ਇਜ਼ਰਾਈਲ ਦੇ ਰਾਜਦੂਤ ਵਲੋਂ ਮੁੱਖ ਮੰਤਰੀ ਨੂੰ ਸਤੰਬਰ 'ਚ ਅਪਣੇ ਦੇਸ਼ ਆਉਣ ਦਾ ਸੱਦਾ
Published : Jun 14, 2017, 7:45 am IST
Updated : Apr 8, 2018, 3:06 pm IST
SHARE ARTICLE
Amarinder Singh
Amarinder Singh

ਭਾਰਤ ਵਿਚ ਇਜ਼ਰਾਈਲ ਦੇ ਰਾਜਦੂਤ ਡੇਨੀਅਲ ਕੈਰਮਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਖਿਆ, ਖੇਤੀਬਾੜੀ, ਬਾਗ਼ਬਾਨੀ ਅਤੇ ਜਲ ਸੰਭਾਲ ਸਣੇ ਵੱਖ-ਵੱਖ ਵਿਸ਼ਿਆਂ ਬਾਰੇ..

ਚੰਡੀਗੜ੍ਹ, 13 ਜੂਨ (ਸਪੋਕਸਮੈਨ ਸਮਾਚਾਰ ਸੇਵਾ) :  ਭਾਰਤ ਵਿਚ ਇਜ਼ਰਾਈਲ ਦੇ ਰਾਜਦੂਤ ਡੇਨੀਅਲ ਕੈਰਮਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਖਿਆ, ਖੇਤੀਬਾੜੀ, ਬਾਗ਼ਬਾਨੀ ਅਤੇ ਜਲ ਸੰਭਾਲ ਸਣੇ ਵੱਖ-ਵੱਖ ਵਿਸ਼ਿਆਂ ਬਾਰੇ ਵਿਚਾਰ-ਵਟਾਂਦਰੇ ਅਤੇ ਸਹਿਯੋਗ ਲਈ ਸਤੰਬਰ ਮਹੀਨੇ ਅਪਣੇ ਦੇਸ਼ ਆਉਣ ਦਾ ਸੱਦਾ ਦਿਤਾ ਹੈ।
ਇਜ਼ਰਾਈਲ ਦੇ ਭਾਰਤ ਵਿਚ ਰਾਜਦੂਤ ਦੇ ਮੰਗਲਵਾਰ ਸਵੇਰੇ ਮੁੱਖ ਮੰਤਰੀ ਨੂੰ ਮਿਲਣ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿਤੀ। ਬੁਲਾਰੇ ਅਨੁਸਾਰ ਦੋਹਾਂ ਧਿਰਾਂ ਨੇ ਅਨੇਕਾਂ ਖੇਤਰਾਂ ਵਿਚ ਆਪਸੀ ਸਹਿਯੋਗ ਵਧਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਾਇਆ ਜੋ ਪੰਜਾਬ ਦੇ ਵਿਕਾਸ ਅਤੇ ਪ੍ਰਗਤੀ ਲਈ ਬਹੁਤ ਅਹਿਮ ਹਨ। ਮੁੱਖ ਮੰਤਰੀ ਨੇ ਇਜ਼ਰਾਈਲ ਜਾਣ ਵਾਲੇ ਉਨ੍ਹਾਂ ਦੇ ਵਫ਼ਦ ਵਿਚ ਕੁੱਝ ਅਗਾਂਹਵਧੂ ਕਿਸਾਨ ਵੀ ਸ਼ਾਮਲ ਕਰਨ ਦਾ ਸੁਝਾਅ ਦਿਤਾ ਹੈ।
ਇਜ਼ਰਾਈਲ ਦੇ ਵਫ਼ਦ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਦੌਰੇ ਦੀ ਉਮੀਦ ਕਰ ਰਹੇ ਹਨ ਜੋ ਭਾਰਤ ਦੇ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਬਾਅਦ ਹੋਵੇਗਾ। ਉਨ੍ਹਾਂ ਨੇ ਲਗਾਤਾਰ ਅਸਰਦਾਰ ਵਿਚਾਰ-ਵਟਾਂਦਰੇ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਏਜੰਡਾ ਤਿਆਰ ਕਰਨ ਦੀ ਵੀ ਪੇਸ਼ਕਸ਼ ਕੀਤੀ। ਵਫ਼ਦ ਨੇ ਮੁੱਖ ਮੰਤਰੀ ਨੂੰ ਇਜ਼ਰਾਈਲ ਵਿਚ ਹੋਣ ਵਾਲੇ ਜਲ ਤਕਨਾਲੋਜੀ ਅਤੇ ਵਾਤਾਵਰਣ ਨਿਯੰਤਰਣ ਸਮਾਗਮ ਮੌਕੇ ਦੌਰਾ ਕਰਨ ਦਾ ਸੱਦਾ ਦਿਤਾ। ਇਸ ਦੌਰਾਨ 12 ਤੋਂ 14 ਸਤੰਬਰ ਤਕ ਤੇਲ ਅਵੀਵ ਵਿਖੇ ਅੰਤਰਰਾਸ਼ਟਰੀ ਪ੍ਰੋਫ਼ੈਸ਼ਨਲ ਪ੍ਰਦਰਸ਼ਨੀ ਲਗਾਈ ਜਾਵੇਗੀ ਜਿਸ ਦੌਰਾਨ ਜਲ ਅਤੇ ਵਾਤਾਵਰਣ ਬਾਰੇ ਅਤਿ ਆਧੁਨਿਕ ਤਕਨਾਲੋਜੀ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।  
ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ (ਵਿਕਾਸ) ਸਤੀਸ਼ ਚੰਦਰਾ, ਪ੍ਰਮੁੱਖ ਸਕੱਤਰ ਉਦਯੋਗ ਤੇ ਕਾਮਰਸ ਡੀ. ਪੀ. ਰੈਡੀ ਅਤੇ ਸੀ. ਈ. ਓ. ਇਨਵੈਸਟ ਪੰਜਾਬ ਡੀ. ਕੇ. ਤਿਵਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement