ਪੁਲਿਸ ਵਲੋਂ ਇੰਟਰਨੈਸ਼ਨਲ ਸਿੱਖ ਯੂਥ ਫ਼ੈਡਰੇਸ਼ਨ ਦੇ ਦੋ ਹੋਰ ਮੈਂਬਰ ਕਾਬੂ ਕਰਨ ਦਾ ਦਾਅਵਾ
Published : Jun 10, 2017, 5:58 am IST
Updated : Apr 8, 2018, 5:11 pm IST
SHARE ARTICLE
arrest
arrest

ਨਵਾਂਸ਼ਹਿਰ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫ਼ੈਡਰੇਸ਼ਨ ਰੋਡੇ ਗਰੁਪ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਦੋਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ..

ਬਲਾਚੌਰ/ਕਾਠਗੜ੍ਹ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) :  ਨਵਾਂਸ਼ਹਿਰ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫ਼ੈਡਰੇਸ਼ਨ ਰੋਡੇ ਗਰੁਪ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਦੋਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ 9 ਦਿਨ ਦੇ ਪੁਲਿਸ ਰੀਮਾਂਡ 'ਤੇ ਭੇਜ ਦਿਤਾ ਗਿਆ। ਕੁੱਝ ਦਿਨ ਪਹਿਲਾਂ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਡੀਐਸਪੀ ਹਰਵਿੰਦਰ ਸਿੰਘ ਨੇ ਦਸਿਆ ਕਿ ਗੁਰਜੀਤ ਸਿੰਘ ਉਰਫ਼ ਗੱਗੂ ਨਿਵਾਸੀ ਵਡਾਲਾ ਗ੍ਰੰਥੀਆਂ, ਗੁਰਦਾਸਪੁਰ ਅਤੇ ਗੁਰਮੁਖ ਸਿੰਘ ਨਿਵਾਸੀ ਤਲਵੰਡੀ ਨਾਹਰ ਨੂੰ ਕੁਲਥਮ ਰੇਲਵੇ ਸਟੇਸ਼ਨ ਥਾਣਾ ਬਹਿਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿਰੁਧ ਗ਼ੈਰ ਕਾਨੂੰਨੀ ਗਤੀਵਿਧੀਆ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਪਰਚਾ ਦਰਜ ਕੀਤਾ ਗਿਆ ਹੈ। ਗੁਰਜੀਤ ਸਿੰਘ ਕੋਲੋਂ ਇਕ ਦੇਸੀ 9 ਐਮਐਸ ਦੀ ਰਿਵਾਲਵਰ ਵੀ ਬਰਮਾਦ ਹੋਈ। ਉਨ੍ਹਾਂ ਦਸਿਆ ਕਿ ਗੁਰਜੀਤ ਸਿੰਘ ਦਾ ਪਿਛੋਕੜ ਅਪਰਾਧਕ ਰਿਹਾ ਹੈ। ਇਨ੍ਹਾਂ ਵਿਰੁਧ ਗੋਲੀਆਂ ਚਲਾਉਣ, ਇਰਾਦਾ ਕਤਲ ਜਿਹੇ ਪਰਚੇ ਦਰਜ ਹਨ। 2013 ਵਿਚ ਗੁਰਜੀਤ ਸਿੰਘ ਨੇ ਗੁਰਮੁਖ ਸਿੰਘ ਅਤੇ ਹੋਰ ਸਾਥੀਆਂ ਨਾਲ ਮਿਲ ਕੇ ਪਿੰਡ ਭੱਟੀਆਂ ਜ਼ਿਲ੍ਹਾ ਗੁਰਦਾਸਪੁਰ ਵਿਚ ਏਟੀਐਮ ਦੀ ਮਸ਼ੀਨ ਤੋੜਨ ਦਾ ਯਤਨ ਕੀਤਾ ਸੀ।  ਹਰਵਿੰਦਰ ਸਿੰਘ ਨੇ ਦਸਿਆ ਕਿ ਦਹਿਸ਼ਤੀ ਗਤੀਵਿਧੀਆਂ ਲਈ ਮਲਕੀਤ ਸਿੰਘ ਉਰਫ਼ ਫ਼ੌਜੀ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਮਦਦ ਕੀਤੀ ਜਾ ਰਹੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement