
ਪੰਜਾਬ 'ਚੋਂ ਵੱਖ-ਵੱਖ ਸਰਵਾਈਲੈਂਸ ਟੀਮਾਂ ਵੱਲੋਂ 275495 ਲੀਟਰ ਸ਼ਰਾਬ ਫੜੀ
ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ 7 ਅਪ੍ਰੈਲ 2019 ਤੱਕ ਕੁਲ 166.27 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ। ਇਸ ਦੌਰਾਨ 18.33 ਦੀ ਕਰੋੜ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ। ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਸਰਵਾਈਲੈਂਸ ਟੀਮਾਂ ਵੱਲੋਂ 275495 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 5.55 ਕਰੋੜ ਰੁਪਏ ਬਣਦੀ ਹੈ।
Dr. Karuna Raju
ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ 5169 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ, ਜਿਨ੍ਹਾਂ ਦੀ ਕੀਮਤ 123.77 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 18.33 ਕਰੋੜ ਰੁਪਏ ਦੀ ਨਕਦ ਅਤੇ 18.43 ਕਰੋੜ ਦਾ ਸੋਨਾ, ਚਾਂਦੀ ਅਤੇ ਹੋਰ ਵਸਤਾਂ ਵੀ ਜ਼ਬਤ ਕੀਤੀਆਂ ਗਈਆਂ ਹਨ। ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1198 ਅਤਿ ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2946 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 2679 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।
Election Commission of India
ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 475 ਮਾਮਲੇ ਕਾਰਵਾਈ ਅਧੀਨ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2984 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ। ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 90.23 ਪ੍ਰਤੀਸ਼ਤ ਲਾਈਸੈਂਸੀ ਹਥਿਆਰ ਜਮਾਂ ਹੋ ਚੁੱਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 76 ਗ਼ੈਰ ਲਾਈਸੈਂਸੀ ਹਥਿਆਰ ਫੜ•ੇ ਗਏ ਹਨ ਜਦਕਿ 574 ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।
ਡਾ. ਰਾਜੂ ਨੇ ਦੱਸਿਆ ਕਿ ਸੀਵਿਜ਼ਲ ਐਪ ਉੱਤੇ ਹੁਣ ਤੱਕ 592 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਿਨ੍ਹਾਂ ਵਿੱਚੋਂ 241 ਦਰੁਸਤ ਪਾਈਆਂ ਗਈਆਂ ਹਨ।