ਵਜ਼ੀਫ਼ਾ ਸਕੀਮਾਂ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਣਗੀਆਂ : ਸਾਧੂ ਸਿੰਘ ਧਰਮਸੋਤ
Published : Jun 27, 2017, 10:19 am IST
Updated : Apr 8, 2018, 2:47 pm IST
SHARE ARTICLE
Sadhu Singh Dharmsot
Sadhu Singh Dharmsot

ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼ੇਣੀਆਂ ਅਤੇ ਘੱਟ ਗਿਣਤੀ ਵਰਗ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਦਾ

ਚੰਡੀਗੜ੍ਹ, 26 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼ੇਣੀਆਂ ਅਤੇ ਘੱਟ ਗਿਣਤੀ ਵਰਗ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਦਾ ਸਰਬਪੱਖੀ ਵਿਕਾਸ ਕਰਨ ਹਿੱਤ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਉਨ੍ਹਾਂ ਲਈ ਵਰਦਾਨ ਸਿੱਧ ਹੋਣਗੀਆਂ।
ਸ. ਧਰਮਸੋਤ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਿੱਖ, ਮੁਸਲਿਮ, ਈਸਾਈ ਬੋਧੀ, ਪਾਰਸੀ ਤੇ ਜੈਨ ਆਦਿ ਘੱਟ ਗਿਣਤੀ ਵਰਗਾਂ ਦਾ ਆਰਥਿਕ ਤੇ ਸਮਾਜਿਕ ਮਿਆਰ ਉੱਚਾ ਚੁੱਕਣਾ ਸਾਡੀ ਸਰਕਾਰ ਦਾ ਮੁੱਖ ਮੰਤਵ ਹੈ। ਉਨ੍ਹਾਂ ਦਸਿਆ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਸਕੀਮਾਂ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦਸਿਆ ਕਿ 'ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਸਕੀਮ' ਤਹਿਤ ਪੰਜਾਬ ਸਰਕਾਰ ਵਲੋਂ ਪ੍ਰਵਾਨਿਤ ਸੂਬੇ ਅਤੇ ਕੌਮੀ ਪੱਧਰ ਦੀਆਂ ਸੰਸਥਾਵਾਂ ਜਿਵੇਂ ਕਿ ਆਈ.ਆਈ.ਟੀ., ਆਈ.ਆਈ.ਐਮ. ਆਦਿ 'ਚ ਪੜ੍ਹ ਰਹੇ, ਗਰੈਜੂਏਟ/ਪੋਸਟ ਗਰੈਜੂਏਟ ਪੱਧਰ ਦੇ ਤਕਨੀਕੀ ਜਾਂ ਪ੍ਰੋਫ਼ੈਸ਼ਨਲ ਕੋਰਸਾਂ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ, ਇਸ ਸਕੀਮ ਦਾ ਲਾਭ ਉਠਾ ਸਕਣਗੇ।
ਉਨ੍ਹਾਂ ਦਸਿਆ ਕਿ ਸੂਬੇ ਦੇ ਘੱਟ ਗਿਣਤੀ ਵਰਗ ਦੇ ਉਹ ਵਿਦਿਆਰਥੀ ਜੋ ਪੰਜਾਬ ਦੀਆਂ ਸੰਸਥਾਵਾਂ 'ਚ ਪੜ੍ਹ ਰਹੇ ਹਨ ਤੇ ਹੋਸਟਲਾਂ 'ਚ ਰਹਿ ਰਹੇ ਹਨ, ਨੂੰ ਦਾਖ਼ਲੇ ਦੀ ਮਿਤੀ ਤੋਂ 10 ਹਜ਼ਾਰ ਰੁਪਏ ਸਲਾਨਾ (ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ-10 ਮਹੀਨਿਆਂ ਲਈ) ਅਤੇ ਕੌਮੀ ਪੱਧਰ ਦੀਆਂ ਸੰਸਥਾਵਾਂ ਜਿਵੇਂ ਕਿ ਆਈ.ਆਈ.ਟੀ., ਆਈ.ਆਈ.ਐਮ. ਆਦਿ 'ਚ ਪੜ੍ਹ ਰਹੇ ਹਨ, ਨੂੰ ਅਸਲ ਜਾਂ ਵੱਧ ਤੋਂ ਵੱਧ 20 ਹਜ਼ਾਰ ਰੁਪਏ ਸਲਾਨਾ ਵਜੀਫ਼ਾ ਦਿਤਾ ਜਾਵੇਗਾ।
ਸ. ਧਰਮਸੋਤ ਨੇ ਦਸਿਆ ਕਿ ਇਸ ਸਕੀਮ ਤਹਿਤ ਵਜ਼ੀਫ਼ਾ ਹਾਸਲ ਕਰਨ ਵਾਲੇ ਵਿਦਿਆਰਥੀ ਦੇ ਮਾਪਿਆਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਨਵੇਂ ਕੋਰਸ 'ਚ ਦਾਖ਼ਲ ਉਹ ਵਿਦਿਆਰਥੀ ਵਜ਼ੀਫ਼ਾ ਲੈਣ ਦਾ ਹੱਕਦਾਰ ਹੋਵੇਗਾ ਜਿਸਨੇ ਪੂਰਬਲੀ ਪ੍ਰੀਖਿਆ 'ਚ ਘੱਟੋ-ਘੱਟ 50 ਫ਼ੀ ਸਦੀ ਅੰਕ ਹਾਸਲ ਕੀਤੇ ਹੋਣ। ਉਨ੍ਹਾਂ ਦਸਿਆ ਕਿ ਇਸ ਸਕੀਮ ਤਹਿਤ ਨਵੇਂ ਕੋਰਸ ਲਈ ਰਿਨਿਊਅਲ ਸਕਾਲਰਸ਼ਿਪ ਪਿਛਲੀ ਪ੍ਰੀਖਿਆ 'ਚ 50 ਫ਼ੀ ਸਦੀ ਅੰਕ ਹਾਸਲ ਕਰਨ 'ਤੇ ਹੀ ਹੋਵੇਗਾ। ਉਨ੍ਹਾਂ ਦਸਿਆ ਕਿ ਪੰਜਾਬ ਅਤੇ ਕੌਮੀ ਪੱਧਰ ਦੀਆਂ ਸੰਸਥਾਵਾਂ 'ਚ ਪੰਜਾਬ ਸੂਬੇ ਦੇ ਵਸਨੀਕ ਵਿਦਿਆਰਥੀ ਹੀ ਇਸ ਸਕੀਮ ਦਾ ਲਾਭ ਹਾਸਲ ਕਰ ਸਕਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement