budget: "Where is the money?"

14 ਮਾਰਚ ਨੂੰ ਅਮਿਤ ਸ਼ਾਹ ਦੀ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਮੋਗਾ ਪਹੁੰਚੇ ਅਤੇ 14 ਮਾਰਚ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸੂਬੇ ਨੂੰ ਹੋਰ ਗਹਿਰੇ ਕਰਜ਼ੇ ਦੇ ਸੰਕਟ ਵਿੱਚ ਧੱਕ ਦੇਵੇਗਾ। ਉਨ੍ਹਾਂ ਸਵਾਲ ਕੀਤਾ ਕਿ ਬਜਟ ਵਿੱਚ ਕੀਤੇ ਗਏ ਵਾਅਦੇ ਪੂਰੇ ਕਰਨ ਲਈ ਪੈਸਾ ਕਿੱਥੋਂ ਆਵੇਗਾ।

ਜਾਖੜ ਨੇ ਕਿਹਾ ਕਿ ਗਰੀਬ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਸਰਕਾਰ ਦਾ ਫਰਜ਼ ਹੈ, ਪਰ ਇਹ ਯਕੀਨੀ ਬਣਾਉਣ ਲਈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਲੋਕਾਂ ਨਾਲ ਇਕ ਹੋਰ ਧੋਖਾ ਨਾ ਬਣ ਜਾਵੇ, ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਮਹਿਲਾਵਾਂ ਨੂੰ ਨਗਦੀ ਸਹਾਇਤਾ ਦੇਣ ਵਾਲੀ ਯੋਜਨਾ ਲਈ ਹਰ ਮਹੀਨੇ ਘੱਟੋ-ਘੱਟ 1000 ਕਰੋੜ ਰੁਪਏ ਕਿੱਥੋਂ ਆਉਣਗੇ ਅਤੇ ਇਹ ਰਕਮ ਲਗਾਤਾਰ ਕਿਵੇਂ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕਿਤੇ ਹੋਰ ਯੋਜਨਾਵਾਂ ‘ਚ ਕੱਟੋਤੀ ਕਰਕੇ ਚੋਣਾਂ ਤੋਂ ਪਹਿਲਾਂ ਕੁਝ ਮਹੀਨੇ ਮਹਿਲਾਵਾਂ ਨੂੰ ਪੈਸੇ ਦੇ ਕੇ ਵੋਟਾਂ ਲੈਣ ਤੋਂ ਬਾਅਦ ਇਸ ਯੋਜਨਾ ਨੂੰ ਭੁਲਾ ਤਾਂ ਨਹੀਂ ਦਿੱਤਾ ਜਾਵੇਗਾ।

ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਆਮਦਨ ਦੇ ਸਰੋਤ ਪੈਦਾ ਕੀਤੇ ਬਿਨਾਂ ਵੋਟਾਂ ਖਰੀਦਣ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਸੂਬੇ ‘ਤੇ ਕਰਜ਼ੇ ਦਾ ਬੋਝ ਹੋਰ ਵਧਾ ਦੇਣਗੀਆਂ ਅਤੇ ਇਸ ਦਾ ਭਾਰ ਅਖੀਰਕਾਰ ਪੰਜਾਬ ਦੇ ਲੋਕਾਂ ਨੂੰ ਹੀ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਖੁਦ ਮੰਨ ਚੁੱਕੇ ਹਨ ਕਿ ਸੂਬੇ ‘ਤੇ ਕਰਜ਼ਾ 4.59 ਲੱਖ ਕਰੋੜ ਰੁਪਏ ਨੂੰ ਪਾਰ ਕਰ ਜਾਵੇਗਾ ਅਤੇ ਹਕੀਕਤ ਵਿੱਚ ਅਗਲੇ ਵਿੱਤੀ ਸਾਲ ਦੇ ਅੰਤ ਤੱਕ ਇਹ 5 ਲੱਖ ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ।

ਜਾਖੜ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਨਵੇਂ ਆਮਦਨੀ ਸਰੋਤ ਪੈਦਾ ਕਰਨ ਦਾ ਵਾਅਦਾ ਕੀਤਾ ਸੀ, ਪਰ ਮਾਇਨਿੰਗ ਤੋਂ ਕਿੰਨਾ ਪੈਸਾ ਆ ਰਿਹਾ ਹੈ ਇਹ ਸਭ ਦੇ ਸਾਹਮਣੇ ਹੈ ਅਤੇ ਗੈਰਕਾਨੂੰਨੀ ਮਾਇਨਿੰਗ ਦਾ ਪੈਸਾ ਕਿੱਥੇ ਜਾ ਰਿਹਾ ਹੈ ਇਹ ਵੀ ਕਿਸੇ ਤੋਂ ਲੁਕਿਆ ਨਹੀਂ ਹੈ। ਵਿਰੋਧੀ ਧਿਰ ‘ਤੇ ਤੰਜ ਕੱਸਦਿਆਂ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਚੁੱਪ ਬੈਠੀ ਹੋਈ ਹੈ ਅਤੇ ਉਸਦੇ ਨੇਤਾਵਾਂ ਵਿੱਚ ਵਿਧਾਨ ਸਭਾ ਵਿੱਚ ਆਪ ਸਰਕਾਰ ਦੇ ਖਿਲਾਫ ਬੋਲਣ ਦੀ ਹਿੰਮਤ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀਆਂ ਬੱਸਾਂ ਨੂੰ ਰੰਗ ਕਰਵਾਉਣ ਲਈ ਰਾਜਸਥਾਨ ਭੇਜਿਆ ਜਾ ਰਿਹਾ ਹੈ, ਪਰ ਰਾਜਸਥਾਨ ਦੀਆਂ ਬੱਸ ਬਾਡੀਆਂ ਦੇ ਨਾਂ ‘ਤੇ ਜਿਨ੍ਹਾਂ ਕਾਂਗਰਸੀ ਨੇਤਾਵਾਂ ਨੂੰ ਕਦੇ ਬਲੈਕਮੇਲ ਕੀਤਾ ਗਿਆ ਸੀ, ਉਹ ਅੱਜ ਵੀ ਇਸ ਮਸਲੇ ‘ਤੇ ਆਵਾਜ਼ ਉਠਾਉਣ ਦੀ ਹਿੰਮਤ ਨਹੀਂ ਕਰ ਰਹੇ।

ਮੋਗਾ ਵਿੱਚ ਹੋਣ ਵਾਲੀ ਭਾਜਪਾ ਰੈਲੀ ਦਾ ਜ਼ਿਕਰ ਕਰਦਿਆਂ ਜਾਖੜ ਨੇ ਕਿਹਾ ਕਿ ਲੋਕਾਂ ਵਿੱਚ ਇਸ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਕਾਂਗਰਸ ਤੋਂ ਨਿਰਾਸ਼ ਹੋਣ ਤੋਂ ਬਾਅਦ ਅਤੇ ਹੁਣ ਸੱਤਾ ਵਿੱਚ ਬੈਠੀ ਆਪ ਸਰਕਾਰ ਤੋਂ ਵੀ ਨਿਰਾਸ਼ ਹੋ ਕੇ ਲੋਕ ਅਜਿਹੀ ਪਾਰਟੀ ਦੀ ਭਾਲ ਕਰ ਰਹੇ ਹਨ ਜਿਸਦੀ ਸਮਰੱਥ ਲੀਡਰਸ਼ਿਪ ਪੰਜਾਬ ਨੂੰ ਮੌਜੂਦਾ ਸੰਕਟ ਵਿਚੋਂ ਬਾਹਰ ਕੱਢ ਸਕੇ।

ਉਨ੍ਹਾਂ ਕਿਹਾ ਕਿ ਅੱਜ ਲੋਕਾਂ ਲਈ ਜਾਨ-ਮਾਲ ਦੀ ਸੁਰੱਖਿਆ ਵੱਡਾ ਮੁੱਦਾ ਬਣ ਗਿਆ ਹੈ, ਜਦਕਿ ਆਰਥਿਕ ਸੰਕਟ ਨਾਲ ਜੂਝਦੇ ਸੂਬੇ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਠੱਪ ਪਿਆ ਹੋਇਆ ਹੈ। ਉਨ੍ਹਾਂ ਦੇ ਅਨੁਸਾਰ ਹੁਣ ਲੋਕ ਇਸ ਸਥਿਤੀ ਨੂੰ ਠੀਕ ਕਰਨ ਲਈ ਭਾਜਪਾ ਤੋਂ ਉਮੀਦ ਰੱਖਦੇ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement