ਖ਼ਬਰਾਂ |

ਤਾਜ਼ਾ |

ਪੰਜਾਬ 'ਚ ਝੋਨੇ ਦੀ ਲਵਾਈ ਭਲਕ ਤੋਂ
Published : Jun 14, 2017, 7:46 am IST
Updated : Apr 8, 2018, 2:48 pm IST
SHARE ARTICLE
Paddy
Paddy

ਪੰਜਾਬ ਵਿਚ ਝੋਨੇ ਦੀ ਲਵਾਈ 15 ਜੂਨ ਤੋਂ ਸ਼ੁਰੂ ਹੋ ਜਾਵੇਗੀ। ਖੇਤੀਬਾੜੀ ਵਿਭਾਗ ਦੇ ਨਿਰਦੇਸ਼ਕ ਜਸਬੀਰ ਸਿੰਘ ਬੈਂਸ ਅਨੁਸਾਰ ਇਸ ਵਾਰ ਪੰਜਾਬ ਵਿਚ 28.45 ਲੱਖ ਹੈਕਟੇਅਰ ਰਕਬੇ

ਅਮਲੋਹ, 13 ਜੂਨ (ਹਰਪ੍ਰੀਤ ਸਿੰਘ ਗਿੱਲ) : ਪੰਜਾਬ ਵਿਚ ਝੋਨੇ ਦੀ ਲਵਾਈ 15 ਜੂਨ ਤੋਂ ਸ਼ੁਰੂ ਹੋ ਜਾਵੇਗੀ। ਖੇਤੀਬਾੜੀ ਵਿਭਾਗ ਦੇ ਨਿਰਦੇਸ਼ਕ ਜਸਬੀਰ ਸਿੰਘ ਬੈਂਸ ਅਨੁਸਾਰ ਇਸ ਵਾਰ ਪੰਜਾਬ ਵਿਚ 28.45 ਲੱਖ ਹੈਕਟੇਅਰ ਰਕਬੇ 'ਚ ਝੋਨੇ ਦੀ ਕਾਸ਼ਤ ਕੀਤੀ ਜਾਵੇਗੀ ਜਦਕਿ ਪਿਛਲੇ ਸਾਲ 30.45 ਲੱਖ ਹੈਕਟੇਅਰ ਰਕਬੇ 'ਚ ਝੋਨੇ ਦੀ ਕਾਸ਼ਤ ਹੋਈ ਸੀ। ਉਨ੍ਹਾਂ ਦਸਿਆ ਕਿ ਝੋਨੇ ਹੇਠੋਂ 2 ਲੱਖ ਹੈਕਟੇਅਰ ਰਕਬਾ ਕੱਢ ਕੇ ਇਸ ਵਿਚੋਂ 1.10 ਲੱਖ ਹੈਕਟੇਅਰ ਰਕਬੇ 'ਚ ਨਰਮਾ, 50 ਹਜ਼ਾਰ ਹੈਕਟੇਅਰ 'ਚ ਮੱਕੀ, 10-15 ਹਜ਼ਾਰ ਹੈਕਟੇਅਰ ਰਕਬੇ 'ਚ ਗੰਨੇ ਦੀ ਕਾਸ਼ਤ ਅਤੇ ਬਾਕੀ ਦੇ ਰਕਬੇ 'ਚ ਦਾਲਾਂ ਦੀ ਕਾਸ਼ਤ ਵਧਾਈ ਜਾਵੇਗੀ।
ਬੈਂਸ ਨੇ ਦਸਿਆ ਕਿ ਇਸ ਵਾਰ ਪਿਛਲੇ ਸਾਲਾਂ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਲਈ ਕਿਸਾਨਾਂ ਅੰਦਰ ਉਤਸ਼ਾਹ ਕੁੱਝ ਮੱਠਾ ਹੈ ਅਤੇ 5 ਲੱਖ ਹੈਕਟੇਅਰ ਰਕਬੇ 'ਚ ਬਾਸਮਤੀ ਦੀ ਕਾਸ਼ਤ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦਸਿਆ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜਿਸ ਲਈ ਮੱਕੀ ਦੇ ਬੀਜ 'ਤੇ 100 ਪ੍ਰਤੀ ਕਿਲੋ ਦੀ ਸਬਸਿਡੀ ਲਈ ਸਰਕਾਰ ਨੇ ਸਾਢੇ ਪੰਜ ਕਰੋੜ ਰੁਪਏ ਰੱਖੇ ਹਨ। ਝੋਨੇ ਤੋ ਬਿਨਾਂ ਬਾਕੀ ਦੀਆਂ ਫ਼ਸਲਾਂ ਵਿਚੋਂ ਨਦੀਨ ਕਾਬੂ ਕਰਨ ਲਈ ਸਰਕਾਰ ਵਲੋਂ 50 ਫ਼ੀ ਸਦੀ ਸਬਸਿਡੀ ਦਿਤੀ ਜਾ ਰਹੀ ਹੈ।
ਕਿਸਾਨਾਂ ਨੇ ਦਸਿਆ ਕਿ ਇਸ ਵਾਰ ਪੰਜਾਬ ਵਿਚ ਝੋਨਾ ਲਗਾਉਣ ਲਈ ਪ੍ਰਵਾਸੀ ਮਜ਼ਦੂਰਾਂ ਦੀ ਵੀ ਕਾਫ਼ੀ ਘਾਟ ਹੈ ਜਿਸ ਕਾਰਨ ਝੋਨਾ ਲਗਾਉਣ ਦਾ ਕੰਮ ਲੰਮਾ ਸਮਾਂ ਚੱਲਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement